
ਪੁਲਿਸ ਨੇ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ
ਅਜਨਾਲਾ : ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਵਿੱਚ ਇੱਕ ਵਾਰ ਫਿਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਆਗੂ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਰਾਤ ਤਕਰੀਬਨ 8 ਕੁ ਵਜੇ ਘਰ ਵਾਪਸ ਆ ਰਹੇ ਸਨ ਤਾਂ ਜਗਦੇਵ ਕਲਾਂ ਲਾਹੌਰ ਬਰਾਂਚ ਨਹਿਰ ਦੇ ਕੋਲ ਜਦੋਂ ਉਹ ਆਪਣੇ ਪਿੰਡ ਦਾ ਮੋੜ ਮੁੜਨ ਲੱਗੇ ਤਾਂ ਅੱਗੇ ਮੋਟਰਸਾਈਕਲ ਉਤੇ ਖੜੇ ਨੌਜਵਾਨਾਂ ਨੇ ਉਨ੍ਹਾਂ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਕਾਰ ਉਤੇ ਸਵਾਰ ਹੋਣ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਦੇ ਨਾਲ ਕੋਈ ਰੰਜਿਸ਼ ਨਹੀਂ ਹੈ ਅਤੇ ਇਹ ਹਮਲਾ ਉਨ੍ਹਾਂ ਉਤੇ ਕਿਉਂ ਕੀਤਾ ਗਿਆ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।