Moga Road Accident News : ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੀ ਸੜਕ ਹਾਦਸੇ 'ਚ ਮੌਤ 

By : BALJINDERK

Published : Aug 9, 2025, 8:28 pm IST
Updated : Aug 9, 2025, 8:28 pm IST
SHARE ARTICLE
ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੀ ਸੜਕ ਹਾਦਸੇ 'ਚ ਮੌਤ 
ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੀ ਸੜਕ ਹਾਦਸੇ 'ਚ ਮੌਤ 

Moga Road Accident News :ਸੜਕ ਹਾਦਸੇ 'ਚ ਪਿਤਾ-ਧੀ ਵੀ ਹੋਏ ਜ਼ਖ਼ਮੀ, ਮ੍ਰਿਤਕ ਦੀ ਪਛਾਣ  ਰਾਜਵੀਰ ਕੌਰ ਵਜੋਂ ਹੋਈ 

Moga Road Accident News in Punjabi : ਮੋਗਾ ਬਰਨਾਲਾ ਬਾਇਪਾਸ 'ਤੇ ਸ਼ਨੀਵਾਰ ਨੂੰ ਉਸ ਵੇਲੇ ਇਕ ਦਰਦਨਾਕ ਹਾਦਸਾ ਹੋਇਆ, ਜਦੋਂ ਆਪਣੇ ਪਤੀ ਪਤਨੀ ਅਤੇ ਧੀ ਨਾਲ ਭਰਾ ਦੀ ਕਲਾਈ 'ਤੇ ਰਾਖੀ ਬੰਨ੍ਹਣ ਲਈ ਜਾ ਰਹੀ ਭੈਣ ਦੀ ਹਾਦਸੇ ਵਿੱਚ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਉਸਦਾ ਪਤੀ ਅਤੇ ਧੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਸਿਵਲ ਹਸਪਤਾਲ ਵਿੱਚ ਦਾਖ਼ਲ ਸੁਖਦੀਪ ਕੌਰ ਪੁੱਤਰੀ ਗੁਰਦੇਵ ਸਿੰਘ ਨਿਵਾਸੀ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਉਹ ਆਪਣੀ ਮਾਤਾ ਰਾਜਵੀਰ ਕੌਰ ਅਤੇ ਪਿਤਾ ਸਮੇਤ ਧੁਰਕੋਟ ਚਰਨ ਸਿੰਘ ਵਾਲਾ ਵਿੱਚ ਮਾਸੀ ਦੇ ਘਰ ਮਾਮਾ ਨੂੰ ਰੱਖੜੀ ਬੰਨ੍ਹਣ ਲਈ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਸੜਕ ਪਾਰ ਕਰਨ ਦੌਰਾਨ ਉਨ੍ਹਾਂ ਦੀ ਮੋਟਰਸਾਈਕਲ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋ ਗੰਭੀਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਰਾਜਵੀਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਗੁਰਤੇਜ ਸਿੰਘ ਸਮੇਤ ਸੁਖਦੀਪ ਕੌਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। 

ਇਸ ਮੌਕੇ ਸਿਵਲ ਹਸਪਤਾਲ ਦੇ ਡਾਕਟਰ ਨੇ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਕੋਲ ਹੁਣ ਤੱਕ ਦੋ ਮਰੀਜ਼ ਆਏ ਹਨ ਲੇਕਿਨ ਉਹਨਾਂ ਨੂੰ ਇਹ ਜਾਣਕਾਰੀ ਮਿਲੀ ਹੈ ਕਿ ਤੀਸਰੇ ਮੌਤ ਹੋ ਗਈ ਹੈ।

ਉੱਥੇ ਹੀ ਸਮਾਜ ਸੇਵਾ ਸੋਸਾਇਟੀ ਦੇ ਆਗੂ ਗੁਰਸੇਵਕ ਸਿੰਘ ਸਨਿਆਸੀ ਨੇ ਦੱਸਿਆ ਕਿ ਭੈਣ ਰੱਖੜੀ ਬੰਨਣ ਜਾ ਰਹੀ ਸੀ ਅਤੇ ਰਾਸੇ ਵਿਸ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ। ਅਤੇ ਹਾਦਸੇ ਵਿੱਚ ਦੋ ਜ਼ਖਮੀ ਹਨ।

(For more news apart from Sister dies in road accident while tying Rakhi brother News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement