ਖ਼ਬਰਾਂ |

ਤਾਜ਼ਾ |

ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਲੋਕਾਂ ਨੂੰ ਵਧਾਈ
Published : Sep 9, 2018, 5:04 pm IST
Updated : Sep 9, 2018, 5:04 pm IST
SHARE ARTICLE
Capt Amrinder Singh
Capt Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  (ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  (ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ)  ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਇਸ ਪਵਿੱਤਰ ਗ੍ਰੰਥ ਦੀ ਬਾਣੀ ਅਨੁਸਾਰ ਕਦਰਾਂ ਕੀਮਤਾਂ ਗ੍ਰਹਿਣ ਕਰਨ ਦਾ ਸੱਦਾ ਦਿੱਤਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਅਤੇ ਫਲਸਫੇ ਨੂੰ ਦੁਨੀਆ ਭਰ ਦੇ ਕੋਨੇ ਕੋਨੇ ਤੱਕ ਪਹੁਚਾਉਣ ਦੀ ਮਹਤੱਤਾ 'ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਸਿਰਫ ਜੀਵਨ ਦੇ ਹਰੇਕ ਪੱਖ ਉੱਤੇ ਮਾਨਵਤਾ ਦਾ ਪ੍ਰਕਾਸ਼ ਹੀ ਨਹੀਂ ਪਾਇਆ ਸਗੋਂ ਸਭਨਾ ਵਿੱਚ ਇਕ ਪ੍ਰਮਾਤਮਾਂ, ਸਦਭਾਵਨਾ, ਪਿਆਰ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਵੀ ਪੈਦਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਲੋਕਾਂ ਵਿੱਚ ਸਰਵਵਿਆਪਕਤਾ ਵਜੋਂ ਸਹਿਣਸ਼ੀਲਤਾ, ਆਪਸੀ ਭਾਈਚਾਰੇ ਅਤੇ ਦਿਆਲਤਾ ਨੂੰ ਅਪਨਾਉਣ ਦਾ ਮਾਰਗ ਦਰਸਾਇਆ। ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ ਹੈ ਤਾਂ ਜੋ  ਮੌਜੂਦਾ ਸੰਸਾਰ ਵਿਚਲੀਆਂ ਮੁਸੀਬਤਾਂ ਅਤੇ ਕਸ਼ਟਾਂ  ਤੋਂ ਮੁਕਤੀ ਪ੍ਰਾਪਤ ਕੀਤੀ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement