
ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ. ਅਧਿਕਾਰੀ ਮੁਹੰਮਦ ਮੁਸਤਫਾ
ਚੰਡੀਗੜ : ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ. ਅਧਿਕਾਰੀ ਮੁਹੰਮਦ ਮੁਸਤਫਾ ਨੂੰ ਪ੍ਰਸ਼ਾਸਨਿਕ ਆਧਾਰ 'ਤੇ ਡੀ.ਜੀ.ਪੀ./ਐਸ.ਟੀ.ਐਫ., ਜੋ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਹੈ, ਵਜੋਂ ਤਾਇਨਾਤ ਕੀਤਾ ਹੈ। ਇਸਦੇ ਨਾਲ ਹੀ ਸ੍ਰੀ ਮੁਸਤਫਾ ਡੀਜੀਪੀ/ ਮਨੁੱਖੀ ਅਧਿਕਾਰਾਂ ਦਾ ਵਾਧੂ ਕਾਰਜਭਾਰ ਵੀ ਸੰਭਾਲਣਗੇ।
IPS Mohammed Mustfaਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ, ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ ਇਸ ਬਾਰੇ ਵੱਖਰੇ ਹੁਕਮ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਜਾਣਗੇ।