
ਵਣ ਵਿਭਾਗ ਦੇ ਕਰਮਚਾਰੀਆਂ ਨੇ ਧਰਮਸੋਤ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਨਾਭਾ: ਕੈਪਟਨ ਸਰਕਾਰ ਨੂੰ ਸੱਤਾ ਵਿਚ ਆਏ ਢਾਈ ਸਾਲ ਦਾ ਸਮਾਂ ਹੋ ਚੁੱਕਾ ਹੈ ਪਰ ਜੰਗਲਾਤ ਵਿਭਾਗ ਦੇ ਕੱਚੇ ਕਰਮਚਾਰੀ ਅਪਣੀਆਂ ਮੰਗਾ ਨੂੰ ਲੈ ਕੇ ਜੰਗਲਾਤ ਮੰਤਰੀ ਧਰਮਸੋਤ ਖਿਲਾਫ਼ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦਰਅਸਲ, ਨਾਭਾ ਵਿਖੇ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਕੱਚੇ ਕਰਮਚਾਰੀਆਂ ਵੱਲੋ ਸਾਧੂ ਸਿੰਘ ਧਰਮਸੋਤ ਦੀ ਰਹਾਇਸ ਅੱਗੇ ਰੋਸ ਜ਼ਾਹਿਰ ਕੀਤਾ ਗਿਆ।
Nabha
ਉਹਨਾਂ ਕਿਹਾ ਕਿ ਪਿਛਲੇ 15 ਸਾਲਾ ਤੋਂ 2800 ਦੇ ਕਰੀਬ ਕੱਚੇ ਕਰਮਚਾਰੀ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਭਟਕ ਰਹੇ ਹਨ ਪਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ‘ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇੰਨਾਂ ਹੀ ਨਹੀਂ ਸੂਬਾ ਜਰਨਲ ਸਕੱਤਰ ਬਲਵੀਰ ਸਿੰਘ ਸੀਵੀਆ ਨੇ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹਨਾਂ ਦੀ ਸਿਰਫ਼ 7 ਜਾਂ 8 ਹਜ਼ਾਰ ਤਨਖਾਹ ਹੁੰਦੀ ਹੈ ਜੋ ਉਹਨਾਂ ਨੂੰ ਕਈ ਵਾਰ 6-6 ਮਹੀਨੇ ਦੇਰੀ ਨਾਲ ਮਿਲਦੀ ਹੈ।
Nabha
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਜਟ ਨਾ ਹੋਣ ਦਾ ਬਹਾਨਾ ਲਗਾ ਕੇ ਪੱਲਾ ਝਾੜ ਦਿੱਤਾ ਜਾਂਦਾ ਹੈ। ਉੱਥੇ ਹੀ ਇਸ ਮੌਕੇ ‘ਤੇ ਬਲਵੀਰ ਸਿੰਘ ਗਿੱਲਾਵਾਲਾ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਨਾਭਾ ਵਿਖੇ ਮੰਤਰੀ ਦੀ ਕੋਠੀ ਅੱਗੇ 28 ਅਤੇ 29 ਸਤੰਬਰ ਨੂੰ ਭੁੱਖ ਹੜਤਾਲ ਕੀਤੀ ਜਾਵੇਗੀ।
ਦੱਸ ਦੇਈਏ ਕਿ ਭਾਵੇਂ ਅਕਾਲੀ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ ਪਰ ਕਾਂਗਰਸ ਸਰਕਾਰ ਨੇ ਉਸ ਤੇ ਕੋਈ ਗੌਰ ਹੀ ਨਹੀ ਕੀਤੀ। ਹੁਣ ਦੇਖਣਾ ਹੋਵੇਗਾ ਕਿ ਕੱਚੇ ਕਰਮਚਾਰੀਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੇ ਕੀ ਨਤੀਜੇ ਨਿਕਲ ਕੇ ਸਾਹਮਣੇ ਆਉਂਦੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।