ਸਿੱਖਿਆ ਬੋਰਡ ਨੇ ਪ੍ਰੀਖਿਆ ਫ਼ੀਸਾਂ ਵਧਾਈਆਂ!
Published : Sep 9, 2019, 6:36 pm IST
Updated : Sep 9, 2019, 6:36 pm IST
SHARE ARTICLE
Govt should mull immediate roll back on unprecedented hike in exam fee
Govt should mull immediate roll back on unprecedented hike in exam fee

ਆਪ ਵੱਲੋਂ ਕੀਤਾ ਜਾ ਰਿਹਾ ਹੈ ਸਖ਼ਤ ਵਿਰੋਧ!

ਚੰਡੀਗੜ੍ਹ: ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਫ਼ੀਸਾਂ 'ਚ ਭਾਰੀ ਇਜ਼ਾਫ਼ਾ ਕੀਤਾ ਗਿਆ ਹੈ। ਇਸ 'ਤੇ ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਖ਼ਤ ਇਤਰਾਜ਼ ਜਤਾਉਂਦਿਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਭਾਰੀ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਕੂਲੀ ਬੱਚਿਆਂ ਦੀਆਂ ਵੀ ਜੇਬਾਂ ਕਤਰਨ ਲੱਗੀ ਹੈ।

MoneyMoney

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਵਰ੍ਹੇ 2019-20 ਦੀ ਮੈਟ੍ਰਿਕ ਜਮਾਤ ਦੀ ਪ੍ਰੀਖਿਆ ਫ਼ੀਸ 1300 ਰੁਪਏ ਪ੍ਰਤੀ ਵਿਦਿਆਰਥੀ ਤੋਂ ਵਧਾ ਕੇ 1800 ਰੁਪਏ ਕਰ ਦਿੱਤੀ ਹੈ, ਜੋ ਆਮ ਪਰਿਵਾਰਾਂ ਤੇ ਗ਼ਰੀਬਾਂ ਦੇ ਵਿਦਿਆਰਥੀਆਂ ਲਈ ਬੇਹੱਦ ਜ਼ਿਆਦਾ ਹੈ, ਕਿਉਂਕਿ ਦੋ-ਢਾਈ ਸੌ ਰੁਪਏ ਦੀ ਦਿਹਾੜੀ ਨਾਲ ਚੁੱਲ੍ਹਾ ਚਲਾਉਣ ਵਾਲੇ ਪਰਿਵਾਰ ਆਪਣੇ ਬੱਚਿਆਂ ਦੀ ਇੰਨੀ ਫ਼ੀਸ ਚਾਹ ਕੇ ਵੀ ਭਰਨੋਂ ਅਸਮਰਥ ਹਨ। ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਸਿੱਖਿਆ ਸਕੱਤਰ ਕੋਲ ਇਹ ਮੁੱਦਾ ਉਠਾਇਆ ਹੈ,

AAPAAP

ਜਿੰਨਾ ਨੇ ਇਸ ਫ਼ੈਸਲੇ 'ਤੇ ਪੁਨਰ-ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜੇ ਸਰਕਾਰ ਨੇ ਫ਼ੈਸਲੇ 'ਤੇ ਮੁੜ ਗ਼ੌਰ ਨਾ ਕੀਤਾ ਤਾਂ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ 'ਆਪ' ਇਸ ਮਸਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਏਗੀ ਤੇ ਲੋੜ ਪੈਣ 'ਤੇ ਸੰਘਰਸ਼ ਦਾ ਰਾਹ ਵੀ ਅਖ਼ਤਿਆਰ ਕਰੇਗੀ। ਸੰਧਵਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਤੋਂ ਔਸਤਨ 3000 ਰੁਪਏ ਸਾਲਾਨਾ ਫ਼ੀਸਾਂ ਲਈਆਂ ਜਾ ਰਹੀਆਂ ਹਨ।

ਸਵਾ ਤਿੰਨ ਲੱਖ ਵਿਦਿਆਰਥੀਆਂ ਦੇ ਹਿਸਾਬ ਨਾਲ ਕਰੀਬ 100 ਕਰੋੜ ਰੁਪਏ ਸਿਰਫ਼ ਫ਼ੀਸਾਂ ਤੋਂ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਆਮ ਤੇ ਗ਼ਰੀਬ ਘਰਾਂ ਦੇ ਬੱਚੇ ਫ਼ੀਸਾਂ ਪੂਰੀਆਂ ਕਰਨ ਲਈ ਸਕੂਲਾਂ 'ਚੋਂ ਛੁੱਟੀ ਜਾਂ ਗੈਰ ਹਾਜ਼ਰੀ ਕਰਕੇ ਦਿਹਾੜੀਆਂ 'ਤੇ ਜਾਣ ਲਈ ਮਜਬੂਰ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement