
ਪੁਲਿਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਾਇਆ ਕੈਂਪ
ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਇਕ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ। ਦਰਅਸਲ, ਸਥਾਨਕ ਪੁਲਿਸ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਨਿਪਟਾਰਾ ਕੈਂਪ ਲਗਾਇਆ ਗਿਆ। ਜਿਸ ਵਿਚ ਜ਼ਿਲ੍ਹਾ ਪੁਲਿਸ ਮੁੱਖੀ ਸਵਪਨ ਸ਼ਰਮਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
Police
ਇਸ ਮੌਕੇ ‘ਤੇ ਜਿਲ੍ਹਾਂ ਪੁਲਿਸ ਮੁਖੀ ਸ਼ਰਮਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਇਹ ਕੈਂਪ ਲਗਾਇਆ ਗਿਆ ਸੀ, ਜਿਸ ਦਾ ਉਦੇਸ਼ ਆਮ ਲੋਕਾਂ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਅਜਿਹੇ ਕੈਂਪ ਭਵਿੱਖ ਵਿਚ ਵੀ ਲੱਗਦੇ ਰਹਿਣਗੇ ਤਾਂ ਕਿ ਪੁਲਿਸ ਅਤੇ ਪਬਲਿਕ ਵਿਚ ਨੇੜਤਾ ਲਿਆ ਕੇ ਡਰ ਮੁਕਤ ਮਾਹੌਲ ਸਿਰਜਿਆ ਜਾ ਸਕੇ।
Police
ਉੱਥੇ ਹੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਐਸ ਪੀ ਸਦਰ ਜਗਜੀਤ ਸਿੰਘ ਜੱਲਾ ਵਲੋਂ ਪਾਰਟੀਆਂ ਨੂੰ ਬੁਲਾ ਕੇ ਸਾਂਝ ਕੇਂਦਰਾ ਦੇ ਮੁਲਾਜਮਾਂ ਰਾਹੀਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇੰਨਾਂ ਹੀ ਨਹੀਂ ਥਾਣਾ ਮੁਖੀ ਭਾਰਤ ਭੂਸ਼ਨ ਨੇ ਦੱਸਿਆਂ ਕਿ ਇਸ ਕੈਂਪ ਦੌਰਾਨ 22 ਦੇ ਕਰੀਬ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਲੋਕਾਂ ਨੇ ਕਿਹਾ ਕਿ ਪੁਲਿਸ ਵੱਲੋਂ ਕੈਂਪ ਲਗਾ ਕਿ ਬਹੁਤ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ
Police
ਉਹਨਾਂ ਪੁਲਿਸ ਤੋਂ ਮੰਗ ਕੀਤੀ ਕਿ ਇਸ ਤਰੀਕੇ ਦੇ ਕੈਂਪ ਹਰ ਮਹੀਨੇ ਲਗਾਏ ਜਾਣ। ਕਾਬਲੇਗੋਰ ਹੈ ਕਿ ਇਸ ਮੋਕੇ ਚੋਂਕੀ ਇੰਚਾਰਜ ਰਘਬੀਰ ਸਿੰਘ, ਬਲਾਕ ਕਾਂਗਰਸ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਬਲਾਕ ਕਾਂਗਰਸ ਨੂਰਪੁਰ ਬੇਦੀ ਦੇ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਪੁਲਿਸ ਮੁਲਾਜਮ ਅਤੇ ਇਲਾਕਾ ਵਾਸੀ ਸ਼ਾਮਿਲ ਹੋਏ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।