
ਲਾਪਤਾ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਹੋਵੇ : ਸਤਵੰਤ ਸਿੰਘ
ਅੰਮ੍ਰਿਤਸਰ, 8 ਸਤੰਬਰ (ਪਰਮਿੰਦਰਜੀਤ): ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਕਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਅਧਿਕਾਰੀਆਂ ਤੇ ਅਹੁਦੇਦਾਰਾਂ ਵਿਰੁਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸਤਵੰਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਇਹ ਸੋਚਦੀ ਤੇ ਮੰਨਦੀ ਸੀ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਇਕ ਵੱਡੀ ਸੰਸਥਾ ਹੈ ਅਤੇ ਇਸ ਸੰਸਥਾ ਤੋਂ ਬਹੁਤ ਕੁੱਝ ਸਿਖ ਸਕਦੇ ਹਾਂ ਪਰ ਇਹ ਨਹੀਂ ਸੀ ਸੋਚਿਆ ਕਿ ਇਹ ਸੰਸਥਾ ਲੋਕਾਂ ਦੀ ਗੱਲਾਂ ਵਿਚ ਆ ਕੇ ਸਿੱਖਾਂ ਵਿਰੁਧ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਾਮਲੇ ਤੇ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕਰਾਂਗੇ। ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ 'ਤੇ ਖਰੀ ਉਤਰਣ ਦਾ ਯਤਨ ਕਰੇ। ਉਨ੍ਹਾਂ ਕਿਹਾ ਕਿ ਅਸੀ ਪਾਕਿਸਤਾਨ ਦੇ ਸਿੱਖ ਉਮੀਦ ਕਰਦੇ imageਹਾਂ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਫ਼ੈਸਲੇ ਸਿੱਖ ਕੌਮ ਦੀ ਚ੍ਹਦੀ ਕਲਾ ਲਈ ਹੋਣਗੇ।