
ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਨੂੰ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਂਟ
to
ਸ਼੍ਰੀ ਗੋਇੰਦਵਾਲ ਸਾਹਿਬ, 8 ਸਤੰਬਰ (ਅੰਤਰਪ੍ਰੀਤ ਸਿੰਘ ਖਹਿਰਾ): ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿਖੇ ਤਾਇਨਾਤ ਇਤਿਹਾਸਕ ਨਗਰ ਸ਼੍ਰੀ ਗੋਇੰਦਵਾਲ ਸਾਹਿਬ ਦੇ ਫ਼ੌਜੀ ਜਵਾਨ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਜੋ ਕਿ ਦੁਸ਼ਮਣ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋ ਗਏ ਸਨ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਿਆਸੀ ਅਤੇ ਧਾਰਮਕ ਆਗੂਆਂ ਨੇ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਹਲਕਾ ਵਿਧਾਇਕ ਦੇ ਸਿਆਸੀ ਸਲਾਹਕਾਰ ਸਿਕੰਦਰ ਸਿੰਘ ਵਰਾਣਾ ਨੇ ਸ਼ਹੀਦ ਰਾਜਵਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਗੁਰੂ ਅਮਰਦਾਸ ਜੀ ਦੁਆਰਾ ਵਰੋਸਾਈ ਹੋਈ ਪਵਿੱਤਰ ਨਗਰੀ ਸ਼੍ਰੀ ਗੋਇੰਦਵਾਲ ਸਾਹਿਬ ਦੇ ਫ਼ੌਜੀ ਜਵਾਨ ਵਲੋਂ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਉਹ ਸ਼ਹੀਦ ਦੇ ਪਰਵਾਰ ਦਾ ਹਰ ਪੱਖੋਂ ਸਹਿਯੋਗ ਕਰਨਗੇ,ਉਹਨਾਂ ਕਿਹਾ ਕਿ ਗੋਇੰਦਵਾਲ ਸਾਹਿਬ ਵਿਚ ਸ਼ਹੀਦ ਦੇ ਨਾਮ ਤੇ ਸਟੇਡੀਅਮ ਬਣਾਉਣ ਦੀ ਪਰਿਵਾਰ ਦੀ ਮੰਗ ਨੂੰ ਸਵੀਕਾਰ ਕਰਦਿਆਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਸ਼ਹੀਦ ਦੇ ਨਾਮ ਤੇ ਗੋਇੰਦਵਾਲ ਸਾਹਿਬ ਵਿਖੇ ਸਟੇਡੀਅਮ ਬਣਾਉਣ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਇਸ ਮੌਕੇ ਜੰਗਲਾਤ ਵਿਭਾਗ ਪੰਜਾਬ ਦੇ ਚੈਅਰਮੇਨ ਵਰਿੰਦਰ ਸਿੰਘ ਵਿੱਕੀ ਭਿੰਡਰ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵੱਲੋਂ ਸ਼ਹੀਦ ਦੇ ਸਸਕਾਰ ਸਮੇਂ ਸ਼ਹੀਦ ਰਾਜਵਿੰਦਰ ਸਿੰਘ ਦੇ ਨਾਮ ਤੇ ਸਕੂਲ ਦਾ ਨਾਮ ਅਤੇ ਸਮਾਰਕ ਬਣਾਉਣ ਦਾ ਜੋ ਵਾਅਦਾ ਕੀਤਾ ਗਿਆ ਸੀ ਉਸਨੂੰ ਬਹੁਤ ਜਲਦ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਜਗਰਾਉਂ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਸ਼ਹੀਦ ਨੂੰ ਸਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਹ ਉimageਸ ਮਾਂ ਨੂੰ ਸਿਜਦਾ ਕਰਦੇ ਹਨ ਜਿਨ੍ਹਾਂ ਦੀ ਕੁੱਖੋਂ ਐਸਾ ਮਹਾਨ ਸ਼ਹੀਦ ਪੈਦਾ ਹੋਇਆ ਜਿਸ ਨੇ ਅਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਦੇਸ਼ ਦੀ ਖਾਤਰ ਅਪਣਾ ਬਲੀਦਾਨ ਦਿੱਤਾ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਦੇਸ਼ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ ਤੇ ਪੂਰੇ ਦੇਸ਼ ਨੂੰ ਸ਼ਹੀਦ ਰਾਜਵਿੰਦਰ ਸਿੰਘ ਦੀ ਸ਼ਹਾਦਤ ਉਤੇ ਗਰਵ ਹੈ। ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਬਲਜੀਤ ਕੌਰ ਰੰਧਾਵਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ,ਸ੍ਰ ਪ੍ਰੇਮ ਸਿੰਘ ਪੰਨੂੰ ਸਾਬਕਾ ਜਿਲ੍ਹਾ ਪ੍ਰੀਸ਼ਦ ਨੇ ਸ਼ਹੀਦ ਰਾਜਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ, ਜਿੰਨਾਂ ਦੀ ਬਦੋਲਤ ਅਸੀਂ ਸਾਰੇ ਬੇਖੋਫ਼ ਅਪਣੇ ਘਰਾਂ ਵਿਚ ਰਹਿੰਦੇ ਹਾਂ।
ਉਕਤ ਆਗੂਆਂ ਨੇ ਕਿਹਾ ਕਿ ਅਸੀ ਪਰਿਵਾਰਾਂ ਅੱਗੇ ਸੀਸ ਝੁਕਾਉਂਦੇ ਹਾਂ ਤੇ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹਾਂ,ਇਸ ਮੌਕੇ ਐੱਸ.ਡੀ.ਐੱਮ ਖਡੂਰ ਸਾਹਿਬ ਰੋਹਿਤ ਗੁਪਤਾ ਅਤੇ ਤਹਿਸੀਲਦਾਰ ਅਭੀਸ਼ੇਕ ਵਰਮਾ ਅਤੇ ਤਹਿਸੀਲਦਾਰ ਹਿਰਦੇਪਾਲ ਸਿੰਘ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੇ ਮਨਜਿੰਦਰ ਸਿੰਘ ਸਿੱਧੂ,ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖਾਂ,ਪਲਵਿੰਦਰ ਸਿੰਘ ਖਾਲਸਾ,ਹਰਭਜਨ ਸਿੰਘ ਰਾਠੌਰ,ਵਰਿੰਦਰ ਸਿੰਘ ਜੋਤੀ,ਕੈਪਟਨ ਨਰਿੰਦਰ ਸਿੰਘ,ਕਾਂਸ਼ੀ ਰਾਮ ਚੰਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਹੀਦ ਦੀ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰੀ ਅਤੇ ਸ਼ਹੀਦ ਰਾਜਵਿੰਦਰ ਸਿੰਘ ਨੂੰ ਸਰਧਾਂਜਲੀਆਂ ਭੇਂਟ ਕੀਤੀਆਂ।
ਕੈਪਸ਼ਨ-੦੮-੦੧-- ਸ਼ਹੀਦ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਜਲੀਆਂ ਭੇਂਟ ਕਰਦੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਚੇਅਰਮੈਨ ਵਿੱਕੀ ਭਿੰਡਰ,ਸਿਆਸੀ ਸਲਾਹਕਾਰ ਸਿਕੰਦਰ ਸਿੰਘ ਵਰਾਣਾ, ਜਿਲ੍ਹਾ ਪ੍ਰੀਸ਼ਦ ਮੈਂਬਰ ਬਲਜੀਤ ਕੌਰ, ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ।