ਕਰਨਾਲ ਵਿਚ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਤਿੰਨ ਘੰਟੇ ਚਲੀ ਬੈਠਕ ਵੀ ਰਹੀ ਬੇਸਿੱਟਾ
Published : Sep 9, 2021, 12:39 am IST
Updated : Sep 9, 2021, 12:39 am IST
SHARE ARTICLE
image
image

ਕਰਨਾਲ ਵਿਚ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਤਿੰਨ ਘੰਟੇ ਚਲੀ ਬੈਠਕ ਵੀ ਰਹੀ ਬੇਸਿੱਟਾ

ਕਿਸਾਨ ਆਗੂ ਬੋਲੇ, ਜਾਰੀ ਰਹੇਗਾ ਸਾਡਾ ਧਰਨਾ

ਕਰਨਾਲ, 8 ਸਤੰਬਰ : ਕਰਨਾਲ ’ਚ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਅੱਜ ਹੋਈ ਬੈਠਕ ਵੀ ਬੇਸਿੱਟਾ ਰਹੀ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ ਅਤੇ ਰਾਕੇਸ਼ ਟਿਕੈਤ ਸਣੇ 11 ਕਿਸਾਨ ਆਗੂ ਮੀਟਿੰਗ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ। ਕਰੀਬ 3 ਘੰਟੇ ਚਲੀ ਇਸ ਬੈਠਕ ’ਚ ਕੀ ਗੱਲਬਾਤ ਹੋਈ ਹੈ, ਇਸ ਨੂੰ ਕਿਸਾਨ ਆਗੂਆਂ ਵਲੋਂ ਪ੍ਰੈੱਸ ਕਾਨਫਰੰਸ ਕਰ ਕੇ ਦਸਿਆ ਗਿਆ। 
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਸਿਆ ਕਿ ਕਈ ਦੌਰ ਦੀ ਗੱਲਬਾਤ ਮਗਰੋਂ ਵੀ ਪ੍ਰਸ਼ਾਸਨ ਅੜਿਆ ਹੈ। ਸਰਕਾਰ, ਕਰਨਾਲ ਲਾਠੀਚਾਰਜ ਸਮੇਂ ਦੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ. ਡੀ. ਐਮ. ) ਆਯੁਸ਼ ਸਿਨਹਾ ਨੂੰ ਸਸਪੈਂਡ ਕਰਨ ਅਤੇ ਉਨ੍ਹਾਂ ਵਿਰੁਧ ਮਾਮਲਾ ਦਰਜ 
ਕਰਨ ਲਈ ਤਿਆਰ ਨਹੀਂ ਹੈ। ਇਸ ਲਈ ਕਰਨਾਲ ’ਚ ਮਿੰਨੀ ਸਕੱਤਰੇਤ ਅੱਗੇ ਸਾਡਾ ਧਰਨਾ ਜਾਰੀ ਰਹੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਆਯੁਸ਼ ਸਿਨਹਾ ਵਿਰੁਧ ਕਾਰਵਾਈ ਕਰਨਾ ਸਾਡੀ ਸੱਭ ਤੋਂ ਪਹਿਲੀ ਮੰਗ ਹੈ। ਸਰਕਾਰ ਕਾਰਵਾਈ ਕਰਨ ਲਈ ਸਹਿਮਤ ਨਹੀਂ ਹੈ, ਜਿਸ ਕਾਰਨ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ।
ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼, ਪੰਜਾਬ ਅਤੇ ਹੋਰ ਥਾਵਾਂ ਤੋਂ ਕਿਸਾਨ ਇਥੇ ਧਰਨਾ ਪ੍ਰਦਰਸ਼ਨ ’ਚ ਸ਼ਾਮਲ ਹੋਣਗੇ। ਦਿੱਲੀ ਵਿਚ ਸਾਡੇ ਵਿਰੋਧ ਦੇ ਨਾਲ-ਨਾਲ ਇਹ ਅੰਦੋਲਨ ਵੀ ਹੁਣ ਉਦੋਂ ਤਕ ਜਾਰੀ ਰਹੇਗਾ, ਜਦੋਂ ਤਕ ਸਾਡੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ। ਸਾਡੀ ਪਹਿਲੀ ਮੰਗ ਹੀ ਇਹ ਹੈ ਕਿ ਅਧਿਕਾਰੀ ਨੂੰ ਸਸਪੈਂਡ ਕੀਤਾ ਜਾਵੇ। ਅਸੀਂ ਤੈਅ ਕੀਤਾ ਹੈ ਕਿ ਸਾਡਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਸਾਡਾ ਧਰਨਾ ਇਥੇ ਹੀ ਰਹੇਗਾ। 
ਪ੍ਰੈੱਸ ਕਾਨਫ਼ਰੰਸ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜ਼ਿਲ੍ਹਾ ਸਕੱਤਰੇਤ ਵਿਖੇ ਡਟੇ ਰਹਿਣਗੇ। ਅਧਿਕਾਰੀਆਂ ਨੂੰ ਮੁੱਖ ਗੇਟ ਰਾਹੀਂ ਨਹੀਂ ਜਾਣ ਦਿਤਾ ਜਾਵੇਗਾ, ਚਾਹੇ ਉਹ ਕਿਸੇ ਵੀ ਰਾਸਤੇ ਜਾਂ ਕੰਧ ਟੱਪ ਕੇ ਸਕੱਤਰੇਤ ਦੇ ਅੰਦਰ ਜਾਣ। ਇਸ ਗੱਲ ਦਾ ਖਾਸ ਧਿਆਨ ਰਖਿਆ ਜਾਵੇਗਾ ਕਿ ਇਥੇ ਆਉਣ ਵਾਲੇ ਆਮ ਆਦਮੀ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਕਰਨਾਲ ਦੀ ਨਵੀਂ ਅਨਾਜ ਮੰਡੀ ’ਚ ਮਹਾਪੰਚਾਇਤ ਸੱਦੀ ਗਈ ਸੀ। ਕਿਸਾਨਾਂ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਹੋਈ ਬੈਠਕ ’ਚ ਕੋਈ ਹੱਲ ਨਹੀਂ ਨਿਕਲਿਆ, ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਉ ਕੀਤਾ। 
 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement