ਭਾਰਤ ਮਾਲਾ ਰੋਡ ਪ੍ਰੋਜੈਕਟ ਤਹਿਤ ਪੰਜਾਬ ਦੇ ਕਿਸਾਨਾਂ ਨਾਲ ਹੋਈ ਕਰੋੜਾਂ ਦੀ ਠੱਗੀ: ਦਿਨੇਸ਼ ਚੱਢਾ
Published : Sep 9, 2021, 6:32 pm IST
Updated : Sep 9, 2021, 6:45 pm IST
SHARE ARTICLE
 Dinesh Chadha
Dinesh Chadha

-ਕਾਂਗਰਸ ਅਤੇ ਬਾਦਲ ਸਰਕਾਰਾਂ ਵੱਲੋਂ ਘਟਾਏ ਗਏ ਕੁਲੈਕਟਰ ਰੇਟਾਂ ਕਾਰਨ ਕਿਸਾਨਾਂ ਨੂੰ ਹੋਇਆ ਨੁਕਸਾਨ

 

ਚੰਡੀਗੜ੍ਹ - ਭਾਰਤ ਮਾਲਾ ਪਰਿਯੋਜਨਾ ਤਹਿਤ ਪੰਜਾਬ ਵਿੱਚ ਬਣਨ ਵਾਲੀਆਂ ਵੱਖ- ਵੱਖ ਸੜਕਾਂ ਲਈ ਐਕੁਵਾਇਰ ਕੀਤੀ ਜਾ ਰਹੀ ਜ਼ਮੀਨ ਲਈ ਦਿੱਤੇ ਜਾ ਰਹੇ ਘੱਟ ਮੁਆਵਜ਼ੇ ਕਾਰਨ ਪੰਜਾਬ ਦੇ ਕਿਸਾਨਾਂ ਨਾਲ 10 ਤੋਂ 20 ਹਜ਼ਾਰ ਕਰੋੜ ਦੀ ਠੱਗੀ ਹੋਈ ਹੈ। ਇਹ ਖੁਲਾਸਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਜ਼ਮੀਨ ਦੇ ਮੁਆਵਜ਼ੇ ਸੰਬੰਧੀ 2013 ਵਿੱਚ ਬਣੇ ਕਾਨੂੰਨ ਤੋਂ ਬਾਅਦ ਅਕਾਲੀ- ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ’ਚ ਲਗਾਤਾਰ ਜ਼ਮੀਨ ਵਿੱਚ ਕੁਲੈਕਟਰ ਰੇਟ ਘਟਾਏ ਅਤੇ ਸਹੀ ਬਾਜਾਰੀ ਕੀਮਤ ਤੈਅ ਨਹੀਂ ਕੀਤੀ, ਜਿਸ ਕਰਨ ਕਿਸਾਨਾਂ ਦੀ ਐਨੀ ਵੱਡੀ ਲੁੱਟ ਹੋਈ ਹੈ। 

 Dinesh ChadhaDinesh Chadha

ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿਨੇਸ਼ ਚੱਢਾ ਨੇ ਦੱਸਿਆ ਕਿ ਭਾਰਤ ਮਾਲਾ ਪਰਿਯੋਜਨਾ 2015 ਵਿੱਚ ਬਣ ਚੁੱਕੀ ਸੀ ਅਤੇ ਇਸ ਤਹਿਤ ਜ਼ਮੀਨ ਐਕੁਵਾਇਰ ਕਰਨ ਸਬੰਧੀ ਤਤਕਾਲੀ ਅਕਾਲੀ- ਭਾਜਪਾ ਸਰਕਾਰ ਨੂੰ ਪਤਾ ਲੱਗ ਚੁੱਕਾ ਸੀ, ਪਰ ਫਿਰ ਵੀ ਕਿਸਾਨਾਂ ਦੇ ਹਿੱਤਾਂ ਦੇ ਉਲਟ ਜਾਂਦਿਆਂ ਪਹਿਲਾਂ ਅਕਾਲੀ ਭਾਜਪਾ- ਸਰਕਾਰ ਨੇ ਸਾਲ 2015 ’ਚ ਜ਼ਮੀਨ ਦੇ ਕੁਲੈਕਟਰ ਰੇਟਾਂ ਵਿੱਚ 15 ਫ਼ੀਸਦੀ ਕਟੌਤੀ ਕੀਤੀ ਅਤੇ ਫਿਰ 2017 ਵਿੱਚ ਕੈਪਟਨ ਸਰਕਾਰ ਨੇ 10 ਫ਼ੀਸਦੀ ਕਟੌਤੀ ਕੀਤੀ।

Captain Amarinder Singh Captain Amarinder Singh

ਚੱਢਾ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਸਹੀ ਮੁਆਵਜ਼ਾ ਦਿਵਾਉਣ ਲਈ ਨਾ ਤਾਂ ਕੇਂਦਰ ਸਰਕਾਰ ਕੋਲ ਕੋਈ ਠੋਸ ਨੀਤੀ ਰੱਖੀ ਅਤੇ ਨਾ ਹੀ ਜ਼ਮੀਨਾਂ ਦੇ ਅਸਲ ਮਾਰਕੀਟ ਮੁੱਲ ਤੈਅ ਕਰਵਾਉਣ ਲਈ ਕੋਈ ਯੋਜਨਾਬੰਦੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚੋਂ ਇਸ ਪ੍ਰੋਜੈਕਟ ਲਈ 25 ਹਜ਼ਾਰ ਏਕੜ ਜ਼ਮੀਨ ਐਕੁਵਾਇਰ ਹੋ ਰਹੀ ਹੈ ਅਤੇ ਘਟਾਏ ਗਏ ਕੁਲੈਕਟਰ ਰੇਟਾਂ ਅਤੇ ਅਣਉਚਿਤ ਮਾਰਕੀਟ ਮੁੱਲ ਤੈਅ ਕਰਨ ਕਰਕੇ ਜ਼ਮੀਨ ਦੇ ਮੁਆਵਜ਼ੇ ਦੇ ਪ੍ਰਤੀ ਏਕੜ ’ਚ 40 ਲੱਖ ਤੱਕ ਫ਼ਰਕ ਪੈ ਰਿਹਾ ਹੈ

Farmer Farmer

ਕਿਉਂਕਿ  ਮਾਰਕੀਟ ਮੁੱਲ ਨਾਲੋਂ ਕਰੀਬ 4 ਗੁਣਾ ਜ਼ਿਆਦਾ ਮੁਆਵਜ਼ਾ ਕਿਸਾਨਾਂ ਨੂੰ ਮਿਲਣਾ ਹੁੰਦਾ ਹੈ। ਪਰ ਪੰਜਾਬ ਵਿੱਚ ਜ਼ਮੀਨ ਦੇ ਕੁਲੈਕਟਰ ਰੇਟ ਵਿੱਚ ਵੱਖ-ਵੱਖ ਥਾਂਵਾਂ ’ਤੇ ਪੰਜ ਲੱਖ, 10 ਲੱਖ ਅਤੇ ਇਸ ਤੋਂ ਵੱਧ ਦੀ ਪ੍ਰਤੀ ਏਕੜ ਕਟੌਤੀ ਹੋਈ ਹੈ। ਜਿਸ ਕਰਕੇ ਸਾਰੀ 25 ਹਜ਼ਾਰ ਏਕੜ ਜ਼ਮੀਨ ਪਿੱਛੇ ਕਿਸਾਨਾਂ ਨੂੰ 10 ਤੋਂ 20 ਹਜ਼ਾਰ ਕਰੋੜ ਰੁਪਏ ਘੱਟ ਮੁਆਵਜ਼ਾ ਮਿਲਿਆ ਹੈ।

 Dinesh ChadhaDinesh Chadha

ਇਸ ਮੌਕੇ ’ਤੇ ਹਾਜਰ ‘ਰੋਡ ਕਿਸਾਨ ਸੰਘਰਸ਼ ਕਮੇਟੀ ਪੰਜਾਬ’ ਦੇ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਅਤੇ ਕੁਆਰਡੀਨੇਟਰ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਮੀਨਾਂ ਐਕੁਵਾਇਰ ਕਰਨ ਤੋਂ ਪਹਿਲਾਂ ਨਾ ਤਾਂ ਕਿਸਾਨਾਂ ਕੋਲੋਂ ਕੋਈ ਸੁਝਾਅ ਲਏ ਗਏ ਅਤੇ ਨਾ ਹੀ ਪਬਲਿਕ ਸੁਣਵਾਈ ਦੌਰਾਨ ਰੱਖਆਂ ਮੁਸ਼ਕਲਾਂ ਅਤੇ ਮੰਗਾਂ ’ਤੇ ਗੌਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੋਰ ਤਾਂ ਹੋਰ 2 ਲੱਖ ਕਿਸਾਨ ਪਰਿਵਾਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸਰਵਿਸ ਰੋਡ ਅਤੇ ਪਿੰਡਾਂ ਦੇ ਕੱਟਾਂ ਵਰਗੇ ਅਹਿਮ ਮਸਲਿਆਂ ਨੂੰ ਵੀ ਨਹੀਂ ਵਿਚਾਰਿਆ ਗਿਆ।

ਕਿਸਾਨ ਆਗੂਆਂ ਨੇ ਦੱਸਿਆ ਕਿ ਲੰਮੇ ਸੰਰਘਸ਼ ਤੋਂ ਬਾਅਦ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਈ ਤਾਂ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਕਰਾਉਣ ਦਾ ਵਾਅਦਾ ਕੀਤਾ, ਜੋ ਅੱਜ ਤੱਕ ਵਫ਼ਾ ਨਹੀਂ ਹੋਇਆ। ਦਿਨੇਸ਼ ਚੱਢਾ ਨੇ ਕਿਹਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕਿਸਾਨਾਂ ਦੀ ਮੰਗ ਅਨੁਸਾਰ ਜ਼ਮੀਨਾਂ ਦਾ ਮੁਆਵਜ਼ਾ ਦੇਣ ਅਤੇ ਕਿਸਾਨਾਂ ਦੇ ਸੰਕਿਆਂ ਨੂੰ ਦੂਰ ਕੀਤਾ ਜਾਵੇ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement