ਕਮਲਦੀਪ ਸੈਣੀ ਰਾਸ਼ਟਰੀ ਸਹਿਕਾਰੀ ਖੇਤੀਬਾੜੀ ਮੁੰਬਈ ਦੇ ਉਪ ਚੇਅਰਮੈਨ ਚੁਣੇ ਗਏ
Published : Sep 9, 2021, 7:06 pm IST
Updated : Sep 9, 2021, 7:06 pm IST
SHARE ARTICLE
Kamaldeep Saini
Kamaldeep Saini

ਨੈਸ਼ਨਲ ਫੈਡਰੇਸ਼ਨ ਦਾ ਸਾਲਾਨਾ ਅੱਜ ਆਮ ਇਜਲਾਸ ਮੁੰਬਈ ਵਿਖੇ ਹੋਇਆ

 

ਚੰਡੀਗੜ੍ਹ:  ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸੈਣੀ ਰਾਸ਼ਟਰੀ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਫੈਡਰੇਸ਼ਨ ਮੁੰਬਈ ਦੇ  ਉਪ-ਚੇਅਰਮੈਨ ਚੁਣੇ ਗਏ । ਅੱਜ ਨੈਸ਼ਨਲ ਫੈਡਰੇਸ਼ਨ ਦਾ ਸਾਲਾਨਾ ਆਮ  ਇਜਲਾਸ ਮੁੰਬਈ ਵਿਖੇ ਹੋਇਆ, ਜਿਸ ਵਿੱਚ ਸਾਰੇ ਮੈਂਬਰਾਂ ਅਤੇ ਅਹੁਦੇਦਾਰਾਂ  ਨੇ ਸਰਬਸੰਮਤੀ ਨਾਲ ਕਮਲਦੀਪ ਸਿੰਘ ਨੂੰ  ਫੈਡਰੇਸ਼ਨ  ਦਾ ਉਪ-ਚੇਅਰਮੈਨ  ਚਣ ਲਿਆ। 

 

Kamaldeep SainiKamaldeep Saini

 

ਰਾਸ਼ਟਰੀ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਫੈਡਰੇਸ਼ਨ ਰਾਸ਼ਟਰੀ ਪੱਧਰ 'ਤੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕਾਂ ਦੀ ਇਕ ਸੰਸਥਾ ਹੈ। ਫੈਡਰੇਸ਼ਨ 1960 ਵਿੱਚ ਸਥਾਪਤ ਹੋਈ ਅਤੇ ਇੱਕ ਬਹੁ-ਰਾਜ ਸਹਿਕਾਰੀ ਸਭਾ ਦੇ ਰੂਪ ਵਿੱਚ ਕੰਮ ਕਰਦੀ ਹੈ ਅਤੇ ਦੇਸ਼ ਭਰ ਵਿੱਚ ਇਸ ਦੇ 16 ਰਾਜਾਂ ਵਿੱਚ ਮੈਂਬਰ ਬੈਂਕ ਹਨ ।

ਫੈਡਰੇਸ਼ਨ ਕੇਂਦਰ ਸਰਕਾਰ, ਵਿਦੇਸ਼ੀ ਸਹਿਕਾਰੀ ਸੰਸਥਾਵਾਂ ਦੇ ਨਾਲ ਨਿਯਮਤ ਅਨੇਕਾਂ ਵਿਚਾਰ ਵਟਾਂਦਰੇ ਕਰਦੀ ਰਹਿੰਦੀ ਹੈ ਅਤੇ ਪੂਰੇ ਭਾਰਤ ਵਿੱਚ ਸਹਿਕਾਰੀ ਸੰਸਥਾਵਾਂ ਨਾਲ ਸੰਬੰਧਤ ਮਾਮਲੇ ਉਠਾਉਂਦੀ ਹੈ। ਕਮਲਦੀਪ ਸਿੰਘ ਸੈਣੀ ਦੇ ਇਸ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਨਾਲ ਸਹਿਕਾਰੀ ਖੇਤਰ ਦੇ ਉਨ੍ਹਾਂ ਦੇ ਵਿਸ਼ਾਲ ਤਜੁਰਬੇ  ਨਾਲ ਫੈਡਰੇਸ਼ਨ  ਦੀ ਨਵੀਆਂ ਉਚਾਈਆਂ ਪ੍ਰਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ।

ਮੌਜੂਦਾ ਸਮੇਂ ਵਿੱਚ, ਇਹ ਨਿਯੁਕਤੀ ਹੋਰ ਵੀ ਜਿਆਦਾ ਮਹੱਤਵਪੂਰਨ ਹੋ ਜਾਂਦੀ ਹੈ  ਕਿਉਂਕਿ ਭਾਰਤ ਸਰਕਾਰ ਨੇ ਕੇਂਦਰ ਸਰਕਾਰ ਵਿੱਚ ਸਹਿਕਾਰਤਾ ਦਾ ਇੱਕ ਨਵਾਂ ਵਿਭਾਗ ਬਣਾਇਆ ਹੈ ਅਤੇ  ਅਮਿਤ ਸ਼ਾਹ ਹੁਣ ਇਸ ਨਵੇਂ  ਬਣੇ ਵਿਭਾਗ  ਦੇ ਮੰਤਰੀ ਹਨ। ਇਸ ਨਵੀਂ ਸਥਾਪਨਾ ਦੇ ਨਾਲ, ਪੰਜਾਬ ਰਾਜ ਅਤੇ ਦੇਸ਼ ਦੇ ਹੋਰ ਹਿੱਸਿਆਂ ਨਾਲ ਜੁੜੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ  ਇਹ ਫੈਡਰੇਸ਼ਨ ਹੋਰ ਵੀ ਮਹੱਤਵਪੂਰਨ ਪੁਲਾਂਗਾਂ ਪੁਟੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement