ਖੇਤੀ ਕਾਨੂੰਨਾਂ ਨੂੰ ਲੈ ਕੇ ਸਿੱਧੂ ਨੇ ਬਾਦਲਾਂ ਦੀ ਲਾਈ ਕਲਾਸ, ਕੇਂਦਰ ਨੂੰ ਵੀ ਕੀਤੇ ਤਿੱਖੇ ਸਵਾਲ
Published : Sep 9, 2021, 4:36 pm IST
Updated : Sep 9, 2021, 4:36 pm IST
SHARE ARTICLE
Navjot Singh Sidhu
Navjot Singh Sidhu

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਅਕਾਲੀਆਂ ਨੂੰ ਨਿਸ਼ਾਨੇ ’ਤੇ ਲਿਆ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Punjab Congress chief Navjot Singh Sidhu) ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸਾਂਝੀ ਕਰਦਿਆਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ (BJP government) ਅਤੇ ਅਕਾਲੀਆਂ ਨੂੰ ਨਿਸ਼ਾਨੇ ’ਤੇ ਲਿਆ ਹੈ। ਇਸ ਦੌਰਾਨ ਉਹਨਾਂ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲਿਆ।

Navjot Singh Sidhu Navjot Singh Sidhu

ਹੋਰ ਪੜ੍ਹੋ: ਕਿਸਾਨ ਮੋਰਚੇ ਦਾ ਐਲਾਨ, ਭਲਕੇ ਸੱਦੀ ਗਈ ਸਿਆਸੀ ਪਾਰਟੀਆਂ ਦੀ ਬੈਠਕ, BJP ਨੂੰ ਨਹੀਂ ਦਿੱਤਾ ਸੱਦਾ

ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਪਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ (Agriculture Minister Narendra Tomar) ਵੱਲੋਂ ਸੰਸਦ ਵਿਚ ਦਿੱਤੇ ਬਿਆਨ ਅਨੁਸਾਰ ਉਹਨਾਂ ਕੋਲ ਕਿਸਾਨਾਂ ਦੀ ਵਿੱਤੀ ਸਥਿਤੀ ਦਰਸਾਉਂਦੇ ਅੰਕੜੇ ਉਪਲਬਧ ਨਹੀਂ ਹਨ।

TweetTweet

ਹੋਰ ਪੜ੍ਹੋ: ਕਣਕ ਦੀ ਕੀਮਤ ’ਚ 40 ਪੈਸੇ ਪ੍ਰਤੀ ਕਿਲੋ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ: ਕੁਲਤਾਰ ਸਿੰਘ ਸੰਧਵਾ

ਸਿੱਧੂ ਨੇ ਦੱਸਿਆ ਕਿ ਅਜਿਹਾ ਆਖਰੀ ਸਰਵੇਖਣ ਡਾ. ਮਨਮੋਹਨ ਸਿੰਘ (Dr. Manmohan Singh) ਦੀ ਸਰਕਾਰ ਵੱਲੋਂ ਕੀਤਾ ਗਿਆ ਸੀ।  ਸਿੱਧੂ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਜੇਕਰ ਤੁਹਾਡੇ ਕੋਲ ਕਿਸਾਨਾਂ ਦੀ ਆਮਦਨ ਸਬੰਧੀ ਕੋਈ ਅੰਕੜੇ ਨਹੀਂ ਹਨ ਤਾਂ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਜੁਮਲਾ ਛੱਡ ਕੇ ਤਿੰਨ ਖੇਤੀ ਕਾਨੂੰਨ ਕਿਵੇਂ ਬਣਾਏ। ਉਹਨਾਂ ਕਿਹਾ ਕਿ ਸਰਕਾਰ ਕੋਲ ਅੰਬਾਨੀ-ਅਡਾਨੀ ਵਰਗੇ ਕਾਰਪੋਰੇਟ ਘਰਾਣਿਆਂ ਬਾਰੇ ਹਰ ਤਰ੍ਹਾਂ ਦਾ ਅੰਕੜਾ ਹੈ ਪਰ ਕਿਸਾਨਾਂ ਬਾਰੇ ਕੋਈ ਅੰਕੜੇ ਨਹੀਂ ਹਨ।

Navjot SidhuNavjot Sidhu

ਹੋਰ ਪੜ੍ਹੋ: ਕਰਨਾਲ ਲਾਠੀਚਾਰਜ: ਅਨਿਲ ਵਿਜ ਦਾ ਬਿਆਨ, ‘ਕਿਸੇ ਦੇ ਕਹਿਣ 'ਤੇ ਸਿੱਧੀ ਫਾਂਸੀ ਨਹੀਂ ਦੇ ਸਕਦੇ’

ਉਹਨਾਂ ਕਿਹਾ ਕਿ ਕੇਂਦਰ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਪਰ ਗੰਨੇ ’ਤੇ FRP 1.75% (ਸਿਰਫ 5 ਰੁਪਏ) ਅਤੇ ਕਣਕ ’ਤੇ MSP 2% (ਸਿਰਫ 40 ਰੁਪਏ) ਵਧਾਇਆ ਗਿਆ। ਇਸੇ ਦੌਰਾਨ ਇਕ ਸਾਲ ਵਿਚ ਡੀਜ਼ਲ 48%, DAP 140%, ਸਰੋਂ ਦਾ ਤੇਲ 174% , ਸੂਰਜਮੁਖੀ ਦਾ ਤੇਲ 170% ਅਤੇ ਐਲਪੀਜੀ ਸਿਲੰਡਰ 190 ਰੁਪਏ ਵਧਾਏ ਗਏ।

TweetTweet

ਹੋਰ ਪੜ੍ਹੋ: ਸਰਵੇਖਣ ’ਚ ਖੁਲਾਸਾ: ਪੇਂਡੂ ਇਲਾਕਿਆਂ ਵਿਚ ਸਿਰਫ 8% ਬੱਚੇ ਹੀ ਲਗਾ ਰਹੇ ਆਨਲਾਈਨ ਕਲਾਸਾਂ

ਇਸ ਤੋਂ ਇਲਾਵਾ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ’ਤੇ ਮਗਰਮੱਛ ਦੇ ਹੰਝੂ ਵਹਾਉਣ ਦਾ ਦੋਸ਼ ਲਗਾਇਆ। ਉਹਨਾਂ ਕਿਹਾ ਜਦੋਂ ਇਹ ਆਰਡੀਨੈਂਸ ਆਏ ਤਾਂ ਸੁਖਬੀਰ ਬਾਦਲ ਨੇ ਜੂਨ 2020 ਵਿਚ ਹੋਈ ਸਰਬ ਪਾਰਟੀ ਮੀਟਿੰਗ ਵਿਚ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕੀਤਾ, ਪ੍ਰਕਾਸ਼ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸਤੰਬਰ 2020 ਤੱਕ ਖੇਤੀ ਕਾਨੂੰਨਾਂ ਦਾ ਪੂਰਾ ਪੱਖ ਪੂਰਿਆ ਤੇ ਵੀਡੀਓ ਅਪਲੋਡ ਕੀਤਾ, ਜਦੋਂ ਜਨਤਾ ਦਾ ਵਿਰੋਧ ਹੋਇਆ ਤਾਂ ਯੂ-ਟਰਨ ਲੈ ਲਿਆ ਅਤੇ ਅਸਤੀਫ਼ਾ ਦੇ ਦਿੱਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਵੀ ਕਿਸਾਨਾਂ ਨੂੰ ਸਮਰਥਨ ਦੇਣ ਦਾ ਝਾਂਸਾ ਦਿੰਦੇ ਹੋਏ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement