
ਸਾਬਕਾ ਮੰਤਰੀ ਦੇ ਵਕੀਲ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਹੁਣ ਉਹ ਹਾਈ ਕੋਰਟ 'ਚ ਚੁਣੌਤੀ ਦੇਣਗੇ।
ਚੰਡੀਗੜ੍ਹ: ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਉਹ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਸਨ। ਸਾਬਕਾ ਮੰਤਰੀ ਦੇ ਵਕੀਲ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਹੁਣ ਉਹ ਹਾਈ ਕੋਰਟ 'ਚ ਚੁਣੌਤੀ ਦੇਣਗੇ।
ਇਸ ਘੁਟਾਲੇ ਦੀ ਜਾਂਚ ਕਰਦੇ ਹੋਏ ਵਿਜੀਲੈਂਸ ਨੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਆਸ਼ੂ ਨੂੰ 3 ਵਾਰ 8 ਦਿਨ ਦਾ ਰਿਮਾਂਡ ਲੈਣ ਤੋਂ ਬਾਅਦ 31 ਅਗਸਤ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਭਾਰਤ ਭੂਸ਼ਣ ਆਸ਼ੂ ਨੇ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। ਜਿਸ 'ਤੇ 7 ਸਤੰਬਰ ਨੂੰ ਬਹਿਸ ਹੋਈ ਅਤੇ ਅਦਾਲਤ ਵੱਲੋਂ ਅਗਲੀ ਤਰੀਕ 9 ਸਤੰਬਰ ਤੈਅ ਕੀਤੀ ਗਈ ਸੀ। ਦੱਸ ਦੇਈਏ ਕ ਭਾਰਤ ਭੂਸ਼ਣ ਆਸ਼ੂ ਸਮੇਤ ਉਸ ਦੇ ਸਾਥੀਆਂ 'ਤੇ 2 ਹਜ਼ਾਰ ਕਰੋੜ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਦਾ ਦੋਸ਼ ਹੈ।