
ਹਾਦਸੇ 'ਚ ਦੋਨੋਂ ਬੱਸਾਂ ਦਾ ਕਾਫ਼ੀ ਨੁਕਸਾਨ ਹੋਇਆ
ਹੁਸ਼ਿਆਰਪੁਰ : ਟਾਂਡਾ ਉੜਮੁੜ ਨੇੜੇ ਜਾਜਾ ਬਾਈਪਾਸ ਚੌਂਕ ਕੋਲ ਇੱਕ ਸਰਕਾਰੀ ਬੱਸ ਅਤੇ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਦੀ ਬੱਸ ਵਿਚਕਾਰ ਟੱਕਰ ਹੋਣ ਕਾਰਨ ਘੱਟੋ-ਘੱਟ 15 ਯਾਤਰੀ ਜ਼ਖ਼ਮੀ ਹੋ ਗਏ। ਪਤਾ ਲੱਗਿਆ ਹੈ ਕਿ ਬੱਸਾਂ ਦੀ ਟੱਕਰ ਐਨੀ ਜ਼ੋਰਦਾਰ ਸੀ ਕਿ ਨਿੱਜੀ ਟਰਾਂਸਪੋਰਟ ਕੰਪਨੀ ਦੀ ਬੱਸ ਸੜਕ 'ਤੇ ਪਲਟ ਗਈ, ਜਦ ਕਿ ਸਰਕਾਰੀ ਬੱਸ ਦਾ ਵੀ ਕਾਫ਼ੀ ਨੁਕਸਾਨ ਹੋਇਆ। ਪੁਲਿਸ ਦੇ ਦੱਸਣ ਮੁਤਾਬਿਕ ਸਰਕਾਰੀ ਬੱਸ ਪਠਾਨਕੋਟ ਤੋਂ ਜਲੰਧਰ ਜਾ ਰਹੀ ਸੀ। ਜ਼ਖ਼ਮੀਆਂ ਨੂੰ ਟਾਂਡਾ ਦੇ ਇੱਕ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ, ਅਤੇ 10 ਯਾਤਰੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਪੁਲਿਸ ਅਨੁਸਾਰ ਬੱਸ ਚਾਲਕ ਹਾਦਸੇ ਵਾਲੀ ਥਾਂ ਤੋਂ ਫ਼ਰਾਰ ਹੋ ਗਿਆ, ਅਤੇ ਮਾਮਲੇ ਦੀ ਜਾਂਚ ਜਾਰੀ ਹੈ।