ਬਟਾਲਾ 'ਚ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Sep 9, 2023, 7:27 pm IST
Updated : Sep 9, 2023, 7:27 pm IST
SHARE ARTICLE
photo
photo

ਕੁਝ ਦਿਨਾਂ ਤੋਂ ਸੀ ਪਰੇਸ਼ਾਨ

 

ਬਟਾਲਾ : ਬਟਾਲਾ ਦੇ ਮੁਹੱਲਾ ਸ਼ੁਕਰਪੁਰਾ ਦੇ ਇਕ ਨੌਜਵਾਨ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਵਿੰਦਰ ਸਿੰਘ ਸੰਨੀ (30) ਪੁੱਤਰ ਅਮਰ ਸਿੰਘ ਵਾਸੀ ਸ਼ੁਕਰਪੁਰਾ ਬਟਾਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਕਮਰੇ 'ਚ ਸੌਂ ਰਹੇ ਸਨ ਲੋਕ, ਫਿਰ ਆਇਆ ਜ਼ਬਰਦਸਤ ਭੂਚਾਲ, ਕੁਝ ਹੀ ਪਲਾਂ 'ਚ ਕਬਰਿਸਤਾਨ ਬਣ ਗਿਆ ਮੋਰੱਕੋ ਸ਼ਹਿਰ

ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੁੱਢਲੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਅਗਲੇਰੀ ਕਰਵਾਈ ਕਰ ਦਿਤੀ ਹੈ। ਮ੍ਰਿਤਕ ਦੀ ਮਾਤਾ ਕੁਲਜਿੰਦਰ ਕੌਰ ਨੇ ਦੱਸਿਆ ਕਿ ਜਗ੍ਹਾ ਨੂੰ ਲੈ ਕੇ ਉਨ੍ਹਾਂ ਦੀ ਬੇਟੀ ਦੇ ਪਰਿਵਾਰ ਦਾ ਕਿਸੇ ਨਾਲ ਝਗੜਾ ਚੱਲ ਰਿਹਾ ਸੀ, ਜਿਸ ਵਿਚ ਦੂਜੀ ਪਾਰਟੀ ਨੇ ਪੁਲਿਸ ਕੇਸ ਦਰਜ ਕਰਵਾ ਦਿਤਾ ਅਤੇ ਉਸ ਕੇਸ ਵਿਚ ਉਸ ਦੇ ਮੁੰਡੇ ਰਵਿੰਦਰ ਦਾ ਨਾਂ ਲਿਖਵਾ ਦਿਤਾ।

ਇਹ ਵੀ ਪੜ੍ਹੋ: ਚੰਦਰਮਾ ਦੀ ਸਤ੍ਹਾ 'ਤੇ ਆਰਾਮ ਕਰ ਰਿਹਾ ਵਿਕਰਮ ਲੈਂਡਰ, ਇਸਰੋ ਨੇ ਸਾਂਝੀਆਂ ਕੀਤੀਆਂ ਨਵੀਂ ਤਸਵੀਰਾਂ  

ਦੂਜੀ ਪਾਰਟੀ ਵੱਲੋਂ ਲਗਾਤਾਰ ਰਵਿੰਦਰ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਰਵਿੰਦਰ ਸਿੰਘ ਕੁਝ ਦਿਨਾਂ ਤੋਂ ਕਾਫੀ ਪਰੇਸ਼ਾਨ ਚੱਲ ਰਿਹਾ ਸੀ ਤੇ ਇਸੇ ਪਰੇਸ਼ਾਨੀ ਕਾਰਨ ਰਵਿੰਦਰ ਨੇ ਬੀਤੀ ਸ਼ਾਮ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਮਾਂ ਅਤੇ ਭੈਣ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement