ਪੰਜਾਬ ‘ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫ਼ੀ ਸਦੀ ਵਾਧਾ : ਜਿੰਪਾ
Published : Sep 9, 2023, 4:49 pm IST
Updated : Sep 9, 2023, 4:49 pm IST
SHARE ARTICLE
 Brahm Shankar Jimpa
Brahm Shankar Jimpa

ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦਾ ਨਤੀਜਾ; ਅਪ੍ਰੈਲ ਤੋਂ ਅਗਸਤ ਮਹੀਨੇ ਖਜ਼ਾਨੇ ‘ਚ ਆਏ 1811.14 ਕਰੋੜ ਰੁਪਏ

 

ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਹੀ ਪਿਛਲੇ ਸਾਲ ਦੇ ਮੁਕਾਬਲੇ 13  ਫ਼ੀ ਸਦੀ ਜ਼ਿਆਦਾ ਪੈਸਾ ਆਇਆ ਹੈ।

ਇਹ ਵੀ ਪੜ੍ਹੋ: ਖਰੜ ਦੇ ਨਵਤੇਸ਼ਵਰ ਸਿੰਘ ਨੇ ਪੂਰਾ ਕੀਤਾ ਸ਼ਹੀਦ ਪਿਤਾ ਦਾ ਸੁਪਨਾ; ਫ਼ੌਜ ’ਚ ਬਣਿਆ ਲੈਫਟੀਨੈਂਟ 

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਅਪ੍ਰੈਲ 2023 ਤੋਂ ਅਗਸਤ 2023 ਤੱਕ 1811.14 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 1605.49 ਕਰੋੜ ਰੁਪਏ ਸੀ। ਇਸ ਤਰ੍ਹਾਂ ਇਹ ਵਾਧਾ 13 ਫ਼ੀ ਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ ਜਾਵੇ। 

ਇਹ ਵੀ ਪੜ੍ਹੋ: ਵਿਦੇਸ਼ੀ ਮਹਿਮਾਨਾਂ ਤੋਂ ਗ਼ਰੀਬਾਂ ਅਤੇ ਜਾਨਵਰਾਂ ਨੂੰ ਛੁਪਾ ਰਹੀ ਭਾਰਤ ਸਰਕਾਰ: ਰਾਹੁਲ ਗਾਂਧੀ

ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

ਇਹ ਵੀ ਪੜ੍ਹੋ: ਜਲੰਧਰ ਦਿਹਾਤੀ ਪੁਲਿਸ ਨੇ ਬਰਾਮਦ ਕੀਤੀ 12 ਕਿਲੋ ਹੋਰ ਹੈਰੋਇਨ; ਤਿੰਨ ਦਿਨਾਂ ਵਿਚ ਜ਼ਬਤ ਕੀਤੀ 21 ਕਿਲੋ ਹੈਰੋਇਨ

ਜਿੰਪਾ ਨੇ ਦਸਿਆ ਕਿ ਸਾਲ 2023-24 ਦੌਰਾਨ ਰਜਿਸਟਰੀਆਂ ਤੋਂ 4700 ਕਰੋੜ ਰੁਪਏ ਦੀ ਆਮਦਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਮਾਲ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਮੁੰਡੇ-ਕੁੜੀਆਂ ਆਪਣਾ ਕੰਮ ਪੂਰੀ ਇਮਾਨਦਾਰੀ, ਤਨਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਨ। 

ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਹੁਣ ਮੁਫ਼ਤ ਮਿਲੇਗੀ ਇਹ ਮੈਡੀਕਲ ਸਹੂਲਤ, ਹਸਪਤਾਲਾਂ ਦੀ ਸੂਚੀ ਵੀ ਜਾਰੀ

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਡੇਢ ਸਾਲ ਤੋਂ ਲੋਕਾਂ ਨੂੰੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement