ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ
Published : Sep 9, 2023, 8:29 pm IST
Updated : Sep 9, 2023, 8:29 pm IST
SHARE ARTICLE
RED ALERT SOUNDED IN PUNJAB IN VIEW OF G-20 SUMMIT, SECURITY BEEFED-UP
RED ALERT SOUNDED IN PUNJAB IN VIEW OF G-20 SUMMIT, SECURITY BEEFED-UP

ਪੁਲਿਸ ਟੀਮਾਂ ਨੇ ਸੂਬੇ ਭਰ ‘ਚ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ 'ਤੇ 3660 ਵਿਅਕਤੀਆਂ ਦੀ ਤਲਾਸ਼ੀ ਲਈ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਲੀ ਵਿਖੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੂਬੇ ਵਿਚ ਰੈੱਡ ਅਲਰਟ ਜਾਰੀ ਕਰ ਦਿਤਾ ਗਿਆ ਹੈ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿਚ ਸੁਰੱਖਿਆ ਵਧਾ ਦਿਤੀ ਗਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਟੀਮਾਂ ਨੇ ਸਮੂਹ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਫਲੈਗ ਮਾਰਚ ਵੀ ਕੱਢਿਆ, ਜਿਸ ਉਪਰੰਤ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿਖੇ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓ) ਵੀ ਚਲਾਏ ਗਏ।

RED ALERT SOUNDED IN PUNJAB IN VIEW OF G-20 SUMMIT, SECURITY BEEFED-UPRED ALERT SOUNDED IN PUNJAB IN VIEW OF G-20 SUMMIT, SECURITY BEEFED-UP

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿਚ ਪੁਲਿਸ ਟੀਮਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿਚ ਫਲੈਗ ਮਾਰਚ ਕੱਢਿਆ। ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ 228 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦਿਆਂ 139 ਫਲੈਗ ਮਾਰਚ ਕੱਢੇ ਗਏ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ਼ ਵਧਾਉਣਾ ਹੈ।

RED ALERT SOUNDED IN PUNJAB IN VIEW OF G-20 SUMMIT, SECURITY BEEFED-UPRED ALERT SOUNDED IN PUNJAB IN VIEW OF G-20 SUMMIT, SECURITY BEEFED-UP

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਅਤੇ ਆਸਪਾਸ ਦੇ ਇਲਾਕਿਆਂ ਵਿਚ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀਏਐਸਓ) ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।

RED ALERT SOUNDED IN PUNJAB IN VIEW OF G-20 SUMMIT, SECURITY BEEFED-UPRED ALERT SOUNDED IN PUNJAB IN VIEW OF G-20 SUMMIT, SECURITY BEEFED-UP

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿਚ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 255 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ,  ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

RED ALERT SOUNDED IN PUNJAB IN VIEW OF G-20 SUMMIT, SECURITY BEEFED-UPRED ALERT SOUNDED IN PUNJAB IN VIEW OF G-20 SUMMIT, SECURITY BEEFED-UP

ਉਨ੍ਹਾਂ ਦੱਸਿਆ ਕਿ ਸੂਬੇ ਦੇ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ 'ਤੇ ਚਲਾਏ ਗਏ ਅਪਰੇਸ਼ਨ ਦੌਰਾਨ 3660 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਟੀਮਾਂ ਵੱਲੋਂ ਪੁੱਛਗਿੱਛ ਲਈ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ। ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿਚ ਵੱਧ ਤੋਂ ਵੱਧ ਪੁਲਿਸ ਨਾਕੇ ਲਾਉਣ ਅਤੇ ਸੂਬੇ ‘ਚ ਆਉਣ ਵਾਲੇ ਤੇ ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement