LPU 'ਚ ਚੱਲੀਆਂ ਤਾਬੜਤੋੜ ਗੋਲੀਆਂ, 30 ਬਦਮਾਸ਼ਾਂ ਨੇ ਕੀਤੇ ਫਾਇਰ, 1 ਦੀ ਹੋਈ ਮੌਤ

By : GAGANDEEP

Published : Sep 9, 2023, 1:01 pm IST
Updated : Sep 9, 2023, 1:01 pm IST
SHARE ARTICLE
photo
photo

ਦੋ ਗੰਭੀਰ ਰੂਪ ਵਿਚ ਜ਼ਖ਼ਮੀ

 

ਫਗਵਾੜਾ:  ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲੋਹਗੇਟ 'ਤੇ ਖੜ੍ਹੇ ਨੌਜਵਾਨਾਂ 'ਤੇ ਕਰੀਬ 30 ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿਤਾ। ਬਦਮਾਸ਼ਾਂ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉਥੇ ਤਾਬੜਤੋੜ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਿਸ ਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਜਦੋਂ ਕਿ ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ।

ਇਹ ਵੀ ਪੜ੍ਹੋ: ਘਰ ਵਿਚ ਬਣਾਉ ਚੌਲਾਂ ਦਾ ਪੀਜ਼ਾ 

ਹਮਲੇ ਵਿੱਚ ਜ਼ਖ਼ਮੀ ਹੋਏ ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਹ, ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਕਿਸੇ ਹੋਰ ਹੋਸਟਲ ਵਿੱਚ ਜਾ ਰਹੇ ਸਨ। ਉਹ ਲੋਹਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਹਮਲਾ ਕਰ ਦਿੱਤਾ।

 ਇਹ ਵੀ  ਪੜ੍ਹੋ: ਲੁਧਿਆਣਾ 'ਚ ਪੁਲਿਸ ਵਾਲੰਟੀਅਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਭਰਤੀ  

ਅਰਜੁਨ ਨੇ ਦੱਸਿਆ ਕਿ ਕੁਝ ਹਮਲਾਵਰਾਂ ਕੋਲ ਪਿਸਤੌਲ ਵੀ ਸਨ। ਉਨ੍ਹਾਂ ਨੇ ਆਉਂਦੇ ਹੀ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਜ਼ਖ਼ਮੀ ਹਰਪ੍ਰੀਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਅਰਜੁਨ ਨੇ ਦੱਸਿਆ ਕਿ ਉਸ ਦੇ ਭਰਾ ਹਰਪ੍ਰੀਤ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਉਹ ਇਥੇ ਇੱਕ ਜੂਸ ਬਾਰ ਵਿੱਚ ਕੰਮ ਕਰਦਾ ਸੀ।

 ਇਹ ਵੀ ਪੜ੍ਹੋ: ਗੁੜ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਅਪਣਾਉ ਇਹ ਘਰੇਲੂ ਨੁਸਖ਼ੇ

ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ 'ਚ ਮਨੋਹਰ, ਰੋਸ਼ਨ, ਸਾਬਾ, ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਸਨ। ਇਨ੍ਹਾਂ 'ਚੋਂ ਰੌਸ਼ਨ ਹਮੇਸ਼ਾ ਪੁਲਿਸ ਵਾਲਿਆਂ ਨਾਲ ਘੁੰਮਦਾ ਰਹਿੰਦਾ ਹੈ। ਰਾਤ ਨੂੰ ਵੀ ਹਮਲੇ ਤੋਂ ਬਾਅਦ ਉਹ ਪੁਲਿਸ ਦੀ ਕਾਰ ਵਿਚ ਹੀ ਚਲਾ ਗਿਆ ਸੀ। ਉਨ੍ਹਾਂ ਉਸ ਨੂੰ ਪੁਲਿਸ ਦੀ ਗੱਡੀ ਵਿਚ ਬਿਠਾ ਕੇ ਭਜਾ ਕੇ ਲਿਜਾਣ ਦੀ ਕੋਸ਼ਿਸ਼ ਵੀ ਕੀਤੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement