ਅੰਮ੍ਰਿਤਸਰ ਵਿਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
Published : Sep 9, 2023, 9:36 pm IST
Updated : Sep 9, 2023, 9:36 pm IST
SHARE ARTICLE
Youth died in a road accident in Amritsar
Youth died in a road accident in Amritsar

ਮੋਟਰਸਾਈਕਲ ਨੂੰ ਇਨੋਵਾ ਕਾਰ ਨੇ ਮਾਰੀ ਟੱਕਰ, ਡਰਾਈਵਰ ਫਰਾਰ

 

ਅੰਮ੍ਰਿਤਸਰ: ਦਿੱਲੀ-ਲਾਹੌਰ ਮਾਰਗ ’ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਨੂੰ ਇਨੋਵਾ ਕਾਰ ਨੇ ਟੱਕਰ ਮਾਰ ਦਿਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਮਨੀਪੁਰ : ਪੱਲੇਲ ਹਿੰਸਾ ’ਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋਈ

ਦੱਸ ਦੇਈਏ ਕਿ ਪਿੰਡ ਗੁਮਾਨਪੁਰਾ ਦਾ ਰਹਿਣ ਵਾਲਾ ਨੌਜਵਾਨ ਹਰਪ੍ਰੀਤ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਖਾਸੇ ਵਾਲੇ ਪਾਸੇ ਤੋਂ ਅੰਮ੍ਰਿਤਸਰ ਵੱਲ ਨੂੰ ਆ ਰਿਹਾ ਸੀ। ਇਸ ਦੌਰਾਨ ਪਿਛੇ ਤੋਂ ਆ ਰਹੀ ਇਨੋਵਾ ਕਾਰਨ ਨੇ ਉਸ ਨੂੰ ਟੱਕਰ ਮਾਰ ਦਿਤੀ। ਹਾਦਸੇ ਮਗਰੋਂ ਡਰਾਈਵਰ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ਜੀ-20 ਸੰਮੇਲਨ: ਪ੍ਰਧਾਨ ਮੰਤਰੀ ਮੋਦੀ ਨੇ ਕੌਮਾਂਤਰੀ ਬਾਇਉਫਿਊਲ ਗਠਜੋੜ ਦਾ ਐਲਾਨ ਕੀਤਾ  

ਇਸ ਮਗਰੋਂ ਪੀੜਤ ਪ੍ਰਵਾਰ ਵਲੋਂ ਗੁੱਸੇ ਵਿਚ ਇਨੋਵਾ ਦੀ ਭੰਨਤੋੜ ਕੀਤੀ ਗਈ। ਪ੍ਰਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਨੇ ਡਰਾਈਵਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਡਰਾਈਵਰ ਪੁਲਿਸ ਦੀ ਮਿਲੀ ਭੁਗਤ ਨਾਲ ਫਰਾਰ ਹੋਇਆ ਹੈ। ਉਧਰ ਪੁਲਿਸ ਨੇ ਪੀੜਤ ਪ੍ਰਵਾਰ ਦੇ ਇਲਜ਼ਾਮਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਡਰਾਈਵਰ ਨੂੰ ਲੱਭਣ ਦੀ ਕੋਸ਼ਿਸ਼ ਜਾਹੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੁਰਸਿੱਖ ਬਜ਼ੁਰਗ ਦੀ ਚੰਗੀ ਪੈਨਸ਼ਨ, 3 ਬੱਚੇ ਵਿਦੇਸ਼ ਸੈੱਟ, ਫਿਰ ਵੀ ਵੇਚਦੇ ਗੰਨੇ ਦਾ ਜੂਸ

19 Sep 2024 9:28 AM

ਕਿਸਾਨਾਂ ਲਈ ਆ ਰਹੀ ਨਵੀਂ ਖੇਤੀ ਨੀਤੀ! ਸਰਕਾਰ ਨੇ ਖਾਕਾ ਕੀਤਾ ਤਿਆਰ.. ਕੀ ਹੁਣ ਕਿਸਾਨਾਂ ਦੇ ਸਾਰੇ ਮਸਲੇ ਹੋਣਗੇ ਹੱਲ?

19 Sep 2024 9:21 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM
Advertisement