50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਗ੍ਰਿਫ਼ਤਾਰ
Published : Sep 9, 2025, 7:36 pm IST
Updated : Sep 9, 2025, 7:36 pm IST
SHARE ARTICLE
Assistant Sub-Inspector and constable arrested for taking bribe of Rs 50,000
Assistant Sub-Inspector and constable arrested for taking bribe of Rs 50,000

ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨਆਰਆਈ ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ।

ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ.ਐਸ. ਆਈ. ਨੇ ਸ਼ਿਕਾਇਤਕਰਤਾ ਦੇ ਐਨਆਰਆਈ ਦੋਸਤ ਦੀ ਪੁਲਿਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਇੰਨਾਂ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਬੈਂਕ ਦੇ ਏਟੀਐਮ ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿੱਚ ਉਸਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ ਜਿਸਦੀ ਉਸਨੇ ਰਿਕਾਰਡਿੰਗ ਕਰਕੇ ਆਨਲਾਈਨ ਸ਼ਿਕਾਇਤ ਦਰਜ ਕਰਾ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਦੋਸ਼ ਸੱਚੇ ਪਾਏ ਗਏ। ਇਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement