
ਨਗਰ ਨਿਗਮ ਦੇ ਅਧਿਕਾਰੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨਾਲ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ।
ਮੋਗਾ: ਮੋਗਾ ਦੇ ਬੁਕਣ ਵਾਲਾ ਰੋਡ 'ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਕਲੋਰੀਨ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਗੈਸ ਲੀਕ ਹੋਣ ਦੀ ਬਦਬੂ ਚਾਰੇ ਪਾਸੇ ਫੈਲਣ ਲੱਗੀ ਤਾਂ ਮੋਗਾ ਨਗਰ ਨਿਗਮ ਤੋਂ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਅਤੇ ਸਾਰੇ ਫਾਇਰ ਬ੍ਰਿਗੇਡ ਕਰਮਚਾਰੀ ਮੌਕੇ 'ਤੇ ਪਹੁੰਚ ਗਏ ਅਤੇ ਲੀਕ ਹੋਣ ਵਾਲੀ ਗੈਸ 'ਤੇ ਕਾਬੂ ਪਾਇਆ ਗਿਆ। ਇਸ ਦੇ ਨਾਲ ਹੀ ਇੱਕ ਫਾਇਰ ਬ੍ਰਿਗੇਡ ਕਰਮਚਾਰੀ ਦੀ ਸਿਹਤ ਵੀ ਵਿਗੜ ਗਈ, ਜਿਸਨੂੰ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਅਤੇ ਉੱਥੋਂ ਕਰਮਚਾਰੀ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਕਲੋਰੀਨ ਗੈਸ ਦੇ ਲੀਕ ਹੋਣ ਬਾਰੇ ਅਜੇ ਕੋਈ ਸਹੀ ਪੁਸ਼ਟੀ ਨਹੀਂ ਹੋਈ ਹੈ। ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਅਤੇ ਫਾਇਰ ਬ੍ਰਿਗੇਡ ਅਧਿਕਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਗੈਸ ਲੀਕ 'ਤੇ ਕਾਬੂ ਪਾ ਲਿਆ ਗਿਆ ਹੈ।