ਔਜਲਾ ਨੇ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਸਮਾਗਮ ਲਈ ਸ਼ਹਿਰ ਵਾਸੀਆਂ ਤੋਂ ਮੰਗਿਆ ਸਹਿਯੋਗ
Published : Oct 9, 2019, 11:05 am IST
Updated : Oct 9, 2019, 11:05 am IST
SHARE ARTICLE
gurjeet singh aujla
gurjeet singh aujla

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਅੱਜ ਸ. ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਵਲੋਂ ਸਥਾਨਕ ਬੱਚਤ ਭਵਨ ਵਿਖੇ ਸ਼ਹਿਰ ਦੀਆਂ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਅੱਜ ਸ. ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਵਲੋਂ ਸਥਾਨਕ ਬੱਚਤ ਭਵਨ ਵਿਖੇ ਸ਼ਹਿਰ ਦੀਆਂ ਵੱਖ-ਵੱਖ ਐਨ.ਜੀ.ਓਜ਼, ਭਲਾਈ ਸੰਸਥਾਵਾਂ ਅਤੇ ਧਾਰਮਕ ਸਥਾਨਾਂ ਦੇ ਮੁਖੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿਚ ਸ. ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਅੰਮ੍ਰਿਤਸਰ, ਸ੍ਰੀ ਦਿਨੇਸ਼ ਬੱਸੀ ਚੇਅਰਮੈਨ ਨਗਰ ਸੁਧਾਰ ਟਰੱਸਟ ਆਦਿ ਹਾਜ਼ਰ ਸਨ।

Gurjeet Singh AujlaGurjeet Singh Aujla

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਔਜਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਡੇਰਾ ਬਾਬਾ ਨਾਨਕ, ਸੁਲਤਾਨਪੁਰ ਲੋਧੀ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਸਮਾਗਮ ਵਿਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਭਾਗ ਲੈਣ ਲਈ ਆਉਣਗੇ। ਉਨ੍ਹਾਂ ਦਸਿਆ ਕਿ ਇਸ ਸਮਾਗਮ ਵਿਚ ਦੂਰ-ਦੁਰਾਡੇ ਤੋਂ ਆਏ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਮੱਥਾ ਟੇਕਣ ਆਉਣਗੇ।

Gurjeet Singh AujlaGurjeet Singh Aujla

ਉਨ੍ਹਾਂ ਸਮੂਹ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਉਹ ਸ਼ਰਧਾਲੂਆਂ ਦੇ ਰਹਿਣ ਸਹਿਣ, ਖਾਣ-ਪੀਣ ਲਈ ਹਰ ਸੰਸਥਾ 5 ਤੋਂ 10 ਕਮਰੇ ਸ਼ਰਧਾਲੂਆਂ ਦੀ ਸਹੂਲਤ ਲਈ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ 10 ਹਜ਼ਾਰ ਕਮਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤੇ ਇਹ ਪ੍ਰਬੰਧ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੀ ਹੋ ਸਕਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement