
ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਹਰ ਪੱਧਰ 'ਤੇ ਲੜਾਈ ਲੜਾਂਗੇ : ਮਨੀਸ਼ ਤਿਵਾੜੀ
ਬਹਿਰਾਮ/ਬੰਗਾ, 8 ਅਕਤੂਬਰ (ਅਮਰੀਕ ਸਿੰਘ ਢੀਂਡਸਾ, ਮਨਜਿੰਦਰ ਸਿੰਘ) : ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਮਨੀਸ਼ ਤਿਵਾੜੀ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਹਰੇਕ ਪੱਧਰ 'ਤੇ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਿਸਾਨੀ ਨੂੰ ਬਚਾਉਣ ਅਤੇ ਉਸ ਦੇ ਹੱਕਾਂ ਦਾ ਮਸਲਾ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਲਈ ਕਾਨੂੰਨੀ ਅਤੇ ਸੰਵਿਧਾਨਕ ਪੱਧਰ ਤੋਂ ਇਲਾਵਾ ਜ਼ਮੀਨੀ ਪੱਧਰ 'ਤੇ ਲਾਮਬੰਧ ਹੋ ਕੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜੀ ਜਾਵੇਗੀ ਅਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹੀ ਦਮ ਲਿਆ ਜਾਵੇਗਾ।
ਅੱਜ ਦਾਣਾ ਮੰਡੀ ਬਹਿਰਾਮ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਅਤੇ ਪੰਜਾਬ ਲਾਰਜ ਇੰਡਸਟਰੀਜ਼ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮ. ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨ ਇਕ ਤਰ੍ਹਾਂ ਨਾਲ ਕਿਸਾਨਾਂ ਦੇ 'ਡੈੱਥ ਵਾਰੰਟ' ਹਨ, ਜਿਨ੍ਹਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਲੋਕ ਸਭਾ ਵਿਚ ਵੀ ਇਨ੍ਹਾਂ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ।
ਝੋਨੇ ਦੇ ਖ਼ਰੀਦ ਪ੍ਰਬੰਧਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਪੰਜਾਬ ਲਾਰਜ ਇੰਡਸਟਰੀਜ਼ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ, ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਦਰਵਜੀਤ ਸਿੰਘ ਪੂਨੀ, ਹਰਪ੍ਰੀਤ ਕੈਂਥ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ, ਡੀ. ਐਸ. ਪੀ ਗੁਰਵਿੰਦਰ ਪਾਲ ਸਿੰਘ, ਡੀ. ਐਫ. ਐਸ. ਸੀ ਰਾਕੇਸ਼ ਭਾਸਕਰ, ਐਸ. ਐਚ. ਓ ਨਰੇਸ਼ ਚੌਧਰੀ, ਸਕੱਤਰ ਮਾਰਕੀਟ ਕਮੇਟੀ ਵਰਿੰਦਰ ਕੁਮਾਰ, ਠੇਕੇਦਾਰ ਰਜਿੰਦਰ ਸਿੰਘ, ਕੁਲਵੰਤ ਸਿੰਘ ਕਲੇਰ, ਹਰਭਜਨ ਸਿੰਘ ਭਰੋਲੀ ਸੁਰਿੰਦਰ ਚੱਢਾ, ਸੋਢੀ ਨੂਰਪੁਰ, ਰਜਿੰਦਰ ਸਿੰਘ ਨੰਬਰਦਾਰ ਕਲੇਰਾਂ ਜਸਵੀਰ ਸ਼ੀਰਾ, ਇਰਵਨ ਰੱਤੂ, ਡਾ. ਬਖਸ਼ੀਸ਼ ਸਿੰਘ, ਰਣਜੀਤ ਸਿੰਘ ਮੱਲੁਪੋਤਾ , ਚਮਨ ਲਾਲ ਸਾਬਕਾ ਸਰਪੰਚ ਰਘਬੀਰ ਸਿੰਘ ਬਿੱਲਾ, ਰਜਿੰਦਰ ਸ਼ਰਮਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਫੋਟੋ ਕੈਪਸ਼ਨ:- 8 ਐਨ ਐਸ ਆਰ 02
ਕੈਪਸ਼ਨ :-ਦਾਣਾ ਮੰਡੀ, ਬਹਿਰਾਮ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਐਮ. ਪੀ ਮਨੀਸ਼ ਤਿਵਾੜੀ। ਨਾਲ ਹਨ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਚੇਅਰਮੈਨ ਪਵਨ ਦੀਵਾimageਨ ਤੇ ਹੋਰ।