
ਅੰਮ੍ਰਿਤਸਰ ਦੇ ਪਾਸ਼ ਖੇਤਰ ਰਣਜੀਤ ਐਵੇਨਿਊ 'ਚ ਗੈਂਗਸਟਰਾਂ ਵਲੋਂ ਚਲਾਈਆਂ ਗਈਆਂ ਗੋਲੀਆਂ
ਅੰਮ੍ਰਿਤਸਰ: ਜ਼ਿਲ੍ਹੇ ਵਿਚ ਦਿਨ ਦਿਹਾੜੇ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਪਾਸ਼ ਖੇਤਰ ਰਣਜੀਤ ਐਵੇਨਿਊ 'ਚ ਗੈਂਗਸਟਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ।
Shot
ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਘਟਨਾ ਸਥਾਨ 'ਤੇ ਪਹੁੰਚ ਗਈ। ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰਣਜੀਤ ਐਵੇਨਿਊ ਦੇ ਇੰਸਪੈਕਟਰ ਰੋਬਿਨ ਹੰਸ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।