
ਅੱਜ 12 ਵਜੇ ਤੋਂ 2 ਵਜੇ ਤੱਕ ਹਾਥਰਸ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਰੋਸ ਵਜੋਂ ਇਹ ਧਰਨਾ ਲਗਾਇਆ ਗਿਆ ਸੀ।
ਚੰਡੀਗੜ੍ਹ-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਤਿੰਨ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਖਿਲਾਫ ਰੋਸ਼ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਜਿਸ ਦੇ ਚਲਦੇ ਵੱਖ ਵੱਖ ਜ਼ਿਲ੍ਹਿਆਂ 'ਚ ਰੋਡ ਜਾਮ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦੇ ਚਲੱਦੇ ਅੱਜ ਕਿਸਾਨ ਸੰਘਰਸ਼ ਕਮੇਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
Farmers Protestਅੰਮ੍ਰਿਤਸਰ- ਰਾਮ ਤੀਰਥ ਚੌਕ 'ਚ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਤਿੰਨ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਖਿਲਾਫ ਕਿਸਾਨਾਂ ਨੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਰਾਮ ਤੀਰਥ ਚੌਕ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ।
Farmer Protestਅੰਮ੍ਰਿਤਸਰ ਦੇ ਰਿਆਲੋਟ ਚੌਕ 'ਚ ਕਿਸਾਨਾਂ ਜਥੇਬੰਦੀਆਂ ਵਲੋਂ ਪ੍ਰਦਰਸ਼ਨ
ਸਿਰਸਾ ਵਿਖੇ ਕਿਸਾਨ ਜਥੇਬੰਦੀਆਂ 'ਤੇ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਲਾਠੀਚਾਰਜ ਅਤੇ ਕੇਸ ਦਰਜ ਕਰਨ ਦੇ ਮਾਮਲੇ 'ਚ ਪੰਜਾਬ ਭਰ 'ਚ 30 ਕਿਸਾਨ ਜਥੇਬੰਦੀਆਂ ਵਲੋਂ ਅੱਜ ਦੁਪਹਿਰ 12 ਤੋਂ ਲੈ ਕੇ 2 ਵਜੇ ਤੱਕ ਸੜਕੀ ਆਵਾਜਾਈ ਬੰਦ ਕਰਨ ਦੇ ਸੱਦੇ 'ਤੇ ਅੱਜ ਅੰਮ੍ਰਿਤਸਰ ਵਿਖੇ ਦੋ ਘੰਟੇ ਲਈ ਰੋਡ ਜਾਮ ਕਰ ਸੜਕੀ ਆਵਾਜਾਈ ਨੂੰ ਬੰਦ ਕੀਤਾ ਗਿਆ।
protestਚੋਲਾਂਗ ਟੋਲ ਪਲਾਜ਼ੇ 'ਤੇ ਧਰਨਾ
ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੋਲਾਂਗ ਟੋਲ ਪਲਾਜ਼ੇ 'ਤੇ ਧਰਨਾਂ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਅੱਜ 12 ਵਜੇ ਤੋਂ 2 ਵਜੇ ਤੱਕ ਹਾਥਰਸ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਰੋਸ ਵਜੋਂ ਇਹ ਧਰਨਾ ਲਗਾਇਆ ਗਿਆ ਸੀ। ਦੱਸ ਦੇਈਏ ਕਿ ਅੱਜ ਕਿਸਾਨਾਂ ਵਲੋਂ ਰੇਲਾਂ ਰੋਕਣ ਤੋਂ ਬਾਅਦ 2 ਘੰਟੇ ਲਈ ਰੋਡ ਜਾਮ ਕਰ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਨੇ ਪੰਜਾਬ ਦੇ ਕਈ ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ ਜਿਵੇੰ ਲੁਧਿਆਣਾ , ਜਲੰਧਰ, ਬਠਿੰਡਾ, ਬਰਨਾਲਾ ਤੇ ਪਟਿਆਲਾ ਜ਼ਿਲ੍ਹੇ 'ਚ ਹਾਈਵੇ 'ਤੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੇ ਟੋਲ ਵਸੂਲਣ ਨਹੀਂ ਦਿੱਤਾ।