ਸਕੂਲ ਫੀਸ ਮਾਮਲੇ 'ਚ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ- ਹਾਈ ਕੋਰਟ ਨੇ ਖਾਰਜ ਕੀਤੀ ਅਰਜ਼ੀ
Published : Oct 9, 2020, 3:35 pm IST
Updated : Oct 9, 2020, 3:35 pm IST
SHARE ARTICLE
SCHOOL FEE
SCHOOL FEE

ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਤੋਂ ਮਹੀਨਾਵਾਰ ਫੀਸਾਂ, ਸਲਾਨਾ ਫੀਸਾਂ ਤੇ ਟ੍ਰਾਂਸਪੋਰਟ ਫੀਸਾਂ ਦੇ ਮਾਮਲੇ ਵਿੱਚ ਵੱਡਾ ਫੈਸਲਾ

ਚੰਡੀਗੜ੍ਹ: ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਸੂਲਣ ਸਬੰਧੀ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪ੍ਰਾਈਵੇਟ ਸਕੂਲਾਂ ਤੇ ਪੰਜਾਬ ਸਰਕਾਰ ਦਾ ਪੱਖ ਸੁਣਿਆ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਫੀਸਾਂ ਬਾਰੇ ਪਟੀਸ਼ਨ ਰੱਦ ਕਰ ਦਿੱਤਾ ਹੈ।

Punjab and haryana high courtPunjab and haryana high courtਦੱਸ ਦੇਈਏ ਕਿ ਪਿਛਲੇ ਹਫਤੇ ਪ੍ਰਾਈਵੇਟ ਸਕੂਲਾਂ ਨੇ ਡਿਵੀਜ਼ਨ ਬੈਂਚ ਵੱਲੋਂ ਦਿੱਤੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਕਿ ਪ੍ਰਾਈਵੇਟ ਸਕੂਲਾਂ ਨੂੰ ਆਪਣੇ ਸਟਾਫ ਨੂੰ ਪੂਰੀ ਤਨਖਾਹ ਅਦਾ ਕਰਨ ਤੇ ਔਨਲਾਈਨ ਕਲਾਸ ਦੇਣ ਵਾਲੇ ਸਕੂਲਾਂ ਨੂੰ ਹੀ ਬੱਚਿਆਂ ਤੋਂ ਫੀਸ ਵਸੂਲਣ ਦੇ ਆਦੇਸ਼ ਦਿੱਤੇ ਸੀ। ਪਰ ਅੱਜ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੇ ਇਸ ਹੁਕਮ ਦੇ ਵਿਰੁੱਧ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਦਿਆਂ, ਹੁਕਮ ਵਾਪਸ ਲੈਣ ਦੀ ਬੇਨਤੀ ਕੀਤੀ ਸੀ। ਹਾਈਕੋਰਟ ਨੇ ਉਸ ਦੀ ਪਟੀਸ਼ਨ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।

ਪਿਛਲੇ ਹਫ਼ਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਤੋਂ ਮਹੀਨਾਵਾਰ ਫੀਸਾਂ, ਸਲਾਨਾ ਫੀਸਾਂ ਤੇ ਟ੍ਰਾਂਸਪੋਰਟ ਫੀਸਾਂ ਦੇ ਮਾਮਲੇ ਵਿੱਚ ਵੱਡਾ ਫੈਸਲਾ ਦਿੱਤਾ ਸੀ। ਇਸ 'ਤੇ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਉਹੀ ਸਕੂਲ ਟਿਉਸ਼ਨ ਫੀਸ ਵਸੂਲ ਸਕਦੇ ਹਨ ਜੋ ਬੱਚਿਆਂ ਨੂੰ ਔਨਲਾਈਨ ਕਲਾਸਾਂ ਦੀ ਸਹੂਲਤ ਦੇ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM
Advertisement