
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਦੋ ਘੰਟੇ ਦੁਪਹਿਰ ਕਰੀਬ 12 ਤੋਂ ਦੋ ਵਜੇ ਤਕ ਅੰਤਰਰਾਸ਼ਟਰੀ ਤੇ ਰਾਜ ਮਾਰਗਾਂ 'ਤੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਦੇਸ਼ ਭਰ 'ਚ ਲਗਾਤਾਰ ਧਰਨਾ ਜਾਰੀ ਹੈ। ਹੁਣ ਇਹ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ 15 ਅਕਤੂਬਰ ਤਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਅੱਜ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਰੇਲ ਗੱਡੀਆਂ ਦੇ ਨਾਲ-ਨਾਲ ਸੜਕਾਂ ਜਾਮ ਕਰਕੇ ਆਵਾਜਾਈ ਠੱਪ ਕਰ ਦਿੱਤੀ। ਉੱਥੇ ਹੀ ਦੂਜੇ ਪਾਸੇ ਉਪ ਮੁੱਖ ਮੰਤਰੀ ਦੁਸ਼ਯੰਤ ਚੋਟਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ।
Farmer Protestਇਸ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਨੇ ਅੱਜ ਦੋ ਘੰਟੇ ਦੁਪਹਿਰ ਕਰੀਬ 12 ਤੋਂ ਦੋ ਵਜੇ ਤਕ ਅੰਤਰਰਾਸ਼ਟਰੀ ਤੇ ਰਾਜ ਮਾਰਗਾਂ 'ਤੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ। ਸੈਂਕੜੇ ਕਿਸਾਨ ਮਜ਼ਦੂਰਾਂ ਵੱਲੋਂ ਰੇਲ ਪੱਟੜੀਆਂ ਦੇਵੀਦਾਸਪੁਰਾ ਤੇ ਬਸਤੀ ਟੈਂਕਾਂ ਵਾਲੀ ਵਿਖੇ ਲੱਗੇ ਪੱਕੇ ਮੋਰਚਿਆਂ ਦੇ 15ਵੇਂ ਦਿਨ ਹਰਿਆਣਾ ਦੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਾਲੇ ਚੋਲੇ ਪਾ ਕੇ ਕਾਲਾ ਦਿਵਸ ਮਨਾਇਆ ਤੇ 11 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ।
Farmer Protestਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ 15 ਅਕਤੂਬਰ ਤੱਕ ਖੇਤੀ ਕਾਨੂੰਨ ਰੱਦ ਨਾ ਕੀਤਾ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੇਕਰ 15 ਅਕਤੂਬਰ ਤੱਕ ਬੀਜੇਪੀ ਵਾਂਗ ਕਾਂਗਰਸ ਦਾ ਵੀ ਬਾਈਕਾਟ ਕੀਤਾ ਜਾਵੇਗਾ। ਗੌਰਤਲਬ ਹੈ ਕਿ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਇਆ ਇਹ ਅੰਦੋਲਨ 22 ਰਾਜਾਂ ਤੱਕ ਪਹੁੰਚ ਚੁੱਕਾ ਹੈ।