
ਰੇਲ ਰੋਕੋ ਅੰਦੋਲਨ 11 ਅਕਤੂਬਰ ਤਕ ਵਧਾਇਆ
ਹਰਿਆਣਾ ਦੇ ਕਿਸਾਨਾਂ ਤੇ ਖੱਟਰ ਸਰਕਾਰ ਵਲੋਂ ਕੀਤੇ ਜੁਲਮ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਫ਼ੈਸਲਾ
ਅੰਮ੍ਰਿਤਸਰ, 8 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੱਜ ਹਰਿਆਣਾ ਦੇ ਕਿਸਾਨਾਂ ਤੋਂ ਖੱਟਰ ਸਰਕਾਰ ਵਲੋਂ ਕੀਤੇ ਜਬਰ ਦੇ ਵਿਰੋਧ 'ਚ ਰੇਲਵੇ ਟਰੈਕ ਦੇਵੀਦਾਸਪੁਰਾ ਵਿਖੇ ਕਾਲੇ ਚੋਲੇ ਪਾ ਕੇ ਅੱਜ ਕਾਲੇ ਦਿਹਾੜੇ ਵਜੋਂ ਮਨਾਇਆ ਅਤੇ ਖੱਟਰ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਭਾਰੀ ਨਾਹਰੇਬਾਜ਼ੀ ਕੀਤੀ। ਜਥੇਬੰਦੀ ਵਲੋਂ ਰੇਲਵੇ ਟਰੈਕ ਦੇਵੀਦਾਸਪੁਰਾ ਅੰਮ੍ਰਿਤਸਰ ਤੇ ਬਸਤੀ ਟੈਂਕਾਂ ਵਾਲੀ ਫ਼ਿਰੋਜ਼ਪੁਰ ਵਿਖੇ ਰੇਲ ਰੋਕੋ ਅੰਦੋਲਨ 11 ਅਕਤੂਬਰ ਤਕ ਅੱਗੇ ਵਧਾਇਆ ਗਿਆ ਜੋ ਅੱਜ 15 ਵੇਂ ਦਿਨ ਦਾਖ਼ਲ ਹੋ ਗਿਆ। 9 ਅਕਤੂਬਰ ਨੂੰ ਸੂਬਾ ਮੀਟਿੰਗ ਕੀਤੀ ਜਾਵੇਗੀ।
image