
ਕਿਸਾਨਾਂ ਵਲੋਂ ਰੇਲਾਂ ਰੋਕਣ ਤੋਂ ਬਾਅਦ 2 ਘੰਟੇ ਲਈ ਰੋਡ ਜਾਮ ਕਰ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।
ਲੁਧਿਆਣਾ- ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਸ ਲਗਾਤਾਰ ਜਾਰੀ ਹੈ, ਜਿਸ ਦੇ ਚਲਦੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ੇ ਤੇ ਧਰਨਾ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਅੱਜ ਕਿਸਾਨਾਂ ਵਲੋਂ ਰੇਲਾਂ ਰੋਕਣ ਤੋਂ ਬਾਅਦ 2 ਘੰਟੇ ਲਈ ਰੋਡ ਜਾਮ ਕਰ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।
protestਕਿਸਾਨਾਂ ਨੇ ਪੰਜਾਬ ਦੇ ਕਈ ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਦਕਿ ਬਾਕੀ ਰਹਿੰਦੇ ਟੋਲ ਵੀ ਬੰਦ ਕਰਵਾਉਣ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਲੁਧਿਆਣਾ ਦੇ ਨਾਲ ਹੀ ਜਲੰਧਰ, ਬਠਿੰਡਾ, ਬਰਨਾਲਾ ਤੇ ਪਟਿਆਲਾ ਜ਼ਿਲ੍ਹੇ 'ਚ ਹਾਈਵੇ 'ਤੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੇ ਟੋਲ ਵਸੂਲਣ ਨਹੀਂ ਦਿੱਤਾ।
1. ਅੰਮ੍ਰਿਤਸਰ -ਜੰਡਿਆਲਾ ਟੋਲ ਪਲਾਜ਼ਾ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਨੈਸ਼ਨਲ ਹਾਈਵੇਅ 'ਤੇ ਪੈਂਦੇ ਪਿੰਡ ਨਿੱਝਰਪੁਰਾ ਟੋਲ ਪਲਾਜ਼ਾ ਕਿਸਾਨਾਂ ਵਲੋਂ ਕਿਸਾਨ ਆਗੂ ਹਰਜੀਤ ਸਿੰਘ ਝੀਤਾ ਅਤੇ ਦਵਿੰਦਰ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਬੰਦ ਕਰਵਾ ਦਿੱਤਾ ਗਿਆ। ਕਿਸਾਨ ਪ੍ਰਦਰਸ਼ਨ ਦੇ ਚਲਦਿਆਂ ਬਿਨਾ ਫੀਸ ਦੇ ਵਾਹਨ ਕੱਢੇ ਗਏ।
protest2. ਬੰਗਾ- ਬਹਿਰਾਮ ਟੋਲ ਪਲਾਜ਼ਾ
ਕਿਸਾਨ ਜਥੇਬੰਦੀਆਂ ਵਲੋਂ ਬਹਿਰਾਮ ਵਿਖੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਧਰਨਾ ਲਗਾਇਆ ਗਿਆ। ਇਸ ਧਰਨੇ ਦੇ ਤਹਿਤ ਬਹਿਰਾਮ ਵਿਖੇ ਲਗਾਇਆ ਟੋਲ ਪਲਾਜ਼ਾ ਮੁਕੰਮਲ ਬੰਦ ਕਰਵਾ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਮੋਦੀ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਦ ਤੱਕ ਇਹ ਧਰਨਾ ਜਾਰੀ ਰਹੇਗਾ।
protestਗੌਰਤਲਬ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਕਿਸਾਨ ਜਥੇਬੰਦੀਆਂ ਵਲੋਂ ਲਾਡੋਵਾਲ ਟੋਲ ਪਲਾਜ਼ਾ ਬੰਦ ਕਰਵਾ ਕੇ ਮੁਫ਼ਤ 'ਚ ਹੀ ਵਾਹਨ ਕਢਵਾਏ ਜਾ ਰਹੇ ਸਨ। ਟੋਲ ਪਲਾਜ਼ਾ ਦੇ ਇਕ ਹਿੱਸੇ 'ਤੇ ਧਰਨਾ ਜਾਰੀ ਰਿਹਾ ਤਾਂ ਦੂਜੇ ਹਿੱਸੇ ਤੋਂ ਵਾਹਨ ਬਿਨਾਂ ਫੀਸ ਤੋਂ ਕੱਢੇ ਗਏ।