ਐਡਵੋਕੇਟ ਮਹਿਕਪ੍ਰੀਤ ਕੌਰ ਖ਼ਾਲਸਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਯੂਥ ਵਿੰਗ ਦੇ ਪ੍ਰਧਾਨ ਨਿਯੁ
Published : Oct 9, 2021, 12:39 am IST
Updated : Oct 9, 2021, 12:39 am IST
SHARE ARTICLE
image
image

ਐਡਵੋਕੇਟ ਮਹਿਕਪ੍ਰੀਤ ਕੌਰ ਖ਼ਾਲਸਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 8 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਐਡਵੋਕੇਟ ਮਹਿਕਪ੍ਰੀਤ ਕੌਰ ਖ਼ਾਲਸਾ ਨੂੰ ਇਸਤਰੀ ਯੂਥ ਵਿੰਗ ਦਾ ਪ੍ਰਧਾਨ ਅਤੇ ਐਡਵੋਕੇਟ ਚਰਨਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਦਿਵਿਆ ਪਿ੍ਰਆ ਨੂੰ ਇਸਤਰੀ ਅਕਾਲੀ ਦਲ ਪਟਿਆਲਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। 
ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਪਾਰਟੀ ਦੇ ਮੁੱਖ ਦਫ਼ਤਰ ਵਿਚ ਰੱਖੀ ਪੱਤਰਕਾਰ ਮਿਲਣੀ ਦੌਰਾਨ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਰਵਾਇਤੀ ਪਾਰਟੀਆਂ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਇਸਦੇ ਲਈ ਸਮੁੱਚੇ ਪੰਜਾਬ ਵਿਚ ਜ਼ਿਲ੍ਹਾ ਪੱਧਰ ੱਤੇ ਇਸਤਰੀ ਯੂਥ ਵਿੰਗ ਵਿਚ ਨੌਜਵਾਨਾਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। 
ਬੀਬੀ ਗੁਲਸ਼ਨ ਨੇ ਕਿਹਾ ਕਿ ਐਡਵੋਕੇਟ ਮਹਿਕਪ੍ਰੀਤ ਕੌਰ ਮਿਹਨਤੀ ਅਤੇ ਇਮਾਨਦਾਰ ਅਤੇ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਯੂਥ ਆਗੂ ਹਨ ਜੋ ਸਮੁੱਚੇ ਪੰਜਾਬ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਇਸਤਰੀ ਯੂਥ ਵਿੰਗ ਦੀਆਂ ਸਰਗਰਮੀਆਂ ਵਧਾਉਣਗੇ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਉਣਗੇ। ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਨੌਜਵਾਨ ਵਿਸ਼ੇਸ਼ ਤੌਰ ’ਤੇ ਲੜਕੀਆਂ ਨੂੰ ਸਰਗਰਮ ਰਾਜਨੀਤੀ ਦਾ ਹਿੱਸਾ ਬਣਾਇਆ ਜਾਵੇ ਅਤੇ ਉਹ ਅਪਣੀ ਉਰਜਾ ਅਤੇ ਸ਼ਕਤੀ ਦਾ ਸਹੀ ਇਸਤੇਮਾਲ ਕਰਕੇ ਕੌਮੀ ਅਤੇ ਸੂਬਾ ਪੱਧਰ ’ਤੇ ਰਾਜਨੀਤਕ, ਸਮਾਜਕ ਅਤੇ ਆਰਥਕ ਬਦਲਾਅ ਲਿਆ ਕੇ ਨਵੇਂ ਕੀਰਤੀਮਾਨ ਸਥਾਪਤ ਕਰਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ, ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਬੀਬੀ ਅਨੁਪਿੰਦਰ ਕੌਰ ਸੰਧੂ, ਸਲਾਹਕਾਰ ਬੀਬੀ ਸਵਰਾਜ ਕੌਰ ਘੁੰਮਣ, ਬੀਬੀ ਮਨਜੀਤ ਕੌਰ ਅਤੇ ਬੀਬੀ ਹਰਜੀਤ ਕੌਰ ਆਦਿ ਮੌਜੂਦ ਸਨ।
ਐਸਏਐਸ-ਨਰਿੰਦਰ-8-5
    
 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement