ਲਖੀਮਪੁਰ ਖੇੜੀ ਕਾਂਡ ਦਾ ਮੁੱਖ ਦੋਸ਼ੀ ਆਸ਼ੀਸ਼
Published : Oct 9, 2021, 12:28 am IST
Updated : Oct 9, 2021, 12:28 am IST
SHARE ARTICLE
image
image

ਲਖੀਮਪੁਰ ਖੇੜੀ ਕਾਂਡ ਦਾ ਮੁੱਖ ਦੋਸ਼ੀ ਆਸ਼ੀਸ਼

ਨੇਪਾਲ ਭੱਜਣ ਦੀਆਂ ਖ਼ਬਰਾਂ, ਅੱਜ ਮੁੜ ਪੇਸ਼ ਹੋਣ ਦੇ ਹੁਕਮ
 

ਲਖੀਮਪੁਰ ਖੇੜੀ, 8 ਅਕਤੂਬਰ : ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਸ਼ੁਕਰਵਾਰ ਨੂੰ ਲਖੀਮਪੁਰ ਖੇੜੀ ਦੇ ਪੁਲਿਸ ਸਟੇਸ਼ਨ ਵਿਚ ਪੁਲਿਸ ਸਾਹਮਣੇ ਪੇਸ਼ ਨਹੀਂ ਹੋਇਆ, ਇਸ ਲਈ ਉਸ ਦੇ ਘਰ ਦੇ ਬਾਹਰ ਦੂਜਾ ਨੋਟਿਸ ਲਗਾਇਆ ਗਿਆ ਹੈ। ਜਿਸ ਵਿਚ ਉਸ ਨੂੰ ਅੱਜ ਸਨਿਚਰਵਾਰ ਨੂੰ ਥਾਣੇ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਪੁਸ਼ਟ ਸੂਤਰਾਂ ਤੋਂ ਅਜਿਹੀਆਂ ਖ਼ਬਰਾਂ ਮਿਲ ਰਹੀਆਂ ਹਨ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਦੋਸ਼ੀ ਪੁੱਤਰ ਆਸ਼ੀਸ਼ ਨੇਪਾਲ ਭੱਜ ਗਿਆ ਹੈ। ਇਸ ’ਤੇ ਸਮਾਜਵਾਦੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ।
  ਪੁਲਿਸ ਸੂਤਰਾਂ ਨੇ ਦਸਿਆ ਕਿ ਸ਼ੁਕਰਵਾਰ ਦੁਪਹਿਰ ਬਾਅਦ ਉਸ ਦੇ ਘਰ ਦੇ ਬਾਹਰ ਚਿਪਕਾਏ ਨੋਟਿਸ ਵਿਚ ਕਿਹਾ ਗਿਆ ਹੈ,‘‘ਸਨਿਚਰਵਾਰ ਨੂੰ ਸਵੇਰੇ 11 ਵਜੇ ਅਪਰਾਧ ਬਰਾਂਚ ਦਫ਼ਤਰ ਪੁਲਿਸ ਲਾਈ ਲਖੀਮਪੁਰ ਖੇੜੀ ਵਿਚ ਨਿਜੀ ਤੌਰ ’ਤੇ ਹਾਜ਼ਰ ਹੋ ਕੇ ਅਪਣਾ ਪੱਖ ਪੇਸ਼ ਕਰੇ। ਜੇਕਰ ਤੁਹਾਡੇ ਵਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਨਿਯਮ ਅਨੁਸਾਰ ਢੁਕਵੀਂ ਕਾਰਵਾਈ ਕੀਤੀ ਜਾਵੇਗੀ।’’ ਇਸ ਤੋਂ ਪਹਿਲਾਂ ਪੁਲਿਸ ਨੇ ਵੀਰਵਾਰ ਦੀ ਸ਼ਾਮ ਉਨ੍ਹਾਂ ਦੇ ਘਰ ਦੇ ਬਾਹਰ ਨੋਟਿਸ ਚਿਪਕਾ ਕੇ ਆਸ਼ੀਸ਼ ਨੂੰ ਸ਼ੁਕਰਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਸੀ ਪਰ ਸ਼ੁਕਰਵਾਰ ਨੂੰ ਉਹ ਪੁਲਿਸ ਲਾਈਨ ਨਹੀਂ ਪਹੁੰਚਿਆ। ਅਜਿਹੀਆਂ ਖ਼ਬਰਾਂ ਮਿਲ ਰਹੀਆਂ ਹਨ ਕਿ ਆਸ਼ੀਸ਼ ਨੇਪਾਲ ਭੱਜ ਗਿਆ ਹੈ। ਵੀਰਵਾਰ ਨੂੰ ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
  ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਜਾਰੀ ਸੰਮਨ ਤੋਂ ਬਾਅਦ ਉਸ ਦਾ ਕੋਈ ਸੁਰਾਗ਼ ਨਹੀਂ ਲੱਗ ਰਿਹਾ, ਜੋ ਚਿੰਤਾ ਦਾ ਵਿਸ਼ਾ ਹੈ। ਪੁਲਿਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਢਿੱਲ ਵਰਤ ਰਹੀ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਲੋਕਾਂ ਵਿਚ ਬਨਬੀਰਪੁਰ ਪਿੰਡ ਦੇ ਲਵਕੁਸ਼ ਅਤੇ ਨਿਘਾਸਨ ਤਹਿਸੀਲ ਦੇ ਆਸ਼ੀਸ਼ ਪਾਂਡੇ ਸ਼ਾਮਲ ਹਨ। ਯਾਦ ਰਹੇ ਕਿ ਪਿਛਲੇ ਐਤਵਾਰ ਲਖੀਮਪੁਰ ਖੇਡੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।     (ਏਜੰਸੀ)

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement