ਪੰਜਾਬ ਦੇ ਸ਼ਹੀਦ ਕਿਸਾਨਾਂ ਨੂੰ  ਵੀ 50-50 ਲੱਖ ਦੀ ਵਿੱਤੀ ਮਦਦ ਦੇਵੇ ਚੰਨੀ ਸਰਕਾਰ : ਸੰਧਵਾਂ
Published : Oct 9, 2021, 7:38 am IST
Updated : Oct 9, 2021, 7:38 am IST
SHARE ARTICLE
image
image

ਪੰਜਾਬ ਦੇ ਸ਼ਹੀਦ ਕਿਸਾਨਾਂ ਨੂੰ  ਵੀ 50-50 ਲੱਖ ਦੀ ਵਿੱਤੀ ਮਦਦ ਦੇਵੇ ਚੰਨੀ ਸਰਕਾਰ : ਸੰਧਵਾਂ

ਚੰਡੀਗੜ੍ਹ, 8 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ) : 'ਪੰਜਾਬ ਵਿਚ ਰਾਜ ਕਰਨ ਵਾਲੀਆਂ ਪਾਰਟੀਆਂ ਅਤੇ ਮੁੱਖ ਮੰਤਰੀਆਂ ਦੇ ਚਿਹਰੇ ਤਾਂ ਸਮੇਂ ਸਮੇਂ 'ਤੇ ਬਦਲੇ, ਪਰ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਸਧਾਰਨ ਵਾਪਾਰੀਆਂ- ਦੁਕਾਨਦਾਰਾਂ  ਵਲੋਂ ਕੀਤੀਆਂ ਜਾ ਰਹੀਆਂ ਆਤਮ ਹਤਿਆਵਾਂ ਦਾ ਮਾੜਾ ਸਿਲਸਿਲਾ ਬਿਲਕੁਲ  ਹੀ ਨਹੀਂ ਰੁਕਿਆ | 
ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਸੂਬਾ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਘੱਦੂਵਾਲਾ ਦੇ ਇੱਕ ਹੋਰ ਕਿਸਾਨ ਦਰਸ਼ਨ ਸਿੰਘ ਵਲੋਂ ਨਰਮੇ ਦੀ ਫ਼ਸਲ ਤਬਾਹ ਹੋਣ ਅਤੇ ਕਰਜ਼ੇ ਦੀ ਪੰਡ ਦਾ ਵਜ਼ਨ ਨਾ ਸਹਾਰਦਿਆਂ ਜ਼ਹਿਰ ਪੀਣ ਲਈ ਮਜ਼ਬੂਰ ਹੋਣਾ ਪਿਆ | ਇਸ ਤੋਂ ਸਾਫ਼ ਹੈ ਕਿ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੂੰ  ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਕੋਈ ਪਰਵਾਹ ਨਹੀਂ | ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਉਤਰ ਪ੍ਰਦੇਸ਼ ਦੇ ਸ਼ਹੀਦ ਕਿਸਾਨਾਂ ਦਿਤੀ 50-50 ਲੱਖ ਦੀ ਸਹਾਇਤਾ ਚੰਗਾ ਕਦਮ ਹੈ | ਪਰ ਚੰਨੀ ਸਰਕਾਰ ਇਹ ਵੀ ਦੱਸੇ ਕਿ ਪੰਜਾਬ ਦੇ ਕਿਸਾਨਾਂ ਲਈ ਕੀ ਕੁੱਝ ਕਰ ਰਹੇ ਹੋ? ਕਿਸਾਨ ਅੰਦੋਲਨ ਦੌਰਾਨ ਸੱਤ ਸੌ ਤੋਂ ਵੱਧ ਕਿਸਾਨ ਸ਼ਹੀਦ ਹੋਏ ਹਨ, ਚੰਨੀ ਸਰਕਾਰ ਉਨ੍ਹਾਂ ਬਾਰੇ ਕਿਉਂ ਨਹੀਂ ਕੁੱਝ ਕਰ ਰਹੀ? ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ''ਜੇ ਕਾਂਗਰਸ ਸਰਕਾਰ ਕਿਸਾਨਾਂ ਦੀ ਸੱਚੀ ਹਮਦਰਦ ਹੈ ਤਾਂ ਤੁਰੰਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇ | ਪੰਜਾਬ ਦੇ ਸ਼ਹੀਦ ਕਿਸਾਨਾਂ ਨੂੰ  ਵੀ ਯੂ.ਪੀ. ਦੀ ਤਰਜ 'ਤੇ 50- 50 ਲੱਖ ਦੀ ਵਿੱਤੀ ਮਦਦ ਦੇਵੇ ਅਤੇ ਗੁਲਾਬੀ ਸੁੰਡੀ ਨਾਲ ਤਬਾਹ ਹੋਈ ਨਰਮੇ ਦੀ ਫ਼ਸਲ ਦਾ ਪ੍ਰਤੀ ਏਕੜ ਘੱਟੋ ਘੱਟ 50 ਹਜ਼ਾਰ ਤੋਂ ਲੈ ਕੇ ਇੱਕ ਲੱਖ ਰੁਪਏ ਦਾ ਮੁਆਵਜ਼ਾ ਤੁਰੰਤ ਜਾਰੀ ਕਰੇ |''

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement