ਮੁੱਖ ਮੰਤਰੀ ਵਲੋਂ ਸ੍ਰੀਨਗਰ ਦੇ ਸਕੂਲ ਅੰਦਰ ਪਿ੍ਰੰਸੀਪਲ ਤੇ ਅਧਿਆਪਕ ਦੀ ਬੇਰਹਿਮ ਹਤਿਆ ’ਤੇ ਦੁੱਖ ਦਾ
Published : Oct 9, 2021, 12:37 am IST
Updated : Oct 9, 2021, 12:37 am IST
SHARE ARTICLE
image
image

ਮੁੱਖ ਮੰਤਰੀ ਵਲੋਂ ਸ੍ਰੀਨਗਰ ਦੇ ਸਕੂਲ ਅੰਦਰ ਪਿ੍ਰੰਸੀਪਲ ਤੇ ਅਧਿਆਪਕ ਦੀ ਬੇਰਹਿਮ ਹਤਿਆ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ (ਜਸਪਾਲ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀਨਗਰ ਦੇ ਇਕ ਸਰਕਾਰੀ ਸਕੂਲ ਦੇ ਅੰਦਰ ਵੀਰਵਾਰ ਨੂੰ ਅਤਿਵਾਦੀਆਂ ਵਲੋਂ ਘੱਟ-ਗਿਣਤੀਆਂ ਨਾਲ ਸਬੰਧਤ ਪਿ੍ਰੰਸੀਪਲ ਤੇ ਅਧਿਆਪਕ ਦੀ ਬੇਰਹਿਮੀ ਨਾਲ ਹਤਿਆ ਕਰ ਦੇਣ ਦੀ ਮੰਦਭਾਗੀ ਘਟਨਾ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ।
ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੂਬਾ ਭਰ ਵਿਚ ਲੋਕਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ ਕਿਉਂ ਜੋ ਲੋਕ ਅਤਿਵਾਦ ਪ੍ਰਭਾਵਤ ਸੂਬੇ ਵਿਚ ਵੱਖ-ਵੱਖ ਵੱਖਵਾਦੀਆਂ ਦੀਆਂ ਧਮਕੀਆਂ ਤੇ ਡਰ ਦੇ ਬੇਯਕੀਨੀ ਵਾਲੇ ਮਾਹੌਲ ਵਿਚ ਰਹਿ ਰਹੇ ਹਨ। 
ਉਨ੍ਹਾਂ ਨੇ ਅਜਿਹੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਮਨ-ਕਾਨੂੰਨ ਦੀ ਮਸ਼ੀਨਰੀ ਨੂੰ ਹੋਰ ਤੇਜ਼ ਕਰਨਾ ਚਾਹੀਦਾ ਹੈ ਤਾਕਿ ਦੋਸ਼ੀਆਂ ਨੂੰ ਤੁਰਤ ਕਾਨੂੰਨ ਦੇ ਕਟਹਿਰੇ ਵਿਚ ਖੜਾ ਕੀਤਾ ਜਾ ਸਕੇ ਜਿਨ੍ਹਾਂ ਨੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਲਈ ਮਨੁੱਖਤਾ ਵਿਰੁਧ ਅਜਿਹੇ ਘਿਨਾਉਣੇ ਕਾਰੇ ਨੂੰ ਅੰਜ਼ਾਮ ਦਿਤਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਦਿਤੀ ਜਾਣੀ ਚਾਹੀਦੀ ਹੈ ਤਾਕਿ ਅੱਗੇ ਤੋਂ ਕੋਈ ਵੀ ਅਜਿਹਾ ਘਿਨਾਉਣਾ ਕਾਰਾ ਕਰਨ ਦੀ ਜੁਅਰਤ ਨਾ ਕਰੇ ਅਤੇ ਇਸ ਘਟਨਾ ਦੀ ਸਾਰਿਆਂ ਨੂੰ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਜੰਮੂ ਕਸ਼ਮੀਰ ਦੇ ਲੈਫ਼ਟੀਨੈਂਟ ਗਵਰਨਰ ਮਨੋਜ ਸਿਨਹਾ ਨੂੰ ਅਪੀਲ ਕੀਤੀ ਕਿ ਇਸ ਔਖੇ ਸਮੇਂ ਵਿਚ ਗ਼ਮਗੀਨ ਪਰਵਾਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਸੂਬਾ ਪ੍ਰਸ਼ਾਸਨ ਦੇਣ ਦੇ ਆਦੇਸ਼ ਦਿਤੇ ਜਾਣ। ਦੁੱਖ ਵਿਚ ਡੁੱਬੇ ਪਰਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਸ. ਚੰਨੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਅਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿਛੇ ਪਰਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement