ਕਿਸਾਨਾਂ ਵੱਲੋਂ ਪੁਲਿਸ ਬੈਰੀਕੇਡ ਤੋੜ ਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਦਾ ਘਿਰਾਓ ਕੀਤਾ ਗਿਆ
ਮੁਕਤਸਰ: ਵੱਡੀ ਗਿਣਤੀ ਵਿਚ ਮੁਜ਼ਾਹਰਾ ਕਰ ਰਹੇ ਕਿਸਾਨਾਂ (Farmers) ਵੱਲੋਂ ਸ਼ਨੀਵਾਰ ਨੂੰ ਪੁਲਿਸ ਬੈਰੀਕੇਡ ਤੋੜ ਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਹੈ। ਵਿੱਤ ਮੰਤਰੀ ਵੱਲੋਂ ਮੀਟਿੰਗ ਮੁਲਤਵੀ ਕਰਨ ਤੋਂ ਬਾਅਦ ਭੜਕੇ ਹੋਏ ਕਿਸਾਨਾਂ ਨੇ ਪਿੰਡ ਬਾਦਲ ਵਿਖੇ ਮਨਪ੍ਰੀਤ ਬਾਦਲ (Manpreet Badal) ਦੀ ਰਿਹਾਇਸ਼ ਦਾ ਘਿਰਾਓ ਕੀਤਾ।
ਹੋਰ ਪੜ੍ਹੋ: ਲਖੀਮਪੁਰ ਖੀਰੀ ਹਿੰਸਾ: ਕਿਸਾਨਾਂ ਦੀ ਵੱਡੀ ਜਿੱਤ! ਮੰਤਰੀ ਦਾ ਪੁੱਤ ਆਸ਼ੀਸ਼ ਮਿਸ਼ਰਾ ਗ੍ਰਿਫ਼ਤਾਰ
ਉਨ੍ਹਾਂ ਨੇ ਮਨਪ੍ਰੀਤ ਬਾਦਲ ਦੀ ਰਿਹਾਇਸ਼ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ (Protest) ਦੇਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਵੀਰਵਾਰ ਨੂੰ ਵੀ 2 ਘੰਟੇ ਮਨਪ੍ਰੀਤ ਬਾਦਲ ਦੀ ਰਿਹਾਇਸ਼ ਦਾ ਘਿਰਾਓ ਕੀਤਾ ਸੀ। ਕਿਸਾਨ ਗੁਲਾਬੀ ਸੁੰਡੀ (Pink Worm) ਨਾਲ ਨਰਮੇ ਦੀ ਫਸਲ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ, ਉਹ ਹਰੇਕ ਖੇਤ ਮਜ਼ਦੂਰ ਦੇ ਪਰਿਵਾਰ ਲਈ ਰਾਹਤ ਦੀ ਮੰਗ ਕਰ ਰਹੇ ਹਨ।
ਹੋਰ ਪੜ੍ਹੋ: 'ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ’ਚ ਬੇਰੁਜ਼ਗਾਰਾਂ ਲਈ ਕੋਟਾ ਸੁਰੱਖਿਅਤ ਕਿਉਂ ਨਹੀਂ ਕਰਦੀ ਸਰਕਾਰ'
ਹੋਰ ਪੜ੍ਹੋ: 26 ਅਕਤੂਬਰ ਨੂੰ ਲਖਨਊ ਵਿੱਚ ਕੀਤੀ ਜਾਵੇਗੀ ਵਿਸ਼ਾਲ ਕਿਸਾਨ ਮਹਾਪੰਚਾਇਤ- ਸੰਯੁਕਤ ਕਿਸਾਨ ਮੋਰਚਾ
ਪੰਜ ਜ਼ਿਲ੍ਹਿਆਂ ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫਰੀਦਕੋਟ ਦੇ ਕਿਸਾਨ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਵਿਰੋਧ ਕਰ ਰਹੇ ਹਨ। ਇੱਕ ਕਿਸਾਨ ਆਗੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼ਨੀਵਾਰ ਦੀ ਮੀਟਿੰਗ ਰੱਦ ਕਰ ਦਿੱਤੀ ਗਈ ਕਿਉਂਕਿ ਮੁੱਖ ਮੰਤਰੀ 13 ਅਕਤੂਬਰ ਤੱਕ ਰੁੱਝੇ ਹੋਏ ਸਨ।