ਲਖੀਮਪੁਰ ਖੀਰੀ: ਅਜੇ ਮਿਸ਼ਰਾ ਨੂੰ ਬਰਖਾਸਤ ਕੀਤੇ ਬਿਨ੍ਹਾਂ ਇਨਸਾਫ਼ ਦੀ ਉਮੀਦ ਨਹੀਂ: ਹਰਪਾਲ ਚੀਮਾ
Published : Oct 9, 2021, 7:48 pm IST
Updated : Oct 9, 2021, 7:48 pm IST
SHARE ARTICLE
Harpal Cheema
Harpal Cheema

ਆਪ ਦਾ ਕਹਿਣਾ, ਇੱਕ ਮੈਂਬਰੀ ਜਾਂਚ ਕਮਿਸ਼ਨ ਮਹਿਜ਼ ਇੱਕ ਧੋਖ਼ਾ, ਸੁਪਰੀਮ ਕੋਰਟ ਦੇ ਮੌਜੂਦਾ ਜੱਜਾਂ ਦੀ ਨਿਗਰਾਨੀ ਹੇਠ ਹੋਵੇ ਨਿਰਪੱਖ ਜਾਂਚ

 

ਚੰਡੀਗੜ੍ਹ: ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਨੂੰ ਮੋਦੀ ਮੰਤਰੀ ਮੰਡਲ ਤੋਂ ਤੁਰੰਤ ਬਰਖ਼ਾਸਤ ਕੀਤੇ ਜਾਣ ਦੀ ਜ਼ੋਰਦਾਰ ਮੰਗ ਕਰਦਿਆਂ ਆਮ ਆਦਮੀ ਪਾਰਟੀ (AAP) ਪੰਜਾਬ ਨੇ ਤਰਕ ਦਿੱਤਾ ਹੈ ਕਿ ਜਿੰਨਾਂ ਚਿਰ ਅਜੇ ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਲਾਂਭੇ ਨਹੀਂ ਕੀਤਾ ਜਾਂਦਾ, ਉਨ੍ਹਾਂ ਚਿਰ ਕਿਸੇ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਂਕਿ ਸਮੁੱਚੇ ਦੇਸ਼ ਦਾ ਪੁਲੀਸ ਪ੍ਰਸ਼ਾਸਨ ਸਿੱਧੇ ਅਤੇ ਅਸਿੱਧੇ ਢੰਗ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੂਰਨ ਪ੍ਰਭਾਵ ਥੱਲੇ ਰਹਿੰਦਾ ਹੈ।

Lakhimpur KheriLakhimpur Kheri

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਘਟਨਾ ਤੋਂ 6 ਦਿਨ ਬਾਅਦ ਇੱਕ ਪਾਸੇ ਮੁਲਜ਼ਮ ਆਸ਼ੀਸ਼ ਮਿਸ਼ਰਾ ਕੋਲੋਂ ‘ਵੀ.ਆਈ.ਪੀ. ਟ੍ਰੀਟਮੈਂਟ’ ਰਾਹੀਂ ਆਤਮ ਸਮਰਪਣ ਕਰਾਏ ਜਾਣ ਦਾ ਡਰਾਮਾ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਆਸ਼ੀਸ਼ ਮਿਸ਼ਰਾ ਦਾ ਪਿਤਾ ਅਜੇ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ’ਤੇ ਇੰਝ ਡਟਿਆ ਬੈਠਾ ਹੈ, ਜਿਵੇਂ ਕੁੱਝ ਵਾਪਰਿਆ ਹੀ ਨਹੀਂ।

ਹੋਰ ਪੜ੍ਹੋ: 'ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ’ਚ ਬੇਰੁਜ਼ਗਾਰਾਂ ਲਈ ਕੋਟਾ ਸੁਰੱਖਿਅਤ ਕਿਉਂ ਨਹੀਂ ਕਰਦੀ ਸਰਕਾਰ'

Ajay MishraAjay Mishra

ਚੀਮਾ ਨੇ ਕਿਹਾ ਕਿ ਜੇਕਰ ਮਿਸ਼ਰਾ ਪਰਿਵਾਰ ’ਚ ਰੱਤੀ ਭਰ ਵੀ ਨੈਤਿਕਤਾ ਹੁੰਦੀ ਤਾਂ ਮੁਲਜ਼ਮ ਪੁੱਤ ਵੱਲੋਂ ਤੁਰੰਤ ਆਤਮ ਸਮਰਪਣ ਅਤੇ ਮੰਤਰੀ ਪਿਤਾ ਵੱਲੋਂ ਝੱਟ ਅਸਤੀਫ਼ਾ ਦੇ ਦਿੱਤਾ ਗਿਆ ਹੁੰਦਾ। ਪ੍ਰੰਤੂ ਇਉਂ ਲੱਗਦਾ ਕਿ ਪੂਰੀ ਭਾਜਪਾ ਦੀ ਨੈਤਿਕਤਾ ਘਾਹ ਚਰਨ ਚਲੀ ਗਈ ਹੈ। ‘ਮਨ ਕੀ ਬਾਤ’ ਰਾਹੀਂ ਨੈਤਿਕਤਾ ਦਾ ਪਾਠ ਪੜ੍ਹਾਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਖੀਮਪੁਰ ਖੀਰੀ ਘਟਨਾ ਬਾਰੇ ਇੰਝ ਚੁੱਪ ਹਨ, ਜਿਵੇਂ ਇਸ ਘਟਨਾ ਨੂੰ ਉਸ ਦੇ ਆਪਣੇ ਮੰਤਰੀ ਦੇ ਗੁੰਡੇ ਬੇਟੇ ਨੇ ਯੂ.ਪੀ. ਵਿਚ ਨਹੀਂ, ਸਗੋਂ ਅਫ਼ਗਾਨਿਸਤਾਨ ਵਿਚ ਕਿਸੇ ਤਾਲਿਬਾਨੀ ਨੇ ਅੰਜ਼ਾਮ ਦਿੱਤਾ ਹੋਵੇ। 

ਹੋਰ ਪੜ੍ਹੋ: ਹਰਿਆਣ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਆਖ਼ਰ ਕੀ ਮਜਬੂਰੀ ਹੈ ਕਿ ਦੇਸ਼ ਦੇ  ‘56 ਇੰਚ ਸੀਨੇ’ ਵਿਚ ਅੰਨਦਾਤਾ ਲਈ ਦਿਲ ਨਹੀਂ ਧੜਕ ਰਿਹਾ ਅਤੇ ਹਮਦਰਦੀ ਦੇ ਦੋ ਬੋਲ ਮੂੰਹੋਂ ਨਹੀਂ ਨਿਕਲੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਨੂੰ ਕਿਸਾਨਾਂ- ਮਜ਼ਦੂਰਾਂ ਸਮੇਤ ਸਭ ਦਾ ਪ੍ਰਧਾਨ ਮੰਤਰੀ ਸਮਝਦੇ ਹੁੰਦੇ ਤਾਂ ਕਾਲ਼ੇ ਕਾਨੂੰਨਾਂ ਵਿਰੁੱਧ ਮਹੀਨਿਆਂ ਤੋਂ ਸੜਕਾਂ ’ਤੇ ਬੈਠਾ ਦੇਸ਼ ਦਾ ਅੰਨਦਾਤਾ ਇੰਝ ਨਾ ਰੁਲ਼ਦਾ। ਜੇਕਰ ਪ੍ਰਧਾਨ ਮੰਤਰੀ ਕਿਸਾਨਾਂ ਬਾਰੇ ਇਸ ਕਦਰ ਨਫ਼ਰਤ ਨਾ ਪਾਲਦੇ ਤਾਂ ਕਿਸੇ ਗੁੰਡੇ- ਮਵਾਲੀ ਦੀ ਹਿੰਮਤ ਨਹੀਂ ਸੀ ਪੈਣੀ ਕਿ ਉਹ ਆਪਣੀ ਵੀ.ਆਈ.ਪੀ. ਗੱਡੀ ਰਾਹੀਂ ਕਿਸਾਨਾਂ ਨੂੰ ਪਿੱਠ ਪਿੱਛੋਂ ਦਰੜ ਦਾ ਹੋਇਆ ਭੱਜ ਜਾਂਦਾ ਹੈ ਅਤੇ 6 ਦਿਨਾਂ ਬਾਅਦ ਆਪਣੀ ਮਰਜ਼ੀ ਨਾਲ ਆਤਮ ਸਮਰਪਣ ਕਰਦਾ। 

Harpal CheemaHarpal Cheema

‘ਆਪ’ ਆਗੂ ਨੇ ਕਿਹਾ ਬਿਹਤਰ ਹੁੰਦਾ ਕਿ ਪ੍ਰਧਾਨ ਮੰਤਰੀ ਮੋਦੀ ਆਪਣੇ ਰੁਤਬੇ ਨਾਲ ਇਨਸਾਫ਼ ਕਰਦੇ ਹੋਏ ਅਜੇ ਮਿਸ਼ਰਾ ਕੋਲੋਂ ਤੁਰੰਤ ਅਸਤੀਫ਼ਾ ਲੈਂਦੇ, ਨਾ ਦਿੱਤੇ ਜਾਣ ਦੀ ਸੂਰਤ ’ਚ ਉਸ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਦੇਸ਼ ਅਤੇ ਦੁਨੀਆਂ ਨੂੰ ਸਪੱਸ਼ਟ ਸੰਕੇਤ ਦਿੰਦੇ ਕਿ ਕਾਨੂੰਨ ਨੂੰ ਕੋਈ ਵੀ ਹੱਥ ’ਚ ਲੈਣ ਦੀ ਜ਼ੁਅਰਤ ਨਾ ਕਰੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਯੂ.ਪੀ. ’ਚ ਯੋਗੀ ਅਤੇ ਕੇਂਦਰ ’ਚ ਮੋਦੀ ਸਰਕਾਰ ਵੱਲੋਂ ਲਖੀਮਪੁਰ ਖੀਰੀ ਘਟਨਾ ਪ੍ਰਤੀ ਅਪਣਾਏ ਢਿੱਲੇ ਰਵੱਈਏ ਨੇ ਮਾਨਯੋਗ ਸੁਪਰੀਮ ਕੋਰਟ ਨੂੰ ਵੀ ਤਲਖ਼ ਟਿੱਪਣੀਆਂ ਕਰਨ ਲਈ ਮਜ਼ਬੂਰ ਕਰ ਦਿੱਤਾ।

ਹੋਰ ਪੜ੍ਹੋ: ਲਖੀਮਪੁਰ ਖੀਰੀ ਹਿੰਸਾ: ਕਿਸਾਨਾਂ ਦੀ ਵੱਡੀ ਜਿੱਤ! ਮੰਤਰੀ ਦਾ ਪੁੱਤ ਆਸ਼ੀਸ਼ ਮਿਸ਼ਰਾ ਗ੍ਰਿਫ਼ਤਾਰ

ਹਰਪਾਲ ਸਿੰਘ ਚੀਮਾ ਨੇ ਯੋਗੀ ਸਰਕਾਰ ਵੱਲੋਂ ਇਲਾਹਾਬਾਦ ਹਾਈਕੋਰਟ ਦੇ ਇੱਕ ਮੈਂਬਰੀ ਸਾਬਕਾ ਜੱਜ ’ਤੇ ਅਧਾਰਿਤ ਜਾਂਚ ਕਮਿਸ਼ਨ ਨੂੰ ਅੱਖਾਂ ’ਚ ਘੱਟਾ ਪਾਊ ਧੋਖ਼ਾ ਕਰਾਰ ਦਿੰਦਿਆਂ ਕਿਹਾ ਕਿ ਜਿੰਨਾਂ ਚਿਰ ਮਾਨਯੋਗ ਸੁਪਰੀਮ ਕੋਰਟ ਇਸ ਘਟਨਾ ਦੀ ਜਾਂਚ ਨੂੰ ਆਪਣੀ ਨਿਗਰਾਨੀ ਥੱਲੇ ਨਹੀਂ ਕਰਦੀ, ਉਨਾਂ ਚਿਰ ਜਾਂਚ ਸਹੀ ਦਿਸ਼ਾ ਵੱਲ ਨਹੀਂ ਵਧ ਸਕੇਗੀ। ਇਸ ਲਈ ਜਾਂਚ ਚੰਦ ਦਿਨਾਂ ਲਈ ਸਮਾਂਬੱਧ ਅਤੇ ਸੁਪਰੀਮ ਕੋਰਟ ਦੀ ਸਿੱਧੀ ਨਿਗਰਾਨੀ ਹੇਠ ਹੋਵੇ।

Location: India, Chandigarh

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement