ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਤੁਰਤ ਬਰਖ਼ਾਸਤ ਕੀਤਾ ਜਾਵੇ : ਅਕਾਲੀ ਦਲ
Published : Oct 9, 2021, 7:40 am IST
Updated : Oct 9, 2021, 7:40 am IST
SHARE ARTICLE
image
image

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਤੁਰਤ ਬਰਖ਼ਾਸਤ ਕੀਤਾ ਜਾਵੇ : ਅਕਾਲੀ ਦਲ

ਚੰਡੀਗੜ੍ਹ, 8 ਅਕਤੂਬਰ (ਨਰਿੰਦਰ ਸਿੰਘ ਝਾਮਪੁਰ) : ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰਤ ਬਰਖ਼ਾਸਤ ਕੀਤਾ ਜਾਵੇ ਅਤੇ ਉਨ੍ਹਾਂ ਦੇ ਪੁੱਤਰ ਅਸ਼ੀਸ਼ ਮਿਸ਼ਰਾ, ਜਿਸ ਨੇ ਸ਼ਾਂਤੀਪੂਰਨ ਰੋਸ ਪ੍ਰਦਰਸਨ ਕਰਨ ਮਗਰੋਂ ਅਪਣੇ ਘਰਾਂ ਨੂੰ ਪਰਤ ਰਹੇ ਕਿਸਾਨਾਂ ਨੂੰ ਅਪਣੀ ਗੱਡੀ ਥੱਲੇ ਦਰੜ ਦਿਤਾ, ਨੂੰ ਤੁਰਤ ਗਿ੍ਫ਼ਤਾਰ ਕੀਤਾ ਜਾਵੇ | ਇਹ ਮੰਗ ਅੱਜ ਲਖਨਊ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ ਜਿਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ  ਮਿਲ ਕੇ ਅੱਜ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਚਾਰਾਂ ਕਿਸਾਨਾਂ ਤੇ ਪੱਤਰਕਾਰ ਦੀ ਰਿਹਾਇਸ਼ 'ਤੇ ਜਾ ਕੇ ਦੁੱਖ ਸਾਂਝਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਅਕਾਲੀ ਦਲ ਦੇ ਵਫ਼ਦ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ ਅਤੇ ਹਰਮੀਤ ਸਿੰਘ ਕਾਲਕਾ ਸ਼ਾਮਲ ਸਨ | 
ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੰਤਰੀ ਦੇ ਪੁੱਤਰ ਅਸ਼ੀਸ਼ ਨੇ ਉਸ ਵੇਲੇ ਕਿਸਾਨਾਂ ਨੂੰ ਦਰੜਿਆ ਜਦੋਂ ਉਨ੍ਹਾਂ ਦੀ ਪਿੱਠ ਉਸ ਦੀ ਗੱਡੀ ਵਲ ਸੀ | ਉਨ੍ਹਾਂ ਕਿਹਾ ਕਿ ਅਸ਼ੀਸ਼ ਨੇ ਅਜਿਹਾ ਬਦਲਾਖੋਰੀ ਦੀ ਭਾਵਨਾ ਨਾਲ ਕੀਤਾ ਕਿਉਂਕਿ ਉਸ ਦੇ ਪਿਉ ਅਜੈ ਮਿਸ਼ਰਾ ਨੇ ਕਿਸਾਨਾਂ ਨੂੰ  ਚੇਤਾਵਨੀ ਦਿਤੀ ਸੀ ਕਿ ਉਹ ਕੋਈ ਰੋਸ ਪ੍ਰਦਰਸ਼ਨ ਨਾ ਕਰਨ ਨਹੀਂ ਤਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਪਰ ਇਸ ਦੇ ਬਾਵਜੂਦ ਕਿਸਾਨਾਂ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਅਕਾਲੀ ਦਲ ਦੇ ਵਫ਼ਦ ਨੇ ਉਨ੍ਹਾਂ ਚਾਰ ਕਿਸਾਨਾਂ ਤੇ ਪੱਤਰਕਾਰ ਦੀ ਰਿਹਾਇਸ਼ 'ਤੇ ਦੁੱਖ ਸਾਂਝਾ ਕੀਤਾ ਜਿਨ੍ਹਾਂ ਨੂੰ ਭਾਜਪਾ ਦੇ ਮੰਤਰੀ ਦੇ ਪੁੱਤਰ ਨੇ ਅਪਣੀ ਗੱਡੀ ਹੇਠ ਕੁਚਲ ਦਿਤਾ ਸੀ | ਵਫ਼ਦ ਨੇ ਚੌਖਰਾ ਪਿੰਡ ਵਿਚ ਲਵਪ੍ਰੀਤ ਸਿੰਘ, ਨਾਮਧਾਰਪੁਰ ਵਿਚ ਨੱਛਤਰ ਸਿੰਘ, ਵਣਜਾਰਨ ਟਾਪਾ ਵਿਚ ਦਲਜੀਤ ਸਿੰਘ, ਮੋਹਰਨੀਆ ਵਿਚ ਗੁਰਵਿੰਦਰ ਸਿੰਘ ਤੇ ਨਿਗਾਸਨ ਪਿੰਡ ਵਿਚ ਪੱਤਰਕਾਰ ਰਮਨ ਕਸ਼ਯਪ ਦੀ ਰਿਹਾਇਸ਼ 'ਤੇ ਜਾ ਕੇ ਇਹ ਦੁੱਖ ਸਾਂਝਾ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰ ਪੀੜਤ ਪਰਵਾਰ ਨੂੰ 5-5 ਲੱਖ ਰੁਪਏ ਦਾ ਚੈਕ ਸੌਂਪਿਆ ਤੇ ਭਰੋਸਾ ਦਿਵਾਇਆ ਕਿ ਸ਼ੋ੍ਰਮਣੀ ਕਮੇਟੀ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਚੁੱਕੇਗੀ | 
ਪੀੜਤ ਪਰਵਾਰਾਂ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਲਿਆਂਦਾ 'ਪ੍ਰਸ਼ਾਦ' ਤੇ 'ਸਿਰੋਪਾ' ਵੀ ਭੇਂਟ ਕੀਤਾ ਗਿਾ | ਇਸ ਮੌਕੇ ਬੀਬੀ ਜਗੀਰ ਕੌਰ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ 'ਅਰਦਾਸ' ਵੀ ਕੀਤੀ | 
ਐਸਏਐਸ-ਨਰਿੰਦਰ-8-4

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement