ਪੰਜਾਬ ਕਾਂਗਰਸ ਕੈਬਨਿਟ ਮੰਤਰੀ ਸਰਾਰੀ ਦੀ ਬਰਖ਼ਾਸਤਗੀ ਲਈ ਅੰਦੋਲਨ ਤੇਜ਼ ਕਰੇਗੀ
Published : Oct 9, 2022, 12:42 am IST
Updated : Oct 9, 2022, 12:42 am IST
SHARE ARTICLE
image
image

ਪੰਜਾਬ ਕਾਂਗਰਸ ਕੈਬਨਿਟ ਮੰਤਰੀ ਸਰਾਰੀ ਦੀ ਬਰਖ਼ਾਸਤਗੀ ਲਈ ਅੰਦੋਲਨ ਤੇਜ਼ ਕਰੇਗੀ

ਚੰਡੀਗੜ੍ਹ, 8 ਅਕਤੂਬਰ (ਭੁੱਲਰ): ਪੰਜਾਬ ਕਾਂਗਰਸ ਭਗਵੰਤ ਸਿੰਘ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵਿਰੁਧ ਅਪਣਾ ਅੰਦੋਲਨ ਹੋਰ ਤੇਜ਼ ਕਰੇਗੀ |  ਪਾਰਟੀ ਨੇ ਕਿਹਾ ਹੈ ਕਿ ਸਰਾਰੀ ਦੀ ਥਾਂ ਜੇਲ ਵਿਚ ਹੈ, ਨਾ ਕਿ ਕੈਬਨਿਟ ਵਿਚ | 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਸਿਆ ਕਿ ਇਸ ਦੀ ਸ਼ੁਰੂਆਤ ਲਈ ਪਾਰਟੀ ਵਲੋਂ 10 ਅਕਤੂਬਰ, ਦਿਨ ਸੋਮਵਾਰ ਨੂੰ  ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਪ੍ਰਦਰਸ਼ਨ ਕਰ ਕੇ ਸਰਕਾਰ ਤੋਂ ਸਰਾਰੀ ਨੂੰ  ਤੁਰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਾਰੀ ਦੇ ਭਿ੍ਸ਼ਟਾਚਾਰ ਦਾ ਪ੍ਰਗਟਾਵਾ ਖ਼ੁਦ ਇਸ ਦੇ ਓ.ਐਸ.ਡੀ  ਆਡੀਉ ਗੱਲਬਾਤ ਰਾਹੀਂ ਕੀਤਾ ਹੈ | 
ਸੂਬਾ ਕਾਂਗਰਸ ਪ੍ਰਧਾਨ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਨੇ ਕਿਹਾ ਕਿ ਸਰਾਰੀ ਦੇ ਸਰਕਾਰ ਵਿਚ ਹੋਣਾ ਇਮਾਨਦਾਰ ਸਰਕਾਰ ਬਾਰੇ ਇਨ੍ਹਾਂ ਦੇ ਦਾਅਵਿਆਂ ਤੇ ਚਪੇੜ ਹੈ | ਇਸ ਤੋਂ ਸਪੱਸ਼ਟ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਵਿਜੇ ਸਿੰਗਲਾ ਨੂੰ  ਬਰਖ਼ਾਸਤ ਕਰਨ ਦੀ ਕਾਰਵਾਈ ਮਹਿਜ਼ ਡਰਾਮਾ ਸੀ |  ਜੇਕਰ ਇਹ ਭਿ੍ਸ਼ਟਾਚਾਰ ਵਿਰੁਧ ਸੱਚਮੁੱਚ ਇਮਾਨਦਾਰ ਹਨ, ਤਾਂ ਸਰਾਰੀ ਸਰਕਾਰ ਵਿਚ ਨਹੀਂ, ਸਗੋਂ ਸਲਾਖਾਂ ਪਿੱਛੇ ਹੋਣੇ ਚਾਹੀਦਾ ਸੀ | 
 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement