
ਸਰਕਾਰ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਦਾ ਵੀ ਸਹੀ ਉਪਯੋਗ ਨਹੀਂ ਕੀਤਾ।
ਚੰਡੀਗੜ੍ਹ - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪੰਜਾਬ ਦੀ 'ਆਪ' ਸਰਕਾਰ 'ਤੇ ਪੰਜਾਬ ਵਿਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦਾ ਲਾਭ ਨਾ ਪਹੁੰਚਾਉਣ ਲਈ ਆਲੋਚਨਾ ਕੀਤੀ, ਜਿਸ ਤਹਿਤ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਨੂੰ ਮੁਫ਼ਤ ਅਨਾਜ ਮੁਹੱਈਆ ਕਰਵਾਇਆ ਜਾਂਦਾ ਹੈ। ਤਰੁਣ ਚੁੱਘ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਜਿੱਥੇ ਭਗਵੰਤ ਮਾਨ ਸਰਕਾਰ ਸੂਬੇ ਦੇ ਗਰੀਬਾਂ ਲਈ ਕੁਝ ਵੀ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ, ਉੱਥੇ ਹੀ ਸਰਕਾਰ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਦਾ ਵੀ ਸਹੀ ਉਪਯੋਗ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ 1.42 ਕਰੋੜ ਤੋਂ ਵੱਧ ਲੋਕ ਕੇਂਦਰ ਤੋਂ ਮੁਫ਼ਤ ਅਨਾਜ ਪ੍ਰਾਪਤ ਕਰ ਰਹੇ ਹਨ ਅਤੇ ਹੁਣ ਇਹ ਸਾਹਮਣੇ ਆਇਆ ਹੈ ਕਿ 'ਆਪ' ਸਰਕਾਰ ਜਦੋਂ ਤੋਂ ਪੰਜਾਬ ਵਿਚ ਸੱਤਾ ਵਿਚ ਆਈ ਹੈ, ਟੀਚਿਆਂ ਨੂੰ ਪੂਰਾ ਕਰਨ ਵਿਚ ਅਸਫ਼ਲ ਰਹੀ ਹੈ। ਤਰੁਣ ਚੁੱਘ ਨੇ ਕਿਹਾ ਕਿ ਇਹ ਸੂਬੇ ਦੇ ਗਰੀਬਾਂ ਨਾਲ ਸਰਾਸਰ ਧੋਖਾ ਹੈ ਅਤੇ ਮੋਦੀ ਸਰਕਾਰ ਬਿਨ੍ਹਾਂ ਕਿਸੇ ਪੱਖਪਾਤ ਦੇ 'ਆਪ' ਸ਼ਾਸਿਤ ਰਾਜਾਂ ਵਿਚ ਗਰੀਬਾਂ ਨੂੰ ਮਿਲਣ ਵਾਲੇ ਲਾਭਾਂ ਨੂੰ ਵਿਗਾੜਨ ਲਈ ਇੱਕ ਕੋਝਾ ਅਭਿਆਸ ਹੈ।