ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਲਿਆ ਕਰੜੇ ਹੱਥੀਂ, ਇਨਸਾਫ਼ ਲਈ ਮੁੜ ਵਿੱਢੀ ਜੰਗ  
Published : Oct 9, 2022, 5:43 pm IST
Updated : Oct 9, 2022, 5:43 pm IST
SHARE ARTICLE
File Photo
File Photo

ਗਾਇਕਾ ਜੈਨੀ ਜੌਹਲ ਦੇ ਗੀਤ 'ਤੇ ਵੀ ਦਿੱਤੀ ਪ੍ਰਤੀਕਿਰਿਆ

 

ਮਾਨਸਾ - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਪਿਛਲੇ ਇਕ ਮਹੀਨੇ ਤੋਂ ਕਾਫ਼ੀ ਖਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਉਣਾ ਪਿਆ ਸੀ। ਸਿਹਤ ਠੀਕ ਹੋਣ ਮਗਰੋਂ ਅੱਜ ਐਤਵਾਰ ਦੇ ਦਿਨ ਉਨ੍ਹਾਂ ਨੇ ਆਪਣੇ ਘਰ ਪਹੁੰਚੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕੁਝ ਹਫ਼ਤਿਆਂ ਤੋਂ ਖ਼ਰਾਬ ਸਿਹਤ ਕਾਰਨ ਗ਼ੈਰ-ਹਾਜ਼ਰ ਸਨ ਤੇ ਪਰਮਾਤਮਾ ਦੀ ਕਿਰਪਾ ਨਾਲ ਹੁਣ ਮੁੜ ਤੋਂ ਸੰਘਰਸ਼ ਸ਼ੁਰੂ ਕਰਨਗੇ। ਉਹਨਾਂ ਨੇ ਕਿਹਾ ਕਿ ਜਿਹੜੀ ਸਰਕਾਰ ਤੇ ਪ੍ਰਸ਼ਾਸ਼ਨ ਤੇ ਸਾਨੂੰ ਪਹਿਲਾਂ ਥੋੜ੍ਹਾ ਭਰੋਸਾ ਸੀ

ਹੁਣ ਤਾਂ ਉਹ ਵੀ ਖ਼ਤਮ ਹੋ ਗਿਆ ਹੈ ਕਿਉਂਕਿ ਪ੍ਰਸ਼ਾਸਨ ਦੇ ਬੰਦੇ ਖੁਦ ਗੈਂਗਸਟਰਾਂ ਨਾਲ ਫੋਟੋ ਖਿਚਵਾ ਰਹੇ ਹਨ ਤੇ ਪ੍ਰਿਤਪਾਲ ਸਿੰਘ ਨੂੰ ਤਾਂ ਉਹ ਰੱਬ ਮੰਨਦੇ ਸਨ ਕਿਉਂਕਿ ਮੈਂ ਸਮਝਦਾ ਸੀ ਕਿ ਉਸ ਨੇ ਮੇਰੇ ਲੜਕੇ ਦੇ ਕਤਲ ਨੂੰ ਟਰੇਸ ਕਰ ਲਿਆ ਹੈ, ਪਰ ਮੈਨੂੰ ਨਹੀਂ ਸੀ ਪਤਾ ਸੀ ਕਿ ਸਾਡੇ ਅਧਿਕਾਰੀ ਗੈਂਗਸਟਰਾਂ ਦੇ ਮੋਢਿਆਂ 'ਤੇ ਹੱਥ ਰੱਖ ਕੇ ਫ਼ੋਟੋ ਖਿਚਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਹੱਕ 'ਚ ਬੋਲਣ ਵਾਲਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਮੂਸੇਵਾਲਾ ਦੇ ਪਿਤਾ ਨੇ ਗਾਇਕਾ ਜੈਨੀ ਜੌਹਲ ਵੱਲੋਂ ਗਾਏ ਗੀਤ ਲੈਟਰ ਟੂ ਸੀਐੱਮ ਨੂੰ ਲੈ ਕੇ ਕਿਹਾ ਕਿ ਉਸ ਕੁੜੀ ਨੇ ਹਿੰਮਤ ਕੀਤੀ ਸੱਚ ਬੋਲਣ ਦੀ ਨਹੀਂ ਤਾਂ ਅੱਜ ਕੱਲ੍ਹ ਕੌਣ ਸੱਚ ਬੋਲ ਪਾਉਂਦਾ ਹੈ ਤੇ ਜਿਹੜਾ ਬੋਲਣ ਦੀ ਕੋਸ਼ਿਸ਼ ਕਰਦਾ ਹੈ ਉਸ ਨੂੰ ਸਰਕਾਰਾਂ ਚੁੱਪ ਕਰਵਾ ਦਿੰਦੀਆਂ ਹਨ। 

ਉਨ੍ਹਾਂ ਕਿਹਾ ਕਿ ਇਕ-ਦੋ ਕਲਾਕਾਰਾਂ ਨੂੰ ਛੱਡ ਕੇ ਪੂਰੀ ਪੰਜਾਬੀ ਇੰਡਸਟਰੀ ਚੁੱਪ ਹੈ ਤੇ ਸਿੱਧੂ ਦੇ ਹੱਕ 'ਚ ਆਵਾਜ਼ ਚੁੱਕਣ ਵਾਲੇ ਦੋਵੇਂ ਕਲਾਕਾਰ ਕੁੜੀਆਂ ਹਨ। 
ਸਿੱਧੂ ਦੇ ਪਿਤਾ ਨੇ ਕਿਹਾ ਕਿ ਹੁਣ ਜੈਨੀ ਜੌਹਲ 'ਤੇ ਪਰਚੇ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ ਹਾਂਲਾਕਿ ਉਸ ਨੇ ਸਿਰਫ਼ ਗੀਤ ਜਰੀਏ ਇਨਸਾਫ਼ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਕੁੜੀ 'ਤੇ ਪਰਚੇ ਪਾਉਣੇ ਹਨ ਤਾਂ ਬੇਸ਼ੱਕ ਪਾ ਦਿਓ ਪਰ ਨਾਲ ਸਾਡਾ ਨਾਂ ਵੀ ਸ਼ਾਮਲ ਕਰ ਦਿਓ ਤੇ ਅਸੀਂ ਵੀ ਜੈਨੀ ਜੌਹਲ ਨਾਲ ਜੇਲ੍ਹ ਵਿਚ ਬੈਠਾਂਗੇ।

ਉਨ੍ਹਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਾਡੇ ਘਰ ਦਾ ਇਹ ਮਾਹੌਲ ਸਰਕਾਰ ਦੀ ਨਾਕਾਮੀ ਕਾਰਨ ਬਣਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਲਈ ਸਿਰਫ਼ ਪੰਜਾਬ ਸਰਕਾਰ ਹੀ ਨਹੀਂ ਸਗੋਂ ਕੇਂਦਰ ਸਰਕਾਰ ਵੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਮੈਨੂੰ ਨਿਆਂਪਾਲਿਕਾ ਪ੍ਰਤੀ ਵੀ ਗੁੱਸਾ ਹੈ, ਕਿਉਂਕਿ ਉਹ ਵੀ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਦੇ ਹਨ ਪਰ ਮੇਰੇ ਪੁੱਤਰ ਦੇ ਮਨੁੱਖੀ ਅਧਿਕਾਰਾਂ ਨੂੰ ਮਿੱਟੀ 'ਚ ਰੋਲ ਦਿੱਤਾ ਗਿਆ, ਕਿਉਂਕਿ ਮੈਨੂੰ ਅੱਜ ਤੱਕ ਮੇਰੇ ਪੁੱਤ ਦੀ ਦਸਤਾਰ ਤੱਕ ਨਹੀਂ ਮਿਲੀ।

ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕਿਹਾ ਕਿ ਸਾਨੂੰ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਲਈ ਸਾਨੂੰ ਸਿਰ ਝੁਕਾ ਕੇ ਚੱਲਣਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾ ਜੈਨੀ ਜੌਹਲ ਨੇ ਆਪਣੇ ਗੀਤ 'ਚ ਸੱਚ ਬੋਲਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਅੱਜ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਜੇਕਰ ਉਸ ਲੜਕੀ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਸ ਲਈ ਅਸੀਂ ਸਾਰੇ ਜ਼ਿੰਮੇਵਾਰ ਹੋਵਾਂਗੇ, ਕਿਉਂਕਿ ਸਾਡੇ 'ਚ ਸੱਚ ਬੋਲਣ ਦੀ ਹਿੰਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੇ ਤੋਂ 20 ਦਿਨ ਦਾ ਸਮਾਂ ਮੰਗਿਆ ਸੀ ਪਰ 5 ਮਹੀਨੇ ਹੋ ਗਏ ਹਨ ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਸਰਕਾਰ ਪੁਲਿਸ ਨੂੰ ਸ਼ਕਤੀ ਦੇਵੇ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement