ਹਥਿਆਰਾਂ ਸਮੇਤ ਫੜੇ ਗਏ ਤਸਕਰਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ 
Published : Oct 9, 2022, 12:12 pm IST
Updated : Oct 9, 2022, 12:12 pm IST
SHARE ARTICLE
The smugglers caught with weapons were sent to 5-day police remand
The smugglers caught with weapons were sent to 5-day police remand

ਪੁੱਛਗਿੱਛ ਮਗਰੋਂ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ 

ਅੰਮ੍ਰਿਤਸਰ : ਪਾਕਿਸਤਾਨ ਤੋਂ ਹਥਿਆਰ ਲੈ ਕੇ ਪੰਜਾਬ 'ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲੇ 5 ਨੌਜਵਾਨਾਂ ਨੂੰ ਸ਼ਨੀਵਾਰ ਰਾਤ ਸਥਾਨਕ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦੀ ਟੀਮ ਨੇ ਆਪਣੀ ਦਲੀਲ ਦਿੰਦੇ ਹੋਏ ਦੋਸ਼ੀਆਂ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਸੀਆਈਏ ਦਾ ਕਹਿਣਾ ਹੈ ਕਿ ਇਸ ਰਿਮਾਂਡ ਤੋਂ ਬਾਅਦ ਚੇਨ ਨਾਲ ਸਬੰਧਤ ਹੋਰ ਵੀ ਕਈ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

ਪੰਜਾਬ ਪੁਲਿਸ ਦੀ ਸੀਆਈਏ ਟੀਮ ਨੇ ਜਸਕਰਨ ਸਿੰਘ ਅਤੇ ਰਤਨਬੀਰ ਸਿੰਘ ਨੂੰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਖ਼ਤੀ ਨਾਲ ਪੁੱਛ-ਪੜਤਾਲ ਕਰਨ 'ਤੇ ਦੋਵਾਂ ਨੇ ਕੁਝ ਨਾਵਾਂ ਦਾ ਖੁਲਾਸਾ ਕੀਤਾ ਤਾਂ ਪੁਲਿਸ ਨੇ ਸ਼ਨੀਵਾਰ ਨੂੰ ਹਰਚੰਦ ਸਿੰਘ, ਉਸ ਦੇ ਭਰਾ ਗੁਰਸਾਹਿਬ ਸਿੰਘ ਅਤੇ ਸੁਰਿੰਦਰ ਸਿੰਘ ਵਾਸੀ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ।

ਇਨ੍ਹਾਂ ਦੇ ਕਬਜ਼ੇ 'ਚੋਂ ਸੀਆਈਏ ਟੀਮ ਨੇ 17 ਪਿਸਤੌਲ, ਇੱਕ ਐਮਪੀ-4 ਰਾਈਫਲ, 700 ਕਾਰਤੂਸ, 1.10 ਕਰੋੜ ਰੁਪਏ ਦੀ ਨਕਦੀ ਤੋਂ ਇਲਾਵਾ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸ਼ਨੀਵਾਰ ਸ਼ਾਮ ਨੂੰ ਹੀ ਸਾਰੇ ਦੋਸ਼ੀਆਂ ਨੂੰ ਜੱਜ ਈਸ਼ਾ ਗੋਇਲ ਦੀ ਰਿਹਾਇਸ਼ 'ਤੇ ਪੇਸ਼ ਕੀਤਾ ਗਿਆ, ਜਿੱਥੋਂ ਪੰਜਾਂ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।

ਸੀਆਈਏ ਦੀ ਟੀਮ ਇਸ ਸਾਰੇ ਮਾਮਲੇ ਦੀਆਂ ਤਾਰਾਂ ਪਾਕਿਸਤਾਨ ਨਾਲ ਜੋੜ ਰਹੀ ਹੈ ਪਰ ਇਹ ਤਾਰਾਂ ਇੱਕ ਵਾਰ ਫਿਰ ਜੇਲ੍ਹ ਰਾਹੀਂ ਹੀ ਪਾਕਿਸਤਾਨ ਨਾਲ ਜੁੜੀਆਂ ਹੋਈਆਂ ਹਨ। ਕੁਝ ਦਿਨ ਪਹਿਲਾਂ ਜੇਲ 'ਚੋਂ ਹਿਰਾਸਤ 'ਚ ਲਿਆਇਆ ਗਿਆ ਜਸਕਰਨ ਸਿੰਘ ਪਾਕਿਸਤਾਨ 'ਚ ਬੈਠੇ ਤਸਕਰ ਤੋਂ ਇਹ ਖੇਪ ਲੈਂਦਾ ਸੀ। ਜਸਕਰਨ ਨੇ ਦੱਸਿਆ ਕਿ ਉਸ ਦੇ ਪਾਕਿਸਤਾਨ ਵਿੱਚ ਬੈਠੇ ਤਸਕਰ ਆਸਿਫ਼ ਨਾਲ ਸਬੰਧ ਹਨ। ਆਸਿਫ਼ ਉਸ ਨੂੰ ਡਰੋਨ ਰਾਹੀਂ ਖੇਪ ਭੇਜਦਾ ਸੀ। ਖੇਪ ਦੀ ਪੁਸ਼ਟੀ ਹੋਣ ਤੋਂ ਬਾਅਦ ਉਹ ਹਰਚੰਦ ਸਿੰਘ, ਉਸ ਦੇ ਭਰਾ ਗੁਰਸਾਹਿਬ ਸਿੰਘ ਅਤੇ ਸੁਰਿੰਦਰ ਸਿੰਘ ਦੀ ਮਦਦ ਨਾਲ ਖੇਪ ਨੂੰ ਚੁੱਕਦਾ ਸੀ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement