ਅਬੋਹਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪ੍ਰੇਸ਼ਾਨ

By : GAGANDEEP

Published : Oct 9, 2023, 2:00 pm IST
Updated : Oct 9, 2023, 3:30 pm IST
SHARE ARTICLE
photo
photo

ਕਰਜ਼ਾ ਚੁੱਕ ਕੇ ਕਰਵਾਇਆ ਸੀ ਪਤਨੀ ਦਾ ਅਪਰੇਸ਼ਨ

 

ਅਬੋਹਰ: ਬੀਤੇ ਕੱਲ੍ਹ ਅਬੋਹਰ ਵਿਚ ਆਰਥਿਕ ਤੰਗੀ ਕਾਰਨ ਇਕ ਨੌਜਵਾਨ ਵੱਲੋਂ ਖੇਤਾਂ ਵਿੱਚ ਕੀਟਨਾਸ਼ਕ ਦਵਾਈ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ। ਜਿਥੇ ਰਾਤ ਸਮੇਂ ਉਸ ਦੀ ਮੌਤ ਹੋ ਗਈ। ਮ੍ਰਿਤਕ ਦੋ ਲੜਕਿਆਂ ਦਾ ਪਿਤਾ ਸੀ, ਜੋ ਆਪਣੀ ਪਤਨੀ ਦੇ ਆਪ੍ਰੇਸ਼ਨ 'ਤੇ ਹੋਣ ਵਾਲੇ ਖਰਚੇ ਤੋਂ ਪ੍ਰੇਸ਼ਾਨ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿਤਾ ਹੈ।

ਹ ਵੀ ਪੜ੍ਹੋ: ਲੁਧਿਆਣਾ 'ਚ ਲੜਕੀ ਦੇ ਜਨਮ ਦਿਨ 'ਤੇ ਹੰਗਾਮਾ, ਨੌਜਵਾਨਾਂ ਨੇ ਪਰਿਵਾਰ 'ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

ਮ੍ਰਿਤਕ ਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਹਾਲ ਹੀ 'ਚ ਉਸ ਦੀ ਪਤਨੀ ਦਾ ਕੋਈ ਅਪਰੇਸ਼ਨ ਹੋਇਆ ਸੀ, ਜਿਸ 'ਤੇ ਹਜ਼ਾਰਾਂ ਰੁਪਏ ਖਰਚ ਆਏ। ਜਿਸ ਨੂੰ ਉਸ ਨੇ ਕਿਸੇ ਤੋਂ ਕਰਜ਼ਾ ਲੈ ਕੇ ਪੂਰਾ ਕੀਤਾ। ਇਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਸ਼ਨੀਵਾਰ ਨੂੰ ਉਸ ਨੇ ਖੇਤ 'ਚ ਸਪਰੇਅ ਪੀ ਲਈ।  

ਇਹ ਵੀ ਪੜ੍ਹੋ: ਕਾਰ ਦੀ ਲਪੇਟ ਵਿਚ ਆਉਣ ਨਾਲ 3 ਨੌਜਵਾਨਾਂ ਦੀ ਹੋਈ ਮੌਤ

ਉਸ ਦੀ ਹਾਲਤ ਵਿਗੜਨ 'ਤੇ ਪ੍ਰਵਾਰਿਕ ਮੈਂਬਰ ਉਸ ਨੂੰ ਅਬੋਹਰ ਦੇ ਇਕ ਨਿੱਜੀ ਹਸਪਤਾਲ 'ਚ ਲੈ ਗਏ, ਜਿਥੇ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ 'ਤੇ ਬਾਅਦ 'ਚ ਉਸ ਨੂੰ ਰੈਫ਼ਰ ਕਰ ਦਿਤਾ ਗਿਆ ਅਤੇ ਪਰਿਵਾਰ ਵਾਲੇ ਉਸ ਨੂੰ ਬਠਿੰਡਾ ਲੈ ਗਏ, ਜਿਥੇ ਬੀਤੀ ਰਾਤ ਕਰੀਬ 9 ਵਜੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਥਾਣਾ ਬਹਾਵਲਾ ਪੁਲਿਸ ਨੇ ਉਥੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਬੋਹਰ ਦੇ ਮੁਰਦਾਘਰ ਵਿਚ ਰਖਵਾ ਦਿਤਾ। ਪੁਲਿਸ ਨੇ ਉਸ ਦੇ ਲੜਕੇ ਹਰਮਨ ਅਤੇ ਸਾਲੇ ਗੁਰਮੇਲ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement