
ਗੰਭੀਰ ਰੂਪ ਵਿਚ ਜ਼ਖ਼ਮੀ ਬਜ਼ੁਰਗ ਨੂੰ ਹਸਪਤਾਲ ਕਰਵਾਇਆ ਗਿਆ ਦਾਖ਼ਲ
ਅਬੋਹਰ: ਅਬੋਹਰ ਦੇ ਪਿੰਡ ਸੱਪਾਂਵਾਲੀ 'ਚ ਕੁਝ ਹਮਲਾਵਰਾਂ ਵਲੋਂ ਇਕ ਬਜ਼ੁਰਗ ਵਿਅਕਤੀ 'ਤੇ ਇੱਟਾਂ ਨਾਲ ਹਮਲਾ ਕੀਤਾ ਗਿਆ। ਜਿਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਬਜ਼ੁਰਗ ਨੇ ਆਪਣੀ ਹੀ ਭੈਣ ਅਤੇ ਜੀਜਾ 'ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ: ਮਲੇਰਕੋਟਲਾ 'ਚ ਜੀਜੇ ਨੇ ਸਾਲੀ ਦਾ ਕੀਤਾ ਕਤਲ
ਪੀੜਤ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸ ਦੀ ਉਮਰ ਕਰੀਬ 60 ਸਾਲ ਹੈ। ਜ਼ਮੀਨ ਦੀ ਵੰਡ ਨੂੰ ਲੈ ਕੇ ਉਸ ਦਾ ਆਪਣੀ ਭੈਣ ਨਾਲ ਝਗੜਾ ਚੱਲ ਰਿਹਾ ਸੀ। ਜਿਸ ਕਾਰਨ ਸੋਮਵਾਰ ਨੂੰ ਉਕਤ ਦੋਸ਼ੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਦੱਸ ਦੇਈਏ ਕਿ ਜਦੋਂ ਪੀੜਤ 'ਤੇ ਹਮਲਾ ਹੋਇਆ ਤਾਂ ਉਹ ਆਪਣੇ ਪਲਾਟ ਦੀ ਕੰਧ ਬਣਵਾ ਰਿਹਾ ਸੀ। ਇਸ ਦੌਰਾਨ ਭੈਣ ਅਤੇ ਜੀਜੇ ਨੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।
ਘਟਨਾ ਤੋਂ ਬਾਅਦ ਪੀੜਤਾ ਨੂੰ ਉਸਦੇ ਪਰਿਵਾਰ ਵਾਲਿਆਂ ਨੇ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਖੂਈਆਂ ਸਰਵਰ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਐਸਐਚਓ ਨੇ ਕਿਹਾ ਕਿ ਮਾਮਲੇ ਵਿਚ ਪੀੜਤਾ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜ ਤਾਰਾ ਹੋਟਲ 'ਚ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪਰੇਸ਼ਾਨ