
ਚੰਡੀਗੜ੍ਹ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲਿਆ
ਚੰਡੀਗੜ੍ਹ : ਚੰਡੀਗੜ੍ਹ ਦੇ ਇਕ ਪੰਜ ਤਾਰਾ ਹੋਟਲ ਵਿਚ ਇਕ ਮੁਲਾਜ਼ਮ ਨੇ ਖ਼ੁਦਕੁਸ਼ੀ ਕਰ ਲਈ ਹੈ। ਕਰਮਚਾਰੀ ਹੋਟਲ ਦੀ ਰਸੋਈ ਵਿਚ ਕੰਮ ਕਰਦਾ ਸੀ। ਮੁਲਾਜ਼ਮ ਦੀ ਪਛਾਣ ਭਰਤ ਬਹਾਦਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਮੋਗਾ 'ਚ ਦੇਰ ਰਾਤ ਦਰਖਤ ਨਾਲ ਟਕਰਾਈ ਐਕਟਿਵਾ,ਨੌਜਵਾਨ ਦੀ ਮੌਤ
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਭਰਤ ਬਹਾਦਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਦੀ ਲਾਸ਼ ਨੂੰ ਸੈਕਟਰ-16 ਸਥਿਤ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (ਜੀ.ਐੱਮ.ਐੱਸ.ਐੱਚ.) 'ਚ ਰੱਖਿਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ