
2 ਬੱਚਿਆਂ ਦਾ ਪਿਤਾ ਸੀ ਮ੍ਰਿਤਕ
ਮੋਗਾ: ਮੋਗਾ ਦੇ ਪਿੰਡ ਰਾਜਿਆਣਾ ਵਿਚ ਦੇਰ ਰਾਤ ਇਕ ਐਕਟਿਵਾ ਦਰੱਖਤ ਨਾਲ ਟਕਰਾ ਗਈ। ਜਿਸ ਵਿਚ ਇਕ 38 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੇ ਚਾਚਾ ਸਾਧੂ ਰਾਮ ਸ਼ਰਮਾ ਨੇ ਦੱਸਿਆ ਕਿ ਹਰਪ੍ਰੀਤ ਸ਼ਰਮਾ ਕੋਟਲਾ ਤੋਂ ਆਪਣੇ ਪਿੰਡ ਰਾਜਿਆਣਾ ਜਾ ਰਿਹਾ ਸੀ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਦੇਰ ਰਾਤ ਕੋਟਲਾ ਤੋਂ ਮਾੜੀ ਲਿੰਕ ਸੜਕ ’ਤੇ ਉਸ ਦੀ ਐਕਟਿਵਾ ਦਰਖਤ ਨਾਲ ਟਕਰਾ ਗਈ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੇ ਦੋ ਬੱਚੇ ਹਨ, ਇੱਕ ਬੇਟਾ ਜਿਸਦੀ ਉਮਰ 16 ਸਾਲ ਹੈ ਅਤੇ ਇੱਕ ਧੀ ਜੋ ਕਿ 14 ਸਾਲ ਦੀ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਲੜਕੀ ਦੇ ਜਨਮ ਦਿਨ 'ਤੇ ਹੰਗਾਮਾ, ਨੌਜਵਾਨਾਂ ਨੇ ਪਰਿਵਾਰ 'ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
ਪਤਨੀ ਅਤੇ ਬੱਚੇ ਸ੍ਰੀ ਮੁਕਤਸਰ ਸਾਹਿਬ ਰਹਿੰਦੇ ਹਨ। ਹਰਪ੍ਰੀਤ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ।ਉਹ ਆਪਣੀ ਮਾਂ ਨਾਲ ਰਹਿੰਦਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।