ਇੰਦਰਪ੍ਰੀਤ ਚੱਢਾ ਖ਼ੁਦਕੁਸ਼ੀ ਮਾਮਲਾ: ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੂੰ ਹਾਈ ਕੋਰਟ ਨੇ ਦਿਤੀ ਰਾਹਤ
Published : Oct 9, 2023, 1:36 pm IST
Updated : Oct 9, 2023, 1:36 pm IST
SHARE ARTICLE
Former DGP Siddharth Chattopadhyaya
Former DGP Siddharth Chattopadhyaya

ਗ੍ਰਿਫ਼ਤਾਰੀ ਤੋਂ ਪਹਿਲਾਂ ਦਿਤਾ ਜਾਵੇਗਾ ਇਕ ਹਫ਼ਤੇ ਦਾ ਨੋਟਿਸ

 

ਚੰਡੀਗੜ੍ਹ: ਅੰਮ੍ਰਿਤਸਰ ਚੀਫ ਖਾਲਸਾ ਦੀਵਾਨ ਦੇ ਸਾਬਕਾ ਚੇਅਰਮੈਨ ਦੇ ਬੇਟੇ ਇੰਦਰਪ੍ਰੀਤ ਚੱਢਾ ਦੀ ਖੁਦਕੁਸ਼ੀ ਮਾਮਲੇ ਵਿਚ ਹਾਈ ਕੋਰਟ ਨੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਰਾਹਤ ਦਿਤੀ ਹੈ। ਹਾਈ ਕੋਰਟ ਨੇ ਉਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਇਕ ਹਫ਼ਤੇ ਦਾ ਨੋਟਿਸ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਹਮਾਸ ਦੇ ਹਮਲੇ ਤੋਂ ਬਾਅਦ ਇਜ਼ਰਾਇਲ ਦਾ ਜਵਾਬ? Fact Check ਰਿਪੋਰਟ

ਦੱਸ ਦੇਈਏ ਕਿ ਜੇਕਰ ਇਹ ਫੈਸਲਾ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਹੱਕ ਵਿਚ ਨਾ ਹੁੰਦਾ ਤਾਂ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਸੀ ਪਰ ਅਪਣੇ ਬਚਾਅ ਲਈ ਉਨ੍ਹਾਂ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ। ਚਟੋਪਾਧਿਆਏ ਨੇ ਹਾਈ ਕੋਰਟ 'ਚ ਦਾਇਰ ਪਟੀਸ਼ਨ ਜ਼ਰੀਏ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਦੇ ਪੁੱਤਰ ਇੰਦਰਪ੍ਰੀਤ ਚੱਢਾ ਦੇ ਖ਼ੁਦਕੁਸ਼ੀ ਮਾਮਲੇ 'ਚ ਅਪਣੇ ਵਿਰੁਧ ਕੋਈ ਕਾਰਵਾਈ ਕਰਨ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦੇਣ ਦੀ ਮੰਗ ਕੀਤੀ ਸੀ, ਜਿਸ ’ਤੇ ਹਾਈ ਕੋਰਟ ਵਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ।

ਇਹ ਵੀ ਪੜ੍ਹੋ: ਪਾਕਿਸਤਾਨ ਵਿਰੁਧ ਮੈਚ ਦੌਰਾਨ ਭਗਵੇਂ ਰੰਗ ਦੀ ਜਰਸੀ ਵਿਚ ਖੇਡੇਗੀ ਟੀਮ ਇੰਡੀਆ? ਬੀਸੀਸੀਆਈ ਨੇ ਦੱਸੀ ਸੱਚਾਈ

ਜ਼ਿਕਰਯੋਗ ਹੈ ਕਿ ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ 'ਚ 3 ਜਨਵਰੀ 2018 ਨੂੰ ਅੰਮ੍ਰਿਤਸਰ ਦੇ ਏਅਰਪੋਰਟ ਪੁਲਿਸ ਸਟੇਸ਼ਨ 'ਚ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਬਾਅਦ ਵਿਚ ਇਸ ਮਾਮਲੇ ਵਿਚ ਸਿਧਾਰਥ ਚਟੋਪਾਧਿਆਏ ਦਾ ਨਾਮ ਆਇਆ। ਜਿਸ ਕਾਰਨ 2018 ਵਿਚ ਹਾਈ ਕੋਰਟ ਵਿਚ ਚੱਲ ਰਹੇ ਡਰੱਗ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਇਸ ਐਫ.ਆਈ.ਆਰ. ਦੀ ਜਾਂਚ ’ਤੇ ਰੋਕ ਲਗਾ ਦਿਤੀ ਸੀ। ਹਾਲ ਹੀ 'ਚ ਪੰਜਾਬ ਪੁਲਿਸ ਦੀ ਅਪੀਲ 'ਤੇ ਹਾਈਕੋਰਟ ਨੇ ਇਹ ਰੋਕ ਹਟਾ ਕੇ ਮਾਮਲੇ ਦੀ ਜਾਂਚ ਜਾਰੀ ਰੱਖਣ ਦੇ ਹੁਕਮ ਦਿਤੇ ਸਨ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement