
Punjab News: ਸੁਖਵਿੰਦਰ ਸਿੰਘ ਤੇ ਹੋਰਾਂ ਨੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
Punjab News: ਪੰਚਾਇਤੀ ਚੋਣਾਂ ਚ ਜਿੱਥੇ ਕਿਤੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆ। ਉੱਥੇ ਹੀ ਕਈ ਪਿੰਡਾਂ ਵਿੱਚ ਸਰਪੰਚ ਦਾ ਅਹੁਦਾ ਲੈਣ ਲਈ ਖੂਨ ਖਰਾਬੇ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਮਾਸਕੇ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਈ ਤਕਰਾਰ ’ਚ ਚੱਲੀਆਂ ਗੋਲੀਆਂ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ, ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਕਮਾਸਕੇ ਵਿਖੇ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਆਪ ਦੇ ਧੜੇ ਵਲੋਂ ਕਾਂਗਰਸ ਦੇ ਧੜੇ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਜਿਸ ਵਿਚ ਕਾਂਗਰਸ ਦੇ ਧੜੇ ਦੀ ਇਕ ਔਰਤ ਕੁਲਦੀਪ ਕੌਰ ਦੀ ਮੌਤ ਹੋ ਗਈ ਸੀ।
ਇਸ ਵਿਚ ਪ੍ਰੇਮ ਸਿੰਘ ’ਤੇ ਗੋਲੀਆਂ ਦੇ ਛਰੇ ਵੱਜਣ ਨਾਲ ਗੰਭੀਰ ਜ਼ਖਮੀ ਹੋ ਗਿਆ ਸੀ ਤੇ ਸ਼ਮਸ਼ੇਰ ਸਿੰਘ ਨੂੰ ਵੀ ਗੰਭੀਰ ਸੱਟਾਂ ਲੱਗੀਆਂ, ਜੋ ਗੁਰੂ ਨਾਨਕ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ। ਅੱਜ ਸੱਤ ਦਿਨ ਬਾਅਦ ਪ੍ਰੇਮ ਸਿੰਘ ਦੀ ਮੌਤ ਹੋ ਗਈ। ਸੁਖਵਿੰਦਰ ਸਿੰਘ ਤੇ ਹੋਰਾਂ ਨੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।