Punjab News : ਕੇ.ਏ.ਪੀ ਸਿਨਹਾ ਹੁਣ ਪੰਜਾਬ ਸਰਕਾਰ ਵਿੱਚ ਮੁੱਖ ਸਕੱਤਰ ਹੋਣਗੇ।

By : BALJINDERK

Published : Oct 9, 2024, 3:16 pm IST
Updated : Oct 9, 2024, 3:59 pm IST
SHARE ARTICLE
ਕੇਏਪੀ ਸਿਨਹਾ ਅਤੇ ਅਨੁਰਾਗ ਵਰਮਾ
ਕੇਏਪੀ ਸਿਨਹਾ ਅਤੇ ਅਨੁਰਾਗ ਵਰਮਾ

Punjab News : ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਦਿੱਤਾ ਗਿਆ

Punjab News : ਸੂਬੇ 'ਚ ਇਕ ਵਾਰ ਫਿਰ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਪੰਜਾਬ ਸਰਕਾਰ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਕੇ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਦਿੱਤਾ ਗਿਆ ਹੈ।

ਮਾਨ ਵਜ਼ਾਰਤ ਦੇ ਚਾਰ ਮੰਤਰੀਆਂ ਨੂੰ ਹਟਾਏ ਜਾਣ ਬਾਅਦ ਬੁੱਧਵਾਰ ਨੂੰ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਦਿੱਤਾ। ਪਿੱਛਲੇ ਕਈ ਮਹੀਨਿਆਂ ਤੋਂ ਚਰਚਾਵਾਂ ਚੱਲ ਰਹੀਆ ਸਨ ਕਿ ਪਾਰਟੀ ਦੀ ਦਿੱਲੀ ਲੀਡਰਸ਼ਿਪ ਅਨੁਰਾਗ ਵਰਮਾ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹੈ। ਹਾਲਾਂਕਿ ਵਰਮਾ ਨੂੰ ਹਟਾਉਣ ਦੀਆਂ ਕਿਆਸਅਰਾਈਆਂ ਚੱਲ ਰਹੀਆਂ ਸਨ ਪਰ ਤਿੰਨ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨੂੰ ਮੁੱਖ ਸਕੱਤਰ ਨਿਯੁਕਤ ਕਰਨ ਦੀ ਗੱਲ ਚੱਲ ਰਹੀ ਸੀ ਪਰ ਸਰਕਾਰ ਨੇ 1992 ਬੈਚ ਦੇ ਆਈਏਐਸ ਅਧਿਕਾਰੀ ਕੇ.ਏ.ਪੀ. ਸਿਨਹਾ ਦੇ ਨਾਂ ‘ਤੇ ਸਹਿਮਤੀ ਦੇ ਕੇ ਉਨ੍ਹਾਂ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਪਹਿਲਾਂ ਸਾਬਕਾ ਮੁੱਖ ਸਕ੍ਤਰ ਅਨੁਰਿਧ ਤਿਵਾੜੀ ਨੂੰ  ਵੀ ਮੁੱਖ ਸਕ੍ਤਰ ਲਗਾਉਣ ਦੀ ਚਰਚਾ ਵੀ ਚੱਲੀ ਸੀ।

ਤਾਜ਼ਾ ਕੀਤੇ ਤਬਾਦਲੇ ਵਿਚ  ਮੁੱਖ ਸਕੱਤਰ ਅਨੁਰਾਗ ਵਰਮ ਨੂੰ ਵਧੀਕ ਮੁੱਖ ਸਕੱਤਰ ਮਾਲ, ਵਧੀਕ ਸਕੱਤਰ ਵਿਕਾਸ ਅਤੇ ਵਧੀਕ ਮੁੱਖ ਸਕੱਤਰ ਬਾਗਬਾਨੀ ਨਿਯੁਕਤ ਕੀਤਾ ਗਿਆ ਹੈ।
ਨਵੇਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਕੋਲ ਪ੍ਰਮੁੱਖ ਸਕੱਤਰ ਪ੍ਰਸੋਨਲ, ਪ੍ਰਮੁੱਖ ਸਕੱਤਰ ਜਨਰਲ ਪ੍ਰਸ਼ਾਸਨ ਅਤੇ ਪ੍ਰਮੁੱਖ ਸਕੱਤਰ ਵਿਜੀਲੈਂਸ ਦਾ ਚਾਰਜ ਵੀ ਹੋਵੇਗਾ।
ਸੂਤਰਾਂ ਦਾ ਕਹਿਣਾ ਹੈ ਕਿ ਇਸ ਅਹੁਦੇ ਲਈ ਤਿੰਨ ਵੱਖ-ਵੱਖ ਅਧਿਕਾਰੀਆਂ ਦੇ ਨਾਵਾਂ ‘ਤੇ ਚਰਚਾ ਚੱਲ ਰਹੀ ਸੀ, ਜਿਸ ‘ਚ ਮੁੱਖ ਸਕੱਤਰ ਅਨਿਰੁਧ ਤਿਵਾੜੀ  ਨੂੰ ਵਾਪਸ ਲਿਆਉਣ ‘ਤੇ ਵਿਚਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਇਸ ਸਰਕਾਰ ਨੇ ਜੂਨ 2022 ‘ਚ ਹਟਾ ਦਿੱਤਾ ਸੀ।

ਪਿਛਲੀ ਚੰਨੀ ਸਰਕਾਰ ਦੌਰਾਨ 1990 ਬੈਂਚ ਦੇ ਅਨਿਰੁਧ ਤਿਵਾੜੀ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ, ਪਰ ਸਰਕਾਰ ਨੇ ਤਿੰਨ ਮਹੀਨਿਆਂ ਬਾਅਦ 1989 ਬੈਚ ਦੇ ਵੀ.ਕੇ. ਜੰਜੂਆ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਅਤੇ ਜਦੋਂ ਉਹ 23 ਜੂਨ ਨੂੰ ਸੇਵਾਮੁਕਤ ਹੋਏ ਤਾਂ ਸਰਕਾਰ ਨੇ 1993 ਬੈਂਚ ਦੇ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ। ਅਨੁਰਾਗ ਵਰਮਾ ਨੂੰ ਕਈ ਸੀਨੀਅਰ ਅਫਸਰਾਂ ਨੂੰ ਹਟਾ ਕੇ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਇਲਾਵਾ 1994 ਬੈਚ ਦੇ ਤੇਜਵੀਰ ਨੂੰ ਮੁੱਖ ਸਕੱਤਰ ਨਿਯੁਕਤ ਕਰਨ ‘ਤੇ ਵੀ ਲੰਮੀ ਚਰਚਾ ਹੋਈ।
ਦੱਸਿਆ ਜਾਂਦਾ ਹੈ ਕਿ ਕੇ.ਏ.ਪੀ. ਸਿਨਹਾ ਦੀ ਨਿਯੁਕਤੀ ਪਿੱਛੇ ਇਕ ਕਾਰਨ ਇਹ ਵੀ ਸੀ ਕਿ ਜਦੋਂ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਸੀ ਤਾਂ ਉਨ੍ਹਾਂ ਨੇ ਕੇਂਦਰ ਵਿਚ ਡੈਪੂਟੇਸ਼ਨ ‘ਤੇ ਜਾਣ ਦੀ ਇੱਛਾ ਪ੍ਰਗਟਾਈ ਸੀ। ਸਿਨਹਾ ਨੇ ਕੇਂਦਰ ਵਿੱਚ ਸਕੱਤਰ ਦਾ ਅਹੁਦਾ ਸੰਭਾਲਣਾ ਚਾਹੁੰਦੇ ਸਨ। ਉਸ ਸਮੇਂ ਵਿੱਤ ਵਿਭਾਗ ਦੀ ਵਾਗਡੋਰ ਸੰਭਾਲ ਰਹੇ ਕੇ.ਏ.ਪੀ.ਸਿਨਹਾ ਨੂੰ ਇਹ ਕਹਿ ਕੇ ਰੋਕ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਸੂਬੇ ਵਿੱਚ ਹੀ ਵੱਡਾ ਅਹੁਦਾ ਦਿੱਤਾ ਜਾਵੇਗਾ, ਪਰ ਵੀ.ਕੇ. ਜੰਜੂਆ ਦੀ ਸੇਵਾਮੁਕਤੀ ਤੋਂ ਬਾਅਦ ਜਦੋਂ ਸਰਕਾਰ ਨੇ ਅਨੁਰਾਗ ਵਰਮਾ ਨੂੰ ਕੇ.ਏ.ਪੀ. ਸਿਨਹਾ ਤੋਂ ਬੈਚ ਦੇ ਜੂਨੀਅਰ ਨਿਯੁਕਤ ਕਰ ਦਿੱਤਾ ਗਿਆ। ਇਸਤੋ ਸਿਨਹਾ ਨਿਰਾਸ਼ ਹੋ ਗਏ ਸਨ।

ਦੱਸਿਆ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਪੰਜਾਬ ਨੂੰ ਲੈ ਕੇ ਬਹੁਤ ਗੰਭੀਰ ਹੋਈ ਹੈ। ਕੇਜਰੀਵਾਲ ਦੇ ਜੇਲ ’ਚੋਂ ਬਾਹਰ ਆਉਣ ਉਪਰੰਤ ਆਪ ਲੀਡਰਸ਼ਿਪ ਨੇ ਪੂਰਾ ਧਿਆਨ ਪੰਜਾਬ ਵੱਲ ਕੇਂਦਰਿਤ ਕੀਤਾ ਹੈ। ਪਹਿਲਾਂ ਚਾਰ ਮੰਤਰੀਆਂ ਦੀ ਛੁੱਟੀ ਕੀਤੀ ਗਈ । ਇਸੀ ਤਰ੍ਹਾਂ ਮੁੱਖ ਮੰਤਰੀ ਦੇ ਨਾਲ ਅਟੈਚ ਦੋ ਓ.ਐਸ.ਡੀ ਕਮ ਸਕੱਤਰ ਦੀ ਵੀ ਛੁੱਟੀ ਕਰ ਦਿੱਤੀ ਗਈ ਹੈ। ਦੱਸਿਆ ਜਾਂਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਹੋਰ ਵੀ ਵੱਡਾ ਫੇਰਬਦਲ ਹੋਣ ਦੀ ਸੰਭਾਵਨਾਂ ਹੈ।

ਪੰਜਾਬ ਪੁਲਿਸ ਵਿਚ ਵੀ ਵੱਡਾ ਫੇਰਬਦਲ ਕੀਤੇ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਪਾਰਟੀ ਦੇ ਬਹੁਤ ਸਾਰੇ ਵਿਧਾਇਕਾਂ ਨੇ ਇਹ ਸ਼ਿਕਾਇਤ ਦਰਜ਼ ਕਰਵਾਈ ਹੈ ਕਿ ਪੰਜਾਬ ਪੁਲਿਸ ਦੇ ਟੌਪ ਦੇ ਅਧਿਕਾਰੀ ਵਿਧਾਇਕਾਂ, ਪੱਤਰਕਾਰਾਂ ਇਥੋ ਤੱਕ ਕਿ ਪਾਰਟੀ ਦੇ ਵੱਡੇ ਅਹੁੱਦੇਦਾਰਾਂ ਦਾ ਫੋਨ ਤੱਕ ਨਹੀਂ ਚੁੱਕਦੇ ਅਤੇ ਨਾ ਹੀ ਮੈਸੇਜ ਦਾ ਕੋਈ ਜਵਾਬ ਦਿੰਦੇ ਹਨ।

(For more news apart from  KAP Sinha will now be the Chief Secretary in the Punjab Government News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement