
Punjab Holiday News: ਸਕੂਲ-ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
Punjab Holiday News in punjabi : ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਪੰਜਾਬ ਦੇ ਸਰਕਾਰੀ ਦਫਤਰਾਂ ਵਿਚ ਵੀ ਛੁੱਟੀ ਰਹੇਗੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਚਾਇਤੀ ਚੋਣਾਂ ਕਾਰਨ ਪੰਜਾਬ ਪੁਲਿਸ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ।
ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਪੁਲਿਸ ਨੇ 15 ਅਕਤੂਬਰ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਰੋਕ ਲਗਾ ਦਿੱਤੀ ਸੀ। ਇਹ ਫੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਜਿਸ ਵਿੱਚ ਚੋਣਾਂ ਹੋਣੀਆਂ ਹਨ।