Caso Operation : ਪੰਜਾਬ ਵਿਚ ਅਪਰਾਧੀਆਂ ਤੇ ਨਸ਼ਾ ਤਸਕਰਾਂ ਦੀ ਹੁਣ ਖੈਰ ਨਹੀਂ, ਸੂਬੇ ਭਰ 'ਚ ਚਲਾਇਆ ਜਾ ਰਿਹਾ ਹੈ ਆਪ੍ਰੇਸ਼ਨ 'ਕਾਸੋ'
Published : Oct 9, 2024, 12:00 pm IST
Updated : Oct 9, 2024, 12:00 pm IST
SHARE ARTICLE
Punjab Police Caso Operation News
Punjab Police Caso Operation News

Caso Operation : ਡੀਜੀਪੀ ਗੌਰਵ ਯਾਦਵ ਕਰ ਰਹੇ ਹਨ ਮੁਹਿੰਮ ਦੀ ਅਗਵਾਈ

Punjab Police Caso Operation News: ਪੰਜਾਬ ਪੁਲਿਸ ਵੱਲੋਂ ਅਪਰਾਧੀਆਂ 'ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ 'ਚ ਅੱਜ (ਬੁੱਧਵਾਰ) 'ਆਪ੍ਰੇਸ਼ਨ CASO' ਚਲਾਇਆ ਜਾ ਰਿਹਾ ਹੈ। ਇਸ ਆਪਰੇਸ਼ਨ ਦੀ ਅਗਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਖੁਦ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹਨ। ਇਹ ਆਪਰੇਸ਼ਨ ਸੇਫ ਨੇਬਰਹੁੱਡ ਦੀ ਤਰਜ਼ 'ਤੇ ਚੱਲ ਰਿਹਾ ਹੈ।

ਇਸ ਦੌਰਾਨ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਸਾਰੇ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਸੂਬੇ 'ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਹਫ਼ਤੇ ਦੁਸਹਿਰਾ ਹੈ, ਜਦਕਿ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਅਜਿਹੇ 'ਚ ਪੁਲਿਸ ਕਿਸੇ ਵੀ ਤਰ੍ਹਾਂ ਦੀ ਨਰਮੀ ਦਿਖਾਉਣ ਦੇ ਮੂਡ 'ਚ ਨਹੀਂ ਹੈ। ਇਹ ਆਪਰੇਸ਼ਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਿਹਾ ਹੈ। ਇਸ ਲਈ ਪੂਰੀ ਰਣਨੀਤੀ ਤਿਆਰ ਕੀਤੀ ਗਈ। ਇਸ ਵਿੱਚ 412 ਥਾਣਿਆਂ ਦੀ ਪੁਲਿਸ ਸ਼ਾਮਲ ਹੈ। ਅਪਰੇਸ਼ਨ ਵਿੱਚ 8 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਕੀਤੇ ਗਏ ਹਨ। ਇਸ ਲਈ ਪੂਰੀ ਯੋਜਨਾ ਤਿਆਰ ਕੀਤੀ ਗਈ ਸੀ। ਸ਼ੱਕੀ ਲੋਕਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ।

ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਅਪਰਾਧੀਆਂ, ਨਸ਼ਾ ਤਸਕਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਸੂਚੀ 'ਚ ਸ਼ਾਮਲ ਲੋਕਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਸਰਹੱਦੀ ਖੇਤਰਾਂ ਵਿੱਚ ਵੀ ਅਜਿਹੀ ਹੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਡੀ ਕੋਸ਼ਿਸ਼ ਸੂਬੇ 'ਚ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦੀ ਹੈ। ਇਸ ਤੋਂ ਪਹਿਲਾਂ ਕਰੀਬ 7 ਵਾਰ CASO ਅਪਰੇਸ਼ਨ ਕੀਤਾ ਜਾ ਚੁੱਕਾ ਹੈ। ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement